ਜੋਤੀ ਨੂਰਾਂ ਦੇ ਪਿਤਾ ਗੁਲਸ਼ਨ ਮੀਰ ਦੀ ਸਿਹਤ ਵਿਗੜੀ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ
ਗਾਇਕਾ ਜੋਤੀ ਨੂਰਾਂ ਦੀਆਂ ਮੁਸ਼ਕਿਲਾਂ ਘੱਟਣ ਦਾ ਨਾਂਅ ਨਹੀਂ ਲੈ ਰਹੀਆਂ । ਹੁਣ ਉਨ੍ਹਾਂ ਦੇ ਘਰੋਂ ਚਿੰਤਾਜਨਕ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਉਨ੍ਹਾਂ ਦੇ ਪਿਤਾ ਦੀ ਸਿਹਤ ਖ਼ਰਾਬ ਹੋ ਗਈ ਹੈ। ਜਿਸ ਕਾਰਨ ਉਹਨਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਗਾਇਕਾ ਜੋਤੀ ਨੂਰਾਂ (Jyoti Nooran) ਦੀਆਂ ਮੁਸ਼ਕਿਲਾਂ ਘੱਟਣ ਦਾ ਨਾਂਅ ਨਹੀਂ ਲੈ ਰਹੀਆਂ । ਹੁਣ ਉਨ੍ਹਾਂ ਦੇ ਘਰੋਂ ਚਿੰਤਾਜਨਕ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਉਨ੍ਹਾਂ ਦੇ ਪਿਤਾ ਦੀ ਸਿਹਤ ਖ਼ਰਾਬ ਹੋ ਗਈ ਹੈ। ਜਿਸ ਕਾਰਨ ਉਹਨਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਲੰਧਰ ਦੇ ਇੱਕ ਨਿੱਜੀ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਜਾਣਕਾਰੀ ਭੈਣ ਰੀਤੂ ਨੂਰਾਂ ਨੇ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਇੱਕ ਵੀਡੀਓ ਸਾਂਝੀ ਕਰਕੇ ਦਿੱਤੀ।

ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਪਰਿਵਾਰਿਕ ਮੈਂਬਰ ਅਤੇ ਦੋਸਤ ਉਸਤਾਦ ਮੀਰ ਦੀ ਦੇਖਭਾਲ ਕਰ ਰਹੇ ਹਨ ।
ਰੀਤੂ ਨੂਰਾਂ ਨੇ ਪ੍ਰਸ਼ੰਸਕਾਂ ਨੂੰ ਕੀਤੀ ਅਪੀਲ
ਰੀਤੂ ਨੂਰਾਂ ਨੇ ਫੈਨਸ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦੇ ਪਿਤਾ ਦੀ ਸਿਹਤ ਤੇ ਤੰਦਰੁਸਤੀ ਦੇ ਲਈ ਅਰਦਾਸ ਕਰਨ । ਜਿਉਂ ਹੀ ਰੀਤੂ ਨੂਰਾਂ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਫੈਨਸ ਦੇ ਵੱਲੋਂ ਉਨ੍ਹਾਂ ਦੇ ਪਿਤਾ ਦੇ ਲਈ ਦੁਆਵਾਂ ਕਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ।

ਦੱਸ ਦਈਏ ਕਿ ਰੀਤੂ ਨੂਰਾਂ,ਜੋਤੀ ਤੇ ਸੁਲਤਾਨਾ ਨੂਰਾਂ ਨੂੰ ਉਨ੍ਹਾਂ ਨੇ ਮਿਊਜ਼ਿਕ ਦੀਆਂ ਬਾਰੀਕੀਆਂ ਸਿਖਾਈਆਂ ਹਨ ਅਤੇ ਉਹ ਖੁਦ ਵੀ ਵਧੀਆ ਗਾਇਕ ਹਨ । ਸੋਸ਼ਲ ਮੀਡੀਆ ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ। ਨੂਰਾਂ ਸਿਸਟਰਸ ਨੇ ਵੱਡੇ ਪੱਧਰ ਤੇ ਪੰਜਾਬੀ ਤੇ ਬਾਲੀਵੁੱਡ ਇੰਡਸਟਰੀ ‘ਚ ਆਪਣਾ ਨਾਮ ਬਣਾਇਆ ਹੈ।