ਮਨਕਿਰਤ ਔਲਖ ਨੇ ਖਰੀਦੀਆਂ ਦੋ ਨਵੀਆਂ ਡਿਫੈਂਡਰ ਗੱਡੀਆਂ, ਵੀਡੀਓ ਕੀਤਾ ਸਾਂਝਾ
ਮਨਕਿਰਤ ਔਲਖ ਨੇ ਦੋ ਨਵੀਆਂ ਡਿਫੈਂਡਰ ਗੱਡੀਆਂ ਖਰੀਦੀਆਂ ਹਨ। ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦੋਵੇਂ ਨਵੀਆਂ ਗੱਡੀਆਂ ਖਰੀਦਣ ਤੋਂ ਬਾਅਦ ਸਭ ਤੋਂ ਪਹਿਲਾਂ ਉਹ ਗੁਰਦੁਆਰਾ ਸਾਹਿਬ ‘ਚ ਗਏ ਹਨ ।
ਮਨਕਿਰਤ ਔਲਖ (Mankirt Aulakh) ਨੇ ਦੋ ਨਵੀਆਂ ਡਿਫੈਂਡਰ ਗੱਡੀਆਂ ਖਰੀਦੀਆਂ ਹਨ। ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦੋਵੇਂ ਨਵੀਆਂ ਗੱਡੀਆਂ ਖਰੀਦਣ ਤੋਂ ਬਾਅਦ ਸਭ ਤੋਂ ਪਹਿਲਾਂ ਉਹ ਗੁਰਦੁਆਰਾ ਸਾਹਿਬ ‘ਚ ਗਏ ਹਨ । ਜਿੱਥੇ ਉਨ੍ਹਾਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਇਸ ਦਾਤ ਦੇ ਲਈ ਗੁਰੁ ਸਾਹਿਬ ਦਾ ਧੰਨਵਾਦ ਕੀਤਾ।
_bf7d39b0db613fd6c50b19ec0f01c08c_1280X720.webp)
ਸੋਸ਼ਲ ਮੀਡੀਆ ‘ਤੇ ਮਨਕਿਰਤ ਔਲਖ ਨੇ ਜਿਉਂ ਹੀ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਫੈਨਸ ਦੇ ਨਾਲ ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਹਨ।
_b81087b12f0f366452d261225f2abf79_1280X720.webp)
ਮਨਕਿਰਤ ਔਲਖ ਦਾ ਵਰਕ ਫ੍ਰੰਟ
ਮਨਕਿਰਤ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ। ਉਹ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੇ ਵੀਡੀਓ ਅਤੇ ਤਸਵੀਰਾਂ ਫੈਨਸ ਦੇ ਨਾਲ ਸਾਂਝੀਆਂ ਕਰਦੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ । ਜਿਸ ‘ਚ ਭਾਬੀ, ਪਿੰਡ ਤੇਰਾ ਗੈਂਗਲੈਂਡ ਬਣਿਆ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ ।