ਮਨਕਿਰਤ ਔਲਖ ਨੇ ਆਪਣੀ ਪਤਨੀ ਦੇ ਨਾਲ ਰੋਮਾਂਟਿਕ ਵੀਡੀਓ ਕੀਤਾ ਸਾਂਝਾ
ਮਨਕਿਰਤ ਔਲਖ ਨੇ ਆਪਣੀ ਪਤਨੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋi ਕ ਮਨਕਿਰਤ ਆਪਣੀ ਪਤਨੀ ਦੇ ਨਾਲ ਵਿਆਹ ਸਮਾਰੋਹ ‘ਚ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਗੀਤ ਇਸ਼ਕ-ਏ-ਪਾਕ ਦੇ ਨਾਲ ਸਾਂਝਾ ਕੀਤਾ ਹੇ।
ਮਨਕਿਰਤ ਔਲਖ (Mankirt Aulakh) ਨੇ ਆਪਣੀ ਪਤਨੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋi ਕ ਮਨਕਿਰਤ ਆਪਣੀ ਪਤਨੀ ਦੇ ਨਾਲ ਵਿਆਹ ਸਮਾਰੋਹ ‘ਚ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਗੀਤ ਇਸ਼ਕ-ਏ-ਪਾਕ ਦੇ ਨਾਲ ਸਾਂਝਾ ਕੀਤਾ ਹੇ। ਇਸ ਵੀਡੀਓ ‘ਚ ਉਹ ਆਪਣੀ ਪਤਨੀ ਦੇ ਨਾਲ ਇੱਕ ਜਗ੍ਹਾ ‘ਤੇ ਬੈਠੇ ਹੋਏ ਹਨ, ਜਦੋਂਕਿ ਇੱਕ ਹੋਰ ਵੀਡੀਓ ‘ਚ ਉਹ ਡਾਂਸ ਕਰਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਮਨਕਿਰਤ ਔਲਖ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । ਫੈਨਸ ਨੇ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਹਨ ।
ਮਨਕਿਰਤ ਔਲਖ ਅਕਸਰ ਬੱਚਿਆਂ ਨਾਲ ਸਾਂਝੇ ਕਰਦੇ ਵੀਡੀਓ
ਮਨਕਿਰਤ ਔਲਖ ਅਕਸਰ ਆਪਣੇ ਬੱਚਿਆਂ ਦੇ ਨਾਲ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ । ਪਰ ਅਜਿਹੇ ਬਹੁਤ ਘੱਟ ਮੌਕੇ ਹੁੰਦੇ ਹਨ, ਜਦੋਂ ਉਹ ਆਪਣੀ ਪਤਨੀ ਦੇ ਨਾਲ ਕੋਈ ਵੀਡੀਓ ਸਾਂਝਾ ਕਰਦੇ ਹੋਣ । ਇਸ ਤੋਂ ਪਹਿਲਾਂ ਉਨ੍ਹਾਂ ਨੇ ਵੈਲੇਂਨਟਾਈਨ ਡੇਅ ‘ਤੇ ਇੱਕ ਵੀਡੀਓ ਸਾਂਝਾ ਕੀਤਾ ਸੀ । ਪਰ ਪਤਨੀ ਦੇ ਚਿਹਰੇ ਨੂੰ ਛੁਪਾਇਆ ਹੋਇਆ ਸੀ ।
_e84240f9e75d2f1f913340fd113e5bba_1280X720.webp)
ਮਨਕਿਰਤ ਔਲਖ ਦਾ ਵਰਕ ਫ੍ਰੰਟ
ਮਨਕਿਰਤ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਭਾਬੀ, ਗੈਂਗਲੈਂਡ, ਕੋਕਾ, ਜੇਲ੍ਹ, ਖੋਖੇ ਵਰਗੇ ਕਈ ਹਿੱਟ ਗੀਤ ਗਾਏ ਹਨ । ਜਿਨ੍ਹਾਂ ਨੂੰ ਸਰੋਤਿਆਂ ਦਾ ਭਰਪੂਰ ਪਿਆਰ ਮਿਲਦਾ ਰਿਹਾ ਹੈ।
_4bb17d32867e04e16d4f4842655d53f2_1280X720.webp)
ਸਮਾਜ ਸੇਵਾ ਲਈ ਮਸ਼ਹੂਰ
ਮਨਕਿਰਤ ਔਲਖ ਸਮਾਜ ਸੇਵਾ ਦੇ ਲਈ ਵੀ ਜਾਣੇ ਜਾਂਦੇ ਹਨ । ਉਨ੍ਹਾਂ ਨੇ ਬੀਤੇ ਸਾਲ ਪੰਜਾਬ ‘ਚ ਆਏ ਹੜ੍ਹਾਂ ਦੇ ਦੌਰਾਨ ਵੀ ਦਿਲ ਖੋਲ੍ਹ ਕੇ ਲੋਕਾਂ ਦੀ ਸੇਵਾ ਕੀਤੀ ਸੀ ।ਇਸ ਤੋਂ ਇਲਾਵਾ ਉਹ ਹਰ ਜ਼ਰੂਰਤਮੰਦ ਦੀ ਮਦਦ ਕਰਦੇ ਹੋਏ ਦਿਖਾਈ ਦਿੰਦੇ ਹਨ ।