ਨਵਰਾਜ ਹੰਸ ਨੇ ਆਪਣੀ ਧੀ ਦੇ ਨਾਲ ਕਿਊਟ ਤਸਵੀਰ ਕੀਤੀ ਸਾਂਝੀ, ਫੈਨਸ ਨੇ ਵੀ ਦਿੱਤੇ ਰਿਐਕਸ਼ਨ
ਨਵਰਾਜ ਹੰਸ ਤੇ ਅਜੀਤ ਮਹਿੰਦੀ ਆਪਣੀ ਧੀ ਰੇਸ਼ਮ ਹੰਸ ਦੇ ਨਾਲ ਅਕਸਰ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਨਵਰਾਜ ਹੰਸ ਨੇ ਆਪਣੀ ਧੀ ਦੇ ਨਾਲ ਇੱਕ ਕਿਊਟ ਤਸਵੀਰ ਸ਼ੇਅਰ ਕੀਤੀ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ ।
ਨਵਰਾਜ ਹੰਸ (Navraj Hans) ਤੇ ਅਜੀਤ ਮਹਿੰਦੀ ਆਪਣੀ ਧੀ ਰੇਸ਼ਮ ਹੰਸ ਦੇ ਨਾਲ ਅਕਸਰ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਨਵਰਾਜ ਹੰਸ ਨੇ ਆਪਣੀ ਧੀ (Daughter) ਦੇ ਨਾਲ ਇੱਕ ਕਿਊਟ ਤਸਵੀਰ ਸ਼ੇਅਰ ਕੀਤੀ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ । ਉਨ੍ਹਾਂ ਨੇ ਲਿਖਿਆ “ਇਹ ਮੇਰੇ ਦਿਲ ਤੇ ਰਾਜ ਕਰਦੀ ਹੈ” ਨਵਰਾਜ ਹੰਸ ਨੇ ਆਪਣੀ ਧੀ ਨੂੰ ਗੋਦ ‘ਚ ਚੁੱਕਿਆ ਹੋਇਆ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਕੁਝ ਮਹੀਨੇ ਪਹਿਲਾਂ ਹੋਇਆ ਧੀ ਦਾ ਜਨਮ
ਨਵਰਾਜ ਹੰਸ ਤੇ ਅਜੀਤ ਮਹਿੰਦੀ ਦੇ ਘਰ ਕੁਝ ਮਹੀਨੇ ਪਹਿਲਾਂ ਹੀ ਧੀ ਦਾ ਜਨਮ ਹੋਇਆ ਹੈ। ਵਿਆਹ ਤੋਂ ਕਈ ਸਾਲਾਂ ਬਾਅਦ ਇਸ ਜੋੜੀ ਦੇ ਘਰ ਔਲਾਦ ਹੋਈ ਹੈ। ਜਿਸ ਕਾਰਨ ਇਹ ਜੋੜੀ ਧੀ ਨੂੰ ਲੈ ਕੇ ਪੱਬਾਂ ਭਾਰ ਹੈ। ਕੁਝ ਦਿਨ ਪਹਿਲਾਂ ਹੀ ਅਜੀਤ ਮਹਿੰਦੀ ਨੇ ਆਪਣੇ ਪਿਤਾ ਦੇ ਨਾਲ ਵੀ ਆਪਣੀ ਧੀ ਦੀ ਤਸਵੀਰ ਸਾਂਝੀ ਕੀਤੀ ਸੀ । ਜਿਸ ‘ਚ ਨਾਨਾ ਤੇ ਦੋਹਤੀ ਖੇਡਦੇ ਹੋਏ ਨਜ਼ਰ ਆਏ ਸਨ ।

ਨਵਰਾਜ ਹੰਸ ਦਾ ਵਰਕ ਫ੍ਰੰਟ
ਨਵਰਾਜ ਹੰਸ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਉਨ੍ਹਾਂ ਨੇ ਕੁਝ ਕੁ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਹੈ।