ਕਰਮਜੀਤ ਅਨਮੋਲ ਨੇ ਨਵੇਂ ਘਰ ਦੇ ਗ੍ਰਹਿ ਪ੍ਰਵੇਸ਼ ਦੀ ਖੁਸ਼ੀ ‘ਚ ਰਖਵਾਇਆ ਸ੍ਰੀ ਅਖੰਡ ਪਾਠ ਸਾਹਿਬ, ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਪਹੁੰਚੇ

ਕਰਮਜੀਤ ਅਨਮੋਲ ਨੇ ਨਵਾਂ ਘਰ ਬਣਾਇਆ ਹੈ।ਜਿਸ ਦੇ ਗ੍ਰਹਿ ਪ੍ਰਵੇਸ਼ ਦੇ ਮੌਕੇ ‘ਤੇ ਅਦਾਕਾਰ ਦੇ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ ਗਿਆ ।ਇਸ ਮੌਕੇ ਕਈ ਹਸਤੀਆਂ ਇਸ ਸਮਾਰੋਹ ‘ਚ ਸ਼ਾਮਿਲ ਹੋਈਆਂ। ਜਿਸ ਦੀਆਂ ਕਈ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

By  Shaminder Kaur Kaler January 28th 2026 06:00 PM -- Updated: January 28th 2026 06:06 PM

ਕਰਮਜੀਤ ਅਨਮੋਲ (Karamjit Anmol) ਨੇ ਨਵਾਂ ਘਰ ਬਣਾਇਆ ਹੈ।ਜਿਸ ਦੇ ਗ੍ਰਹਿ ਪ੍ਰਵੇਸ਼ ਦੇ ਮੌਕੇ ‘ਤੇ ਅਦਾਕਾਰ ਦੇ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ ਗਿਆ ।ਇਸ ਮੌਕੇ ਕਈ ਹਸਤੀਆਂ ਇਸ ਸਮਾਰੋਹ ‘ਚ ਸ਼ਾਮਿਲ ਹੋਈਆਂ। ਜਿਸ ਦੀਆਂ ਕਈ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।ਗਾਇਕ ਰੇਸ਼ਮ ਸਿੰਘ ਅਨਮੋਲ ਨੇ ਵੀ ਇੱਕ ਵੀਡੀਓ ਸਾਂਝਾ ਕਰਦੇ ਹੋਏ ਕਰਮਜੀਤ ਅਨਮੋਲ ਨੂੰ ਨਵੇਂ ਘਰ ਦੇ ਲਈ ਵਧਾਈ ਦਿੱਤੀ ਹੈ।ਰੇਸ਼ਮ ਸਿੰਘ ਅਨਮੋਲ ਨੇ ਲਿਖਿਆ ‘ਮੁਬਾਰਕਾਂ ਬਾਈ ਕਰਮਜੀਤ ਅਨਮੋਲ,ਨਵਾਂ ਘਰ, ਨਵੀਆਂ ਖੁਸ਼ੀਆਂ’।ਰੇਸ਼ਮ ਸਿੰਘ ਅਨਮੋਲ ਨੇ ਇਸ ਵੀਡੀਓ ਨੂੰ ਜਿਉਂ ਹੀ ਸਾਂਝਾ ਕੀਤਾ ਤਾਂ ਅਦਾਕਾਰ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ।


ਗੁਰਪ੍ਰੀਤ ਮਾਨ ਵੀ ਪਹੁੰਚੇ 

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਮਾਨ ਵੀ ਪਹੁੰਚੇ । ਉਨ੍ਹਾਂ ਨੇ ਇਸ ਸਮਾਰੋਹ ਦੀਆਂ ਕੁਝ ਤਸਵੀਰਾਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।


ਜਿਨ੍ਹਾਂ ‘ਚ ਤੁਸੀਂ ਵੇਖ ਸਕਦੇ ਹੋ ਕਿਵੇਂ ਇਸ ਸਮਾਗਮ ‘ਚ ਕਰਮਜੀਤ ਅਨਮੋਲ ਦਾ ਪਰਿਵਾਰ ਪੱਬਾਂ ਭਾਰ ਸੀ ।ਇਸ ਸਮਾਗਮ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਡਾਕਟਰ ਗੁਰਪ੍ਰੀਤ ਮਾਨ ਨੇ ਲਿਖਿਆ “ਪੰਜਾਬੀ ਇੰਡਸਟਰੀ ਦੇ ਨਾਮੀ ਫ਼ਨਕਾਰ ਕਰਮਜੀਤ ਅਨਮੋਲ ਜੀ ਦੇ ਨਵੇਂ ਘਰ ਵਿਖੇ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼ਿਰਕਤ ਕੀਤੀ।

ਪਰਿਵਾਰ ਨਾਲ ਸੋਹਣਾ ਸਮਾਂ ਲੰਘਿਆ…ਬਾਕੀ ਸਾਕ ਸਨੇਹੀਆਂ ਤੇ ਰਿਸ਼ਤੇਦਾਰਾਂ ਵੱਲੋਂ ਮਿਲੇ ਪਿਆਰ ਸਤਿਕਾਰ ਲਈ ਸਭ ਦਾ ਧੰਨਵਾਦ.. ਕਰਮਜੀਤ ਜੀ ਦੇ ਸਾਰੇ ਪਰਿਵਾਰ ਨੂੰ ਨਵੇਂ ਘਰ ਦੀਆਂ ਵਧਾਈਆਂ.”। ਦੱਸ ਦਈਏ ਕਿ ਕਰਮਜੀਤ ਅਨਮੋਲ ਪੰਜਾਬੀ ਇੰਡਸਟਰੀ ‘ਚ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

© Copyright Galactic Television & Communications Pvt. Ltd. 2026. All rights reserved.