ਪਾਲੀ ਦੇਤਵਾਲੀਆ ਦੇ ਪੁੱਤਰ ਦੇ ਭੋਗ ਤੇ ਅੰਤਿਮ ਅਰਦਾਸ ‘ਚ ਪਹੁੰਚੀਆਂ ਕਈ ਹਸਤੀਆਂ

ਪਾਲੀ ਦੇਤਵਾਲੀਆ ਦੇ ਪੁੱਤ ਮਨਜੋਤ ਸਿੰਘ ਦਾ ਦਿਹਾਂਤ ਬੀਤੇ ਦਿਨੀਂ ਹੋ ਗਿਆ ਸੀ। ਜਿਸ ਤੋਂ ਬਾਅਦ ਮਨਜੋਤ ਸਿੰਘ ਦਾ ਅੱਜ ਭੋਗ ਤੇ ਅੰਤਿਮ ਅਰਦਾਸ ਸੀ। ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਤਮਾਮ ਸਿਤਾਰੇ ਉਨ੍ਹਾਂ ਦੇ ਬੇਟੇ ਦੇ ਭੋਗ ਤੇ ਅੰਤਿਮ ਅਰਦਾਸ ‘ਚ ਪਹੁੰਚੇ । ਜਿਸ ਦੇ ਕਈ ਵੀਡੀਓ ਸਾਹਮਣੇ ਆਏ ਹਨ।

By  Shaminder Kaur Kaler May 7th 2026 06:00 PM

ਪਾਲੀ ਦੇਤਵਾਲੀਆ (Pali Detwalia) ਦੇ ਪੁੱਤ ਮਨਜੋਤ ਸਿੰਘ ਦਾ ਦਿਹਾਂਤ ਬੀਤੇ ਦਿਨੀਂ ਹੋ ਗਿਆ ਸੀ। ਜਿਸ ਤੋਂ ਬਾਅਦ ਮਨਜੋਤ ਸਿੰਘ ਦਾ ਅੱਜ ਭੋਗ ਤੇ ਅੰਤਿਮ ਅਰਦਾਸ ਸੀ। ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਤਮਾਮ ਸਿਤਾਰੇ ਉਨ੍ਹਾਂ ਦੇ ਬੇਟੇ ਦੇ ਭੋਗ ਤੇ ਅੰਤਿਮ ਅਰਦਾਸ ‘ਚ ਪਹੁੰਚੇ । ਜਿਸ ਦੇ ਕਈ ਵੀਡੀਓ ਸਾਹਮਣੇ ਆਏ ਹਨ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਹੰਸ ਰਾਜ ਹੰਸ, ਸਚਿਨ ਆਹੂਜਾ ਸਣੇ ਪੰਜਾਬੀ ਇੰਡਸਟਰੀ ਦੀਆਂ ਹੋਰ ਕਈ ਹਸਤੀਆਂ ਮਨਜੋਤ ਦੇ ਭੋਗ ਅਤੇ ਅੰਤਿਮ ਅਰਦਾਸ ‘ਚ ਪਹੁੰਚੀਆਂ ਅਤੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਦੇ ਲਈ ਅਰਦਾਸ ਕੀਤੀ । 


ਪਾਲੀ ਦੇਤਵਾਲੀਆ ਦਾ ਵਰਕ ਫਰੰਟ 

ਪਾਲੀ ਦੇਤਵਾਲੀਆ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਹ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਹਮੇਸ਼ਾ ਹੀ ਪਰਿਵਾਰਕ ਗੀਤ ਗਾਏ ਹਨ। ਉਨ੍ਹਾਂ ਦੇ ਅਨੇਕਾਂ ਹਿੱਟ ਗੀਤ ਗਾਏ ਹਨ।ਮਨਜੋਤ ਸਿੰਘ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ ।


ਜਿਸ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਅਤੇ ਮਨਜੋਤ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ। ਮਨਜੋਤ ਦੇ ਦਿਹਾਂਤ ਤੋਂ ਬਾਅਦ ਪੂਰਾ ਪਰਿਵਾਰ ਟੁੱਟ ਗਿਆ ਹੈ। ਮਨਜੋਤ ਦੇ ਦੋ ਛੋਟੇ ਛੋਟੇ ਬੱਚੇ ਹਨ । ਮਨਜੋਤ ਸਿੰਘ ਨੂੰ ਬੁਖਾਰ ਹੋਣ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਦੱਸਿਆ ਜਾਂਦਾ ਹੈ ਕਿ ਮਨਜੋਤ ਦਾ ਹਾਰਟ ਅਟੈਕ ਦੇ ਕਾਰਨ ਦਿਹਾਂਤ ਹੋ ਗਿਆ। 



© Copyright Galactic Television & Communications Pvt. Ltd. 2026. All rights reserved.