ਜਲੰਧਰ ‘ਚ ਨਾਬਾਲਗ ਬੱਚੀ ਦੇ ਨਾਲ ਹੋਈ ਦਰਿੰਦਗੀ ਤੇ ਬੋਲੇ ਮਾਸਟਰ ਸਲੀਮ, ਪੰਜਾਬ ਦੇ ਸੀਐੱਮ ਤੇ ਕੇਂਦਰ ਸਰਕਾਰ ਨੂੰ ਅਪੀਲ

ਜਲੰਧਰ ਵੈਸਟ ਦੇ ਇਲਾਕੇ ‘ਚ ਨਾਬਾਲਗ ਬੱਚੀ ਨਾਲ ਦਰਿੰਦਗੀ ਤੋਂ ਬਾਅਦ ਹੋਏ ਕਤਲ ਦੇ ਮਾਮਲੇ ‘ਚ ਲੋਕਾਂ ‘ਚ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ‘ਚ ਸੈਲੀਬ੍ਰੇਟੀਜ਼ ਵੀ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਗਾਇਕ ਮਾਸਟਰ ਸਲੀਮ ਨੇ ਵੀ ਇਸ ਮਾਮਲੇ ‘ਚ ਕਰੜੀ ਪ੍ਰਤੀਕਿਰਿਆ ਦਿੱਤੀ ਹੈ।

By  Shaminder Kaur Kaler November 27th 2025 01:29 PM -- Updated: November 27th 2025 01:31 PM

ਜਲੰਧਰ ਵੈਸਟ ਦੇ ਇਲਾਕੇ ‘ਚ ਨਾਬਾਲਗ ਬੱਚੀ ਨਾਲ  ਦਰਿੰਦਗੀ ਤੋਂ ਬਾਅਦ ਹੋਏ ਕਤਲ ਦੇ ਮਾਮਲੇ ‘ਚ ਲੋਕਾਂ ‘ਚ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ‘ਚ ਸੈਲੀਬ੍ਰੇਟੀਜ਼ ਵੀ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ । ਗਾਇਕ ਮਾਸਟਰ ਸਲੀਮ (Master Saleem) ਨੇ ਵੀ ਇਸ ਮਾਮਲੇ ‘ਚ ਕਰੜੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਘਿਨੌਣੇ ਅਪਰਾਧ ਕਰਨ ਵਾਲੇ ਖਿਲਾਫ ਸਖਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। 


ਮਾਸਟਰ ਸਲੀਮ ਨੇ ਸਾਂਝਾ ਕੀਤਾ ਵੀਡੀਓ 

ਇਸ ਸਬੰਧ ‘ਚ ਮਾਸਟਰ ਸਲੀਮ ਨੇ ਇੱਕ ਵੀਡੀਓ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਨ੍ਹਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਬੱਚੀ ਦੇ ਕਤਲ ਮਾਮਲੇ ‘ਚ ਦਖਲ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਅਜਿਹੇ ਮੁਲਜ਼ਮਾਂ ਨੂੰ ਅਜਿਹੀ ਕਰੜੀ ਸਜ਼ਾ ਦੇਣ ਲਈ ਅਪੀਲ ਕੀਤੀ ਹੈ ਕਿ ਮੁੜ ਤੋਂ ਅਜਿਹਾ ਅਪਰਾਧ ਕਰਨ ਦੀ ਕੋਈ ਹਿੰਮਤ ਨਾ ਕਰ ਸਕੇ ।

ਮਾਸਟਰ ਸਲੀਮ ਨੇ ਕਿਹਾ ਕਿ ਉਸ ਬੱਚੀ ਬਾਰੇ ਸੋਚ ਕੇ ਮੇਰਾ ਗਲ ਭਰ ਆਇਆ ਹੈ ਅਤੇ ਰੂਹ ਕੰਬ ਜਾਂਦੀ ਹੈ।ਉਸ ਬੱਚੀ ਤੇ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਾਡਾ ਸਭ ਦਾ ਫਰਜ਼ ਹੈ।ਮੇਰਾ ਤਾਂ ਇਹ ਮੰਨਣਾ ਹੈ ਕਿ ਅਜਿਹੇ ਮੁਲਜ਼ਮ ਨੂੰ ਮੌਕੇ ‘ਤੇ ਹੀ ਮਾਰ ਦੇਣਾ ਚਾਹੀਦਾ ਹੈ। ਦੱਸ ਦਈਏ ਕਿ ਬੀਤੇ ਦਿਨੀਂ ਇੱਕ ਬੱਚੀ ਦੇ ਨਾਲ ਜਬਰ ਜਨਾਹ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ ਸੀ।

© Copyright Galactic Television & Communications Pvt. Ltd. 2026. All rights reserved.