ਜਿੰਮੀ ਸ਼ੇਰਗਿੱਲ ਦੇ ਪਿਤਾ ਦੇ ਦਿਹਾਂਤ ਨੂੰ ਇੱਕ ਮਹੀਨਾ ਹੋਇਆ ਪੂਰਾ, ਪਿਤਾ ਨੂੰ ਯਾਦ ਕਰਕੇ ਹੋਏ ਭਾਵੁਕ

ਮਸ਼ਹੂਰ ਅਦਾਕਾਰ ਜਿੰਮੀ ਸ਼ੇਰਗਿੱਲ ਦੇ ਪਿਤਾ ਦੇ ਦਿਹਾਂਤ ਨੂੰ ਇੱਕ ਮਹੀਨਾ ਪੂਰਾ ਹੋ ਗਿਆ ਹੈ। ਜਿਸ ਤੋਂ ਬਾਅਦ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਿਤਾ ਦੀ ਤਸਵੀਰ ਸਾਂਝੀ ਕੀਤੀ ਹੈ। ਜਿੰਮੀ ਸ਼ੇਰਗਿੱਲ ਨੇ ਕਿਹਾ ਕਿ ਤੁਹਾਨੂੰ ਬਹੁਤ ਮਿਸ ਕਰ ਰਿਹਾ ਹਾਂ।

By  Shaminder Kaur Kaler November 12th 2025 12:25 PM

ਮਸ਼ਹੂਰ ਅਦਾਕਾਰ ਜਿੰਮੀ ਸ਼ੇਰਗਿੱਲ (Jimmy Shergill) ਦੇ ਪਿਤਾ ਦੇ ਦਿਹਾਂਤ ਨੂੰ ਇੱਕ ਮਹੀਨਾ ਪੂਰਾ ਹੋ ਗਿਆ ਹੈ। ਜਿਸ ਤੋਂ ਬਾਅਦ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਿਤਾ ਦੀ ਤਸਵੀਰ ਸਾਂਝੀ ਕੀਤੀ ਹੈ। ਜਿੰਮੀ ਸ਼ੇਰਗਿੱਲ ਨੇ ਕਿਹਾ ਕਿ ਤੁਹਾਨੂੰ ਬਹੁਤ ਮਿਸ ਕਰ ਰਿਹਾ ਹਾਂ। ਜਿੰਮੀ ਸ਼ੇਰਗਿੱਲ ਦੀ ਇਸ ਪੋਸਟ ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਆ ਰਹੇ ਹਨ ।ਅਭੈ ਦਿਓਲ, ਜੁਗਲ ਹੰਸਰਾਜ, ਗੁਰਪ੍ਰੀਤ ਕੌਰ ਚੱਢਾ ਸਣੇ ਕਈ ਹਸਤੀਆਂ ਨੇ ਇਸ ਤੇ ਰਿਐਕਸ਼ਨ ਦਿੱਤੇ ਹਨ ਅਤੇ ਹੱਥ ਜੋੜਨ ਵਾਲੇ ਇਮੋਜੀ ਪੋਸਟ ਕੀਤੇ ਹਨ । 


11 ਅਕਤੂਬਰ ਨੂੰ ਹੋਇਆ ਸੀ ਪਿਤਾ ਦਾ ਦਿਹਾਂਤ 

ਜਿੰਮੀ ਸ਼ੇਰਗਿੱਲ ਦੇ ਪਿਤਾ ਦਾ ਦਿਹਾਂਤ 11 ਅਕਤੂਬਰ ਨੂੰ ਹੋਇਆ ਸੀ । ਉਹ ਨੱਬੇ ਸਾਲ ਦੇ ਸਨ ਅਤੇ ਚੌਦਾਂ ਅਕਤੂਬਰ ਨੂੰ ਉਨ੍ਹਾਂ ਦਾ ਭੋਗ ਅਤੇ ਅੰਤਿਮ ਅਰਦਾਸ ਹੋਈ ਸੀ। ਜਿੰਮੀ ਸ਼ੇਰਗਿੱਲ ਦੇ ਪਿਤਾ ਸੱਤਿਆਜੀਤ ਸਿੰਘ ਸ਼ੇਰਗਿੱਲ ਵਧੀਆ ਪੇਂਟਰ ਹੋਣ ਦੇ ਨਾਲ ਨਾਲ ਆਪਣਾ ਕਾਰੋਬਾਰ ਵੀ ਚਲਾਉਂਦੇ ਸਨ। 

ਜਿੰਮੀ ਸ਼ੇਰਗਿੱਲ ਦਾ ਵਰਕ ਫ੍ਰੰਟ 

ਜਿੰਮੀ ਸ਼ੇਰਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਤੇ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਕੰਮ ਕਰ ਰਹੇ ਹਨ । ਉਨ੍ਹਾਂ ਨੇ ਪਾਲੀਵੁੱਡ ਨੂੰ ਸ਼ਰੀਕ, ਮਾਂ ਜਾਏ ਸਣੇ ਕਈ ਬਿਹਤਰੀਨ ਫ਼ਿਲਮਾਂ ਦਿੱਤੀਆਂ ਹਨ । ਇਸ ਤੋਂ ਇਲਾਵਾ ਬਾਲੀਵੁੱਡ ਇੰਡਸਟਰੀ ‘ਚ ਵੀ ਉਹ ਸਰਗਰਮ ਰਹੇ ਹਨ । 

© Copyright Galactic Television & Communications Pvt. Ltd. 2026. All rights reserved.