ਨੀਰੂ ਬਾਜਵਾ ਆਪਣੇ ਪਰਿਵਾਰ ਦੇ ਨਾਲ ਮਨਾ ਰਹੀ ਵੈਕੇਸ਼ਨ, ਵੀਡੀਓ ਆਇਆ ਸਾਹਮਣੇ
ਅਦਾਕਾਰਾ ਨੀਰੂ ਬਾਜਵਾ ਕਿੰਨੀ ਵੀ ਕਿਉਂ ਨਾ ਰੁੱਝੀ ਹੋਵੇ । ਪਰ ਪਰਿਵਾਰ ਦੇ ਲਈ ਉਹ ਸਮਾਂ ਕੱਢ ਹੀ ਲੈਂਦੀ ਅਤੇ ਆਪਣੇ ਰੁੱਝੇ ਹੋਏ ਸ਼ੈਡਿਊਲ ਚੋਂ ਕੁਝ ਸਮਾਂ ਕੱਢ ਕੇ ਉਹ ਪਰਿਵਾਰ ਦੇ ਨਾਲ ਕੁਆਲਿਟੀ ਟਾਈਮ ਬਿਤਾਉਂਦੀ ਹੋਈ ਦਿਖਾਈ ਦਿੰਦੀ ਹੈ। ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਪਰਿਵਾਰ ਦੇ ਨਾਲ ਵੈਕੇਸ਼ਨ ਤੇ ਗਈ ਹੋਈ ਹੈ ਅਤੇ ਖੂਬ ਇਨਜੁਆਏ ਕਰਦੀ ਹੋਈ ਨਜ਼ਰ ਆ ਰਹੀ ਹੈ।
ਅਦਾਕਾਰਾ ਨੀਰੂ ਬਾਜਵਾ (Neeru Bajwa) ਕਿੰਨੀ ਵੀ ਕਿਉਂ ਨਾ ਰੁੱਝੀ ਹੋਵੇ । ਪਰ ਪਰਿਵਾਰ ਦੇ ਲਈ ਉਹ ਸਮਾਂ ਕੱਢ ਹੀ ਲੈਂਦੀ ਅਤੇ ਆਪਣੇ ਰੁੱਝੇ ਹੋਏ ਸ਼ੈਡਿਊਲ ਚੋਂ ਕੁਝ ਸਮਾਂ ਕੱਢ ਕੇ ਉਹ ਪਰਿਵਾਰ ਦੇ ਨਾਲ ਕੁਆਲਿਟੀ ਟਾਈਮ ਬਿਤਾਉਂਦੀ ਹੋਈ ਦਿਖਾਈ ਦਿੰਦੀ ਹੈ। ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਪਰਿਵਾਰ ਦੇ ਨਾਲ ਵੈਕੇਸ਼ਨ ਤੇ ਗਈ ਹੋਈ ਹੈ ਅਤੇ ਖੂਬ ਇਨਜੁਆਏ ਕਰਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਹੇ ਹਨ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਦੇ ਨਾਲ ਉਨ੍ਹਾਂ ਦੀ ਵੱਡੀ ਧੀ ਅਤੇ ਪਤੀ ਅਤੇ ਹੋਰ ਦੋਸਤ ਨਜ਼ਰ ਆ ਰਹੇ ਹਨ ।
ਨੀਰੂ ਬਾਜਵਾ ਦਾ ਵਰਕ ਫ੍ਰੰਟ
ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਕਈ ਪ੍ਰੋਜੈਕਟਸ ‘ਚ ਰੁੱਝੀ ਹੋਈ ਹੈ। ਹਾਲ ਹੀ ‘ਚ ਉਸ ਦੀ ਫ਼ਿਲਮ ‘ਮਧਾਣੀਆਂ’ ਰਿਲੀਜ਼ ਹੋਈ ਸੀ । ਜਿਸ ‘ਚ ਦੇਵ ਖਰੌੜ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਗਿਆ ਸੀ ।ਇਸ ਤੋਂ ਇਲਾਵਾ ਉਹ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਜਵਾਕ’ ਨੂੰ ਲੈ ਕੇ ਚਰਚਾ ‘ਚ ਹਨ । ਇਹ ਫ਼ਿਲਮ 2026 ‘ਚ ਅਪ੍ਰੈਲ ਮਹੀਨੇ ‘ਚ ਰਿਲੀਜ਼ ਹੋਵੇਗੀ ।
ਨੀਰੂ ਬਾਜਵਾ ਦੀ ਨਿੱਜੀ ਜ਼ਿੰਦਗੀ
ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਨੀਰੂ ਬਾਜਵਾ ਨੇ ਹੈਰੀ ਜਵੰਦਾ ਦੇ ਨਾਲ ਵਿਆਹ ਕਰਵਾਇਆ ਹੈ। ਜਿਸ ਤੋਂ ਉਨ੍ਹਾਂ ਦੀਆਂ ਤਿੰਨ ਧੀਆਂ ਹਨ ।ਦੋ ਧੀਆਂ ਜੁੜਵਾ ਤੇ ਇੱਕ ਹੋਰ ਵੱਡੀ ਧੀ ਹੈ। ਹੈਰੀ ਜਵੰਦਾ ਦੇ ਨਾਲ ਅਕਸਰ ਨੀਰੂ ਬਾਜਵਾ ਤਸਵੀਰਾਂ ਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਪਰਿਵਾਰ ‘ਚ ਨੀਰੂ ਬਾਜਵਾ ਦੀਆਂ ਦੋ ਹੋਰ ਛੋਟੀਆਂ ਭੈਣਾਂ ਹਨ ਰੁਬੀਨ ਤੇ ਸਬਰੀਨਾ ਬਾਜਵਾ । ਰੁਬੀਨਾ ਬਾਜਵਾ ਦਾ ਵਿਆਹ ਵੀ ਕੁਝ ਸਮਾਂ ਪਹਿਲਾਂ ਹੋਇਆ ਸੀ ਅਤੇ ਹੁਣ ਹਾਲ ਹੀ ‘ਚ ਉਹ ਇੱਕ ਪੁੱਤ ਦੀ ਮਾਂ ਬਣੀ ਹੈ। ਜਦੋਂੋਕਿ ਸਬਰੀਨਾ ਹਾਲੇ ਕੁਆਰੀ ਹੈ।