ਮਨਕਿਰਤ ਔਲਖ ਨੇ ਪਹਿਲੀ ਵਾਰ ਪਤਨੀ ਦੇ ਨਾਲ ਸਾਂਝੀ ਕੀਤੀ ਤਸਵੀਰ, ਪੂਰਾ ਪਰਿਵਾਰ ਇੱਕ ਫਰੇਮ ‘ਚ ਆਇਆ ਨਜ਼ਰ
ਮਨਕਿਰਤ ਔਲਖ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੀਆਂ ਵੀਡੀਓਜ਼ ‘ਤੇ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ੲiੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਫੈਮਿਲੀ ਟਾਈਮ’ ।
ਮਨਕਿਰਤ ਔਲਖ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੀਆਂ ਵੀਡੀਓਜ਼ ‘ਤੇ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ੲiੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਫੈਮਿਲੀ ਟਾਈਮ’ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਦੀਆਂ ਦੋਵੇਂ ਜੁੜਵਾ ਧੀਆਂ ਅਤੇ ਪੁੱਤਰ ਵੀ ਵੀ ਦਿਖਾਈ ਦੇ ਰਿਹਾ ਹੈ। ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਖੂਬ ਪਿਆਰ ਦੀ ਵਰਖਾ ਕੀਤੀ ਜਾ ਰਹੀ ਹੈ।
_4bb17d32867e04e16d4f4842655d53f2_1280X720.webp)
ਮਨਕਿਰਤ ਔਲਖ ਦਾ ਵਰਕ ਫ੍ਰੰਟ
ਮਨਕਿਰਤ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਭਲਵਾਨ ਕੀਤੀ ਸੀ । ਪਰ ਇਸ ਤੋਂ ਬਾਅਦ ਉਨ੍ਹਾਂ ਦੇ ਦਾਦਾ ਜੀ ਨੇ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਆਉਣ ਦੇ ਲਈ ਪ੍ਰੇਰਿਆ ।

ਜਿਸ ਤੋਂ ਬਾਅਦ ਗਾਇਕ ਨੇ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ।ਹਾਲ ਹੀ ‘ਚ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋਏ ਹਨ, ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ।