ਕਮਲ ਖਹਿਰਾ ਨੇ ਆਪਣੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਕਮਲ ਖਹਿਰਾ ਨੇ ਆਪਣੇ ਵਿਆਹ ਦੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਜਿਉਂ ਹੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਕਮਲ ਖਹਿਰਾ ਦਾ ਵਿਆਹ ਪਹਿਲਾਂ ਹੀ ਹੋ ਚੁੱਕਿਆ ਹੈ ।
ਕਮਲ ਖਹਿਰਾ (Kamal Khaira) ਨੇ ਆਪਣੇ ਵਿਆਹ ਦੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਜਿਉਂ ਹੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਕਮਲ ਖਹਿਰਾ ਦਾ ਵਿਆਹ ਪਹਿਲਾਂ ਹੀ ਹੋ ਚੁੱਕਿਆ ਹੈ ।

ਪਰ ਉਸ ਸਮੇਂ ਉਨ੍ਹਾਂ ਨੇ ਜ਼ਿਆਦਾ ਤਸਵੀਰਾਂ ਸਾਂਝੀਆਂ ਨਹੀਂ ਸਨ ਕੀਤੀਆਂ ਅਤੇ ਵਿਆਹ ਤੋਂ ਕਈ ਮਹੀਨੇ ਬਾਅਦ ਹੁਣ ਉਨ੍ਹਾਂ ਨੇ ਆਪਣੇ ਵਿਆਹ ਦੀਆਂ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਹੈ । ਜਿਉਂ ਹੀ ਉਨ੍ਹਾਂ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ।

ਕਮਲ ਖਹਿਰਾ ਦਾ ਵਰਕ ਫ੍ਰੰਟ
ਕਮਲ ਖਹਿਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਕਮਲ ਖਹਿਰਾ ਉਸ ਵੇਲੇ ਚਰਚਾ ‘ਚ ਆਏ ਸਨ । ਜਦੋਂ ਨੌ ਸਾਲ ਪਹਿਲਾਂ ਉਨ੍ਹਾਂ ਦਾ ਗੀਤ ‘ਵਿਚੋਲਾ’ ਆਇਆ ਸੀ ।
ਇਸ ਗੀਤ ਦੇ ਨਾਲ ਹੀ ਇੰਡਸਟਰੀ ‘ਚ ਉਨ੍ਹਾਂ ਦੀ ਪਛਾਣ ਬਣੀ । ਇਸ ਤੋਂ ਇਲਾਵਾ ਬਾਹਲੀ ਸੋਹਣੀ, ਫੈਮਿਲੀ, ਪਹਿਲਾ ਬੈਚ ਸਣੇ ਕਈ ਹਿੱਟ ਗੀਤ ਗਾ ਚੁੱਕੇ ਹਨ।