ਜੱਸੀ ਗਿੱਲ ਨੇ ਧੀ ਦਾ ਮਨਾਇਆ ਜਨਮ ਦਿਨ, ਗਾਇਕ ਨੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਗਾਇਕ ਜੱਸੀ ਗਿੱਲ ਨੇ ਬੀਤੇ ਦਿਨ ਆਪਣੀ ਧੀ ਦਾ ਜਨਮ ਦਿਨ ਮਨਾਇਆ । ਇਸ ਮੌਕੇ ‘ਤੇ ਗਾਇਕ ਨੇ ਧੀ ਦੇ ਬਰਥਡੇ ਸੈਲੀਬ੍ਰੇਸ਼ਨ ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਸਾਂਝੇ ਕੀਤੇ ਹਨ । ਉਨ੍ਹਾਂ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ “ਹੈਪੀ ਬਰਥਡੇ ਮੇਰੀ ਪ੍ਰਿੰਸੇਸ”। ਜਿਉਂ ਹੀ ਗਾਇਕ ਨੇ ਇਨ੍ਹਾਂ ਤਸਵੀਰਾਂ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।

ਨੀਰੂ ਬਾਜਵਾ ਦੇ ਨਾਲ-ਨਾਲ ਹੋਰ ਵੀ ਕਈ ਸੈਲੀਬ੍ਰੇਟੀਜ਼ ਨੇ ਜੱਸੀ ਗਿੱਲ ਨੂੰ ਉਸ ਦੇ ਜਨਮ ਦਿਨ ਦੀ ਵਧਾਈ ਦਿੱਤੀ । ਦੱਸ ਦਈਏ ਕਿ ਜੱਸੀ ਗਿੱਲ ਦੀ ਧੀ ਰੂਹਜੱਸ ਕੌਰ ਅੱਠ ਸਾਲ ਦੀ ਹੋ ਗਈ ਹੈ ਅਤੇ ਉਸ ਦੇ ਜਨਮ ਦਿਨ ‘ਤੇ ਫੈਨਸ ਦੇ ਵੱਲੋਂ ਵੀ ਪਿਆਰ ਦੀ ਵਰਖਾ ਕੀਤੀ ਜਾ ਰਹੀ ਹੈ।

ਜੱਸੀ ਗਿੱਲ ਦਾ ਵਰਕ ਫਰੰਟ
ਜੱਸੀ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਗਾਇਕੀ ਤੋਂ ਆਪਣੀ ਸ਼ੁਰੂਆਤ ਕੀਤੀ ਸੀ ਅਤੇ ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ।

ਉਨ੍ਹਾਂ ਨੇ ਮਿਸਟਰ ਐਂਡ ਮਿਸੇਜ਼ 420 ‘ਚ ਇੱਕ ਕੁੜੀ ਦਾ ਕਿਰਦਾਰ ਨਿਭਾ ਕੇ ਖੂਬ ਵਾਹ-ਵਾਹੀ ਲੁੱਟੀ ਸੀ। ਜੱਸੀ ਗਿੱਲ ਦੇ ਇਸ ਕਿਰਦਾਰ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ । ਇਸ ਤੋਂ ਬਾਅਦ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ । ਪਾਲੀਵੁੱਡ ਦੇ ਨਾਲ-ਨਾਲ ਉਹ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ।