ਗਾਇਕ ਕਰਣ ਔਜਲਾ ਨੇ ਸੜਕ ‘ਤੇ ਮਾਣਿਆ ਸਟ੍ਰੀਟ ਫੂਡ ਦਾ ਅਨੰਦ, ਵੀਡੀਓ ਕੀਤਾ ਸਾਂਝਾ

ਕਰਣ ਔਜਲਾ ਸੋਸ਼ਲ ਮੀਡੀਆਂ ‘ਤੇ ਸਰਗਰਮ ਰਹਿੰਦੇ ਹਨ । ਉਨ੍ਹਾਂ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਸਟ੍ਰੀਟ ਫੂਡ ਦਾ ਅਨੰਦ ਲੈਂਦੇ ਹੋਏ ਦਿਖਾਈ ਦੇ ਰਹੇ ਹਨ ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਰਣ ਔਜਲਾ ਸਮੋਸਿਆਂ ਦਾ ਮਜ਼ਾ ਲੈ ਰਹੇ ਹਨ ।

By  Shaminder Kaur Kaler April 11th 2026 05:00 PM

ਕਰਣ ਔਜਲਾ (Karan Aujla) ਸੋਸ਼ਲ ਮੀਡੀਆਂ ‘ਤੇ ਸਰਗਰਮ ਰਹਿੰਦੇ ਹਨ । ਉਨ੍ਹਾਂ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਸਟ੍ਰੀਟ ਫੂਡ ਦਾ ਅਨੰਦ ਲੈਂਦੇ ਹੋਏ ਦਿਖਾਈ ਦੇ ਰਹੇ ਹਨ ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਰਣ ਔਜਲਾ ਸਮੋਸਿਆਂ ਦਾ ਮਜ਼ਾ ਲੈ ਰਹੇ ਹਨ । ਆਪਣੀ ਟੀਮ ਦੇ ਨਾਲ ਸਮੋਸੇ ਖਾਣ ਤੋਂ ਬਾਅਦ ਉਨ੍ਹਾਂ ਨੇ ਸਪੰਜੀ ਰਸਗੁੱਲੇ ਦਾ ਲੁਤਫ ਵੀ ਉਠਾਇਆ । ਸੋਸ਼ਲ ਮੀਡੀਆ ‘ਤੇ ਗਾਇਕ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ । 


ਕਰਣ ਔਜਲਾ ਦਾ ਵਰਕ ਫ੍ਰੰਟ 

ਕਰਣ ਔਜਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੂੰ ਹਿੱਟ ਗੀਤਾਂ ਦੀ ਮਸ਼ੀਨ ਦੇ ਨਾਂਅ ਨਾਲ ਜਾਣਿਆਂ ਜਾਂਦਾ ਹੈ। ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਚੁੰਨੀ ਮੇਰੀ ਰੰਗ ਦੇ ਲਲਾਰੀਆ, ਤੌਬਾ ਤੌਬਾ, ਐਡਮਾਈਰਿੰਗ ਯੂ, ਵ੍ਹਾਈਟ ਬਰਾਊਨ ਬਲੈਕ, ਮੈਕਸੀਕੋ ਕੋਕਾ ਸਣੇ ਕਈ ਹਿੱਟ ਗੀਤ ਗਾ ਚੁੱਕੇ ਹਨ। 

ਕੈਨੇਡਾ ਤੋਂ ਦੁਬਈ ਹੋਏ ਸ਼ਿਫਟ 

ਕਰਣ ਔਜਲਾ ਪਹਿਲਾਂ ਕੈਨੇਡਾ ਰਹਿੰਦੇ ਸਨ, ਜਿਸ ਤੋਂ ਬਾਅਦ ਉਹ ਦੁਬਈ ਸ਼ਿਫਟ ਹੋ ਚੁੱਕੇ ਹਨ । ਉਹਨਾਂ ਨੇ ਪਲਕ ਦੇ ਨਾਲ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਸੀ । ਇਸ ਵਿਆਹ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋਈਆਂ ਸਨ। 

© Copyright Galactic Television & Communications Pvt. Ltd. 2026. All rights reserved.