ਜੈਸਮੀਨ ਸੈਂਡਲਾਸ ਖੇਤਾਂ ‘ਚ ਗੇੜੀ ਤੇ ਨਿਕਲੀ, ਵੀਡੀਓ ਕੀਤਾ ਸਾਂਝਾ

ਜੈਸਮੀਨ ਸੈਂਡਲਾਸ ਇਨ੍ਹੀਂ ਦਿਨੀਂ ਪੰਜਾਬ ਆਈ ਹੋਈ ਹੈ । ਉਹ ਸੋਸ਼ਲ ਮੀਡੀਆ ਤੇ ਲਾਗਾਤਾਰ ਆਪਣੇ ਵੀਡੀਓਜ਼ ਸਾਂਝੇ ਕਰ ਰਹੀ ਹੈ। ਹੁਣ ਗਾਇਕਾ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਉਹ ਖੇਤਾਂ ‘ਚ ਨਜ਼ਰ ਆ ਰਹੀ ਹੈ।ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ “ਪੰਜਾਬ ‘ਚ ਪੈਦਾ ਹੋਈ, ਕੈਲੀਫੋਰਨੀਆ ‘ਚ ਛਾਈ’ ਜੈਸਮੀਨ ਸੈਂਡਲਾਸ ਦੇ ਇਸ ਵੀਡੀਓ ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।

By  Shaminder Kaur Kaler January 22nd 2026 05:00 PM

ਜੈਸਮੀਨ ਸੈਂਡਲਾਸ (Jasmine Sandlas) ਇਨ੍ਹੀਂ ਦਿਨੀਂ ਪੰਜਾਬ ਆਈ ਹੋਈ ਹੈ । ਉਹ ਸੋਸ਼ਲ ਮੀਡੀਆ ਤੇ ਲਾਗਾਤਾਰ ਆਪਣੇ ਵੀਡੀਓਜ਼ ਸਾਂਝੇ ਕਰ ਰਹੀ ਹੈ। ਹੁਣ ਗਾਇਕਾ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਉਹ ਖੇਤਾਂ ‘ਚ ਨਜ਼ਰ ਆ ਰਹੀ ਹੈ।ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ “ਪੰਜਾਬ ‘ਚ ਪੈਦਾ ਹੋਈ, ਕੈਲੀਫੋਰਨੀਆ ‘ਚ ਛਾਈ’ ਜੈਸਮੀਨ ਸੈਂਡਲਾਸ ਦੇ ਇਸ ਵੀਡੀਓ ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।ਜੈਸਮੀਨ ਸੈਂਡਲਾਸ ਦੇ ਇਸ ਵੀਡੀਓ ਨੂੰ ਫੈਨਸ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ।ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ‘ਹਾਏ ਨੀ ਬੁਗੜੀਏ ਕਿੰਨੀ ਸੋਹਣੀ ਲੱਗਦੀ’ ਜਦੋਂਕਿ ਇੱਕ ਹੋਰ ਨੇ ਲਿਖਿਆ ‘ਮੈਮ ਤੁਸੀਂ ਆਪ ਦੇਸੀ ਆਊਟਫਿਟ ਮੇਂ ਪਿਆਰੀ ਲਗਤੀ ਹੋ’। ਜਦੋਂਕਿ ਹੋਰ ਫੈਨਸ ਦੇ ਵੱਲੋਂ ਵੀ ਇਸ ‘ਤੇ ਰਿਐਕਸ਼ਨ ਦਿੱਤੇ ਜਾ ਰਹੇ ਹਨ।


ਜੈਸਮੀਨ ਸੈਂਡਲਾਸ ਦਾ ਵਰਕ ਫ੍ਰੰਟ 

ਜੈਸਮੀਨ ਸੈਂਡਲਾਸ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਜਿਸ ‘ਚ ਈਲੀਗਲ ਵੈਪਨ,ਬੰਬ ਜੱਟ, ਸਿਪ ਸਿਪ, ਹੁਸਨ ਮੁਕਾਬਲਾ ਸਣੇ ਕਈ ਗੀਤ ਗਾਏ ਹਨ । ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ। 

                   

ਆਪਣੇ ਬੇਬਾਕ ਅੰਦਾਜ਼ ਲਈ ਮਸ਼ਹੂਰ ਜੈਸਮੀਨ

ਜੈਸਮੀਨ ਸੈਂਡਲਾਸ ਆਪਣੇ ਬੇਬਾਕ ਅੰਦਾਜ਼ ਦੇ ਲਈ ਜਾਣੀ ਜਾਂਦੀ ਹੈ।ਉਨ੍ਹਾਂ ਦਾ ਇਹ ਅੰਦਾਜ਼ ਕਈ ਵਾਰ ਲੋਕਾਂ ਨੂੰ ਪਸੰਦ ਵੀ ਨਹੀਂ ਆਉਂਦਾ । ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਇੱਕ ਗੀਤ ਰਿਲੀਜ਼ ਕੀਤਾ ਸੀ। ਜਿਸ ‘ਚ ਰਿਵੀਲਿੰਗ ਡਰੈੱਸ ਪਾਉਣ ਦੇ ਕਾਰਨ ਉਨ੍ਹਾਂ ਨੂੰ ਲੋਕਾਂ ਨੇ ਟ੍ਰੋਲ ਵੀ ਕੀਤਾ ਸੀ।


© Copyright Galactic Television & Communications Pvt. Ltd. 2026. All rights reserved.