ਜੈਜ਼ੀ ਬੀ ਨਵੇਂ ਸਾਲ ਦੇ ਮੌਕੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਨਵੇਂ ਸਾਲ ਦੀ ਦਿੱਤੀ ਵਧਾਈ
ਜੈਜ਼ੀ ਬੀ ਨਵੇਂ ਸਾਲ ਦੇ ਮੌਕੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਫੈਨਸ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ।
ਜੈਜ਼ੀ ਬੀ (Jazzy B) ਨਵੇਂ ਸਾਲ ਦੇ ਮੌਕੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਫੈਨਸ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ। ਜੈਜ਼ੀ ਬੀ ਦੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ‘ਨਵੇਂ ਸਾਲ ਦੀਆਂ ਬਹੁਤ ਬਹੁਤ ਵਧਾਈਆਂ ਜੀ’। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਵਾਇਰਲ ਹੋ ਰਿਹਾ ਹੈ।

ਜੈਜ਼ੀ ਬੀ ਦਾ ਵਰਕ ਫ੍ਰੰਟ
ਜੈਜ਼ੀ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਪਿਛਲੇ ਤੀਹ ਸਾਲਾਂ ਤੋਂ ਉਹ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਜੈਜ਼ੀ ਬੀ ਨੇ ਨਾਗ ਸਾਂਭ ਲੈ ਜ਼ੁਲਫ਼ਾਂ ਦੇ, ਮਿੱਤਰਾਂ ਦੇ ਬੂਟ, ਰੋਮੀਓ, ਦਿਲ ਲੁੱਟਿਆ ਸਣੇ ਕਈ ਹਿੱਟ ਗੀਤ ਦਿੱਤੇ ਹਨ ।

ਉਹ ਕੁਲਦੀਪ ਮਾਣਕ ਨੂੰ ਆਪਣਾ ਉਸਤਾਦ ਮੰਨਦੇ ਹਨ ।ਕੁਲਦੀਪ ਮਾਣਕ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਬਿਮਾਰ ਹੋ ਗਿਆ ਸੀ । ਜਿਸ ਦਾ ਇਲਾਜ ਖੁਦ ਜੈਜ਼ੀ ਬੀ ਨੇ ਕਰਵਾਇਆ । ਵਿਦੇਸ਼ ‘ਚ ਹੀ ਜੈਜ਼ੀ ਬੀ ਨੇ ਉਸ ਦਾ ਇਲਾਜ ਕਰਵਾਇਆ ਅਤੇ ਹੁਣ ਉਹ ਪੂਰੀ ਤਰ੍ਹਾਂ ਤੰਦਰੁਸਤ ਹੈ।ਜੈਜ਼ੀ ਬੀ ਨੂੰਬ ਭੰਗੜਾ ਕਿੰਗ ਦੇ ਨਾਂਅ ਨਾਲ ਵੀ ਜਾਣਿਆ ਜਾਂਦਾ ਹੈ।