ਮਨਕਿਰਤ ਔਲਖ ਨੇ ਪਿੰਡ ਦੇ ਬੱਚਿਆਂ ਨੂੰ ਵੰਡੇ ਪੈਸੇ, ਵੀਡੀਓ ਹੋ ਰਿਹਾ ਵਾਇਰਲ

ਮਨਕਿਰਤ ਔਲਖ ਆਪਣੀ ਦਰਿਆ ਦਿਲੀ ਦੇ ਲਈ ਜਾਣੇ ਜਾਂਦੇ ਹਨ।ਉਹਨਾਂ ਦਾ ਹੁਣ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਹਰਿਆਣਾ ਦੇ ਕਿਸੇ ਪਿੰਡ ‘ਚ ਗਏ ਹਨ ਅਤੇ ਛੋਟੇ ਛੋਟੇ ਬੱਚਿਆ ਨੂੰ ਪੈਸੇ ਵੰਡਦੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।

By  Shaminder Kaur Kaler May 26th 2026 09:00 AM

ਮਨਕਿਰਤ ਔਲਖ (Mankirt Aulakh) ਆਪਣੀ ਦਰਿਆ ਦਿਲੀ ਦੇ ਲਈ ਜਾਣੇ ਜਾਂਦੇ ਹਨ।ਉਹਨਾਂ ਦਾ ਹੁਣ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਹਰਿਆਣਾ ਦੇ ਕਿਸੇ ਪਿੰਡ ‘ਚ ਗਏ ਹਨ ਅਤੇ ਛੋਟੇ ਛੋਟੇ ਬੱਚਿਆ ਨੂੰ ਪੈਸੇ ਵੰਡਦੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।


ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਸਕੂਟੀ ਦੀ ਸਵਾਰੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਹ ਵੱਡੇ ਵਡੇਰਿਆਂ ਨੂੰ ਵੀ ਮਿਲਦਾ ਹੋਇਆ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਮਨਕਿਰਤ ਔਲਖ ਨੇ ਬੀਤੇ ਸਾਲ ਪੰਜਾਬ ‘ਚ ਆਏ ਹੜ੍ਹਾਂ ਦੇ ਦੌਰਾਨ ਵੀ ਲੋਕਾਂ ਦੀ ਦਿਲ ਖੋਲ੍ਹ ਕੇ ਸੇਵਾ ਕੀਤੀ ਸੀ ।  


ਮਨਕਿਰਤ ਔਲਖ ਦਾ ਵਰਕ ਫ੍ਰੰਟ 

ਮਨਕਿਰਤ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਪਿਛਲੇ ਲੰਮੇ ਸਮੇਂ ਤੋਂ ਉਹ ਇੰਡਸਟਰੀ ਦੇ ਨਾਲ ਜੁੜੇ ਹੋਏ ਹਨ । ਹਾਲ ਹੀ ‘ਚ ਉਨ੍ਹਾਂ ਦੀ ਨਵੀਂ ਈਪੀ ਡੀਲਰ ਇਜ਼ ਬੈਕ ਟਾਈਟਲ ਹੇਠ ਆਈ ਹੈ । ਜਿਸ ਦੇ ਗਾਣੇ ਸਰੋਤਿਆਂ ਨੰੂੰ ਬਹੁਤ ਜ਼ਿਆਦਾ ਪਸੰਦ ਆ ਰਹੇ ਹਨ । 

© Copyright Galactic Television & Communications Pvt. Ltd. 2026. All rights reserved.