ਕੌਰ ਬੀ ਨੇ ਆਪਣੇ ਭਰਾ ਦੇ ਜਨਮ ਦਿਨ ‘ਤੇ ਸਾਂਝੀਆ ਕੀਤੀਆਂ ਖ਼ਾਸ ਤਸਵੀਰਾਂ, ਭਰਾ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਗਾਇਕਾ ਕੌਰ ਬੀ ਨੇ ਆਪਣੇ ਭਰਾ ਦਾ ਜਨਮ ਦਿਨ ਮਨਾਇਆ । ਇਸ ਮੌਕੇ ‘ਤੇ ਗਾਇਕਾ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ‘ਚ ਉਹ ਆਪਣੇ ਭਰਾ ਦਾ ਜਨਮ ਦਿਨ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਉਸ ਨੇ ਆਪਣੇ ਭਰਾ ਦੀ ਲੰਮੀ ਉਮਰ ਦੀ ਕਾਮਨਾ ਵੀ ਕੀਤੀ ।

By  Shaminder Kaur Kaler January 5th 2026 02:04 PM

ਗਾਇਕਾ ਕੌਰ ਬੀ (Kaur B ) ਨੇ ਆਪਣੇ ਭਰਾ ਦਾ ਜਨਮ ਦਿਨ (Brother Birthday)ਮਨਾਇਆ । ਇਸ ਮੌਕੇ ‘ਤੇ ਗਾਇਕਾ ਨੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ‘ਚ ਉਹ ਆਪਣੇ ਭਰਾ ਦਾ ਜਨਮ ਦਿਨ ਮਨਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਉਸ ਨੇ ਆਪਣੇ ਭਰਾ ਦੀ ਲੰਮੀ ਉਮਰ ਦੀ ਕਾਮਨਾ ਵੀ ਕੀਤੀ । ਸੋਸ਼ਲ ਮੀਡੀਆ ਤੇ ਕੌਰ ਬੀ ਨੇ ਜਿਉਂ ਹੀ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਭਰਾ ਦੇ ਜਨਮ ਦਿਨ ਦੀਆਂ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ । ਕੌਰ ਬੀ ਅਕਸਰ ਆਪਣੇ ਭਰਾਵਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ। 

ਕੌਰ ਬੀ ਦਾ ਵਰਕ ਫ੍ਰੰਟ

ਕੌਰ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਬਜਟ, ਫੁਲਕਾਰੀ, ਪੀਜ਼ਾ ਹੱਟ, ਮਿੱਤਰਾਂ ਦ ਬੂਟ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ।

ਆਪਣੇ ਵਧੀਆ ਲਾਈਫ ਸਟਾਈਲ ਲਈ ਮਸ਼ਹੂਰ ਗਾਇਕਾ 

ਕੌਰ ਬੀ ਆਪਣੇ ਵਧੀਆ ਲਾਈਫ ਸਟਾਈਲ ਦੇ ਲਈ ਜਾਣੀ ਜਾਂਦੀ ਹੈ। ਉਹ ਸੂਟਾਂ ਦੀ ਬੇਹੱਦ ਸ਼ੁਕੀਨ ਹੈ ਅਤੇ ਸੂਟਾਂ ਦੀ ਵੱਡੀ ਕਲੈਕਸ਼ਨ ਉਸ ਦੇ ਕੋਲ ਮੌਜੂਦ ਹੈ। ਇਸ ਤੋਂ ਇਲਾਵਾ ਫੁੱਟਵਿਅਰ ਵੀ ਵੱਡੀ ਤਾਦਾਦ ‘ਚ ਉਨ੍ਹਾਂ ਦੇ ਕੋਲ ਮੌਜੂਦ ਹਨ ।


© Copyright Galactic Television & Communications Pvt. Ltd. 2026. All rights reserved.