ਕੁਲਵਿੰਦਰ ਬਿੱਲਾ ਨੇ ਮਨਾਇਆ ਜਨਮ ਦਿਨ, ਤਸਵੀਰਾਂ ਆਈਆਂ ਸਾਹਮਣੇ

ਕੁਲਵਿੰਦਰ ਬਿੱਲਾ ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ । ਇਸ ਮੌਕੇ ‘ਤੇ ਉਨ੍ਹਾਂ ਨੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣੀ ਟੀਮ ਦੇ ਨਾਲ ਜਨਮ ਦਿਨ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ ।

By  Shaminder Kaur Kaler February 3rd 2026 10:59 AM -- Updated: February 3rd 2026 11:05 AM

ਕੁਲਵਿੰਦਰ ਬਿੱਲਾ (Kulwinder Billa) ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ । ਇਸ ਮੌਕੇ ‘ਤੇ ਉਨ੍ਹਾਂ ਨੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣੀ ਟੀਮ ਦੇ ਨਾਲ ਜਨਮ ਦਿਨ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ । ਕੁਲਵਿੰਦਰ ਬਿੱਲਾ ਨੇ ਆਪਣੀ ਟੀਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ‘ਇਸ ਵਧੀਆ ਕੇਕ ਦੇ ਲਈ ਸਾਰੀ ਟੀਮ ਦਾ ਧੰਨਵਾਦ’। ਇਸ ਵੀਡੀਓ ਨੂੰ ਜਿਉਂ ਹੀ ਕੁਲਵਿੰਦਰ ਬਿੱਲਾ ਨੇ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।


ਕੁਲਵਿੰਦਰ ਸਿੰਘ ਦਾ ਅਸਲ ਨਾਂਅ ਕੁਲਵਿੰਦਰ ਸਿੰਘ ਜੱਸੜ ਹੈ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । 

ਕੁਲਵਿੰਦਰ ਬਿੱਲਾ ਦੀ ਨਿੱਜੀ ਜ਼ਿੰਦਗੀ 

ਕੁਲਵਿੰਦਰ ਬਿੱਲਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਵਿਆਹ ਹੋ ਚੁੱਕਿਆ ਹੈ ਅਤੇ ਉਨ੍ਹਾਂ ਦੇ ਘਰ ਇੱਕ ਧੀ ਅਤੇ ਪੁੱਤਰ ਦਾ ਜਨਮ ਹੋਇਆ ।ਕੁਲਵਿੰਦਰ ਬਿੱਲਾ ਦੀ ਧੀ ਦਾ ਨਾਂਅ ਸਾਂਝ ਹੈ ।ਕੁਲਵਿੰਦਰ ਬਿੱਲਾ ਨੇ ਆਪਣੇ ਗੀਤ ‘ਮੇਰਾ ਕਾਲੇ ਰੰਗ ਦਾ ਯਾਰ’ ਦੇ ਨਾਲ ਇੰਡਸਟਰੀ ‘ਚ ਜਗ੍ਹਾ ਬਣਾਈ ਸੀ ।


ਇਸੇ ਗੀਤ ਨੇ ਇੰਡਸਟਰੀ ‘ਚ ਉਨ੍ਹਾਂ ਨੂੰ ਪਛਾਣ ਦਿੱਤੀ ਸੀ ।ਪਿਛਲੇ ਕਈ ਸਾਲਾਂ ਤੋਂ ਉਹ ਪੰਜਾਬੀ ਇੰਡਸਟਰੀ ‘ਤੇ ਰਾਜ ਕਰ ਰਹੇ ਹਨ । ਗੀਤਾਂ ਤੋਂ ਆਪਣੀ ਸ਼ੁਰੂਆਤ ਕਰਨ ਵਾਲੇ ਕੁਲਵਿੰਦਰ ਬਿੱਲਾ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਹੈ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ ।   

 

© Copyright Galactic Television & Communications Pvt. Ltd. 2026. All rights reserved.