ਜੈਸਮੀਨ ਸੈਂਡਲਾਸ ਦੇ ਪਿਤਾ ਦਾ ਅੱਜ ਹੈ ਜਨਮ ਦਿਨ, ਗਾਇਕਾ ਦੀ ਟੀਮ ਨੇ ਸਾਂਝੀਆਂ ਕੀਤੀਆਂ ਤਸਵੀਰਾਂ

ਜੈਸਮੀਨ ਸੈਂਡਲਾਸ ਦੇ ਪਿਤਾ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਗਾਇਕਾ ਦੀ ਟੀਮ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ਨੂੰ ਸਾਂਝਾ ਕਰਦੇ ਹੋਏ ਹੋਏ ਟੀਮ ਨੇ ਜੈਸਮੀਨ ਦੇ ਪਿਤਾ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਗਾਇਕਾ ਆਪਣੇ ਪਿਤਾ ਜੀ ਦੇ ਨਾਲ ਨਜ਼ਰ ਆ ਰਹੀ ਹੈ।

By  Shaminder Kaur Kaler June 4th 2026 10:24 AM

ਜੈਸਮੀਨ ਸੈਂਡਲਾਸ (Jasmine Sandlas) ਦੇ ਪਿਤਾ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਗਾਇਕਾ ਦੀ ਟੀਮ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ਨੂੰ ਸਾਂਝਾ ਕਰਦੇ ਹੋਏ ਹੋਏ ਟੀਮ ਨੇ ਜੈਸਮੀਨ ਦੇ ਪਿਤਾ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਗਾਇਕਾ ਆਪਣੇ ਪਿਤਾ ਜੀ ਦੇ ਨਾਲ ਨਜ਼ਰ ਆ ਰਹੀ ਹੈ।


ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਗਾਇਕਾ ਦੇ ਪਿਤਾ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ।ਇੱਕ ਤਸਵੀਰ ‘ਚ ਗਾਇਕਾ ਆਪਣੇ ਪਿਤਾ ਦੇ ਨਾਲ ਨਜ਼ਰ ਆ ਰਹੀ ਹੈ। ਜਦੋਂਕਿ ਦੂਜੀ ਤਸਵੀਰ ‘ਚ ਉਸ ਦੇ ਪਿਤਾ ਅਤੇ ਮਾਤਾ ਆਗਰਾ ਸਥਿਤ ਤਾਜ ਮਹਿਲ ਦੇ ਸਾਹਮਣੇ ਬੈਠ ਕੇ ਪੋਜ਼ ਦਿੰਦੇ ਹੋਏ ਦਿਖਾਈ ਦੇ ਰਹੇ ਹਨ। ਜਦੋਂਕਿ ਇੱਕ ਹੋਰ ਤਸਵੀਰ ‘ਚ ਉਸ ਦੀ ਜਵਾਨੀ ਦੀ ਤਸਵੀਰ ਹੈ। ਜਿਸ ‘ਚ ਉਹ ਆਪਣੇ ਪਿਤਾ ਦੇ ਨਾਲ ਸੋਫੇ ਤੇ ਬੈਠੀ ਹੋਈ ਨਜ਼ਰ ਆ ਰਹੀ ਹੈ। 


ਜੈਸਮੀਨ ਸੈਂਡਲਾਸ ਦਾ ਵਰਕ ਫ੍ਰੰਟ 

ਜੈਸਮੀਨ ਸੈਂਡਲਾਸ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੀ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ ਅਤੇ ਹਾਲ ਹੀ ‘ਚ ਫ਼ਿਲਮ ‘ਧਰੁੰਧਰ’ ‘ਚ ਆਏ ਉਨ੍ਹਾਂ ਦੇ ਗੀਤ ‘ਜਾਈਏ ਸੱਜਣਾ’ ਰਿਲੀਜ਼ ਹੋਇਆ ਸੀ। ਜਿਸ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਹ ਆਪਣੇ ਲਾਈਵ ਸ਼ੋਅ ਦੇ ਦੌਰਾਨ ਵੀ ਦਰਸ਼ਕਾਂ ਦਾ ਖੂਬ ਮਨੋਰੰਜਨ ਕਰਦੀ ਹੋਈ ਨਜ਼ਰ ਆ ਰਹੀ ਹੈ। 

© Copyright Galactic Television & Communications Pvt. Ltd. 2026. All rights reserved.