ਨੀਰੂ ਬਾਜਵਾ ਨੇ ਆਪਣੀ ਧੀ ਦੇ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਅਦਾਕਾਰਾ ਨੀਰੂ ਬਾਜਵਾ ਨੇ ਆਪਣੀ ਧੀ ਦੇ ਨਾਲ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦੀ ਵੱਡੀ ਧੀ ਅਨਾਇਆ ਦੀਆਂ ਬਚਪਨ ਤੋਂ ਲੈ ਕੇ ਹੁਣ ਤੱਕ ਦੀਆਂ ਤਸਵੀਰਾਂ ਹਨ । ਇਨ੍ਹਾਂ ਤਸਵੀਰਾਂ ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।

By  Shaminder Kaur Kaler January 17th 2026 01:06 PM

ਅਦਾਕਾਰਾ ਨੀਰੂ ਬਾਜਵਾ (Neeru Bajwa) ਨੇ ਆਪਣੀ ਧੀ ਦੇ ਨਾਲ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਉਨ੍ਹਾਂ ਦੀ ਵੱਡੀ ਧੀ ਅਨਾਇਆ ਦੀਆਂ ਬਚਪਨ ਤੋਂ ਲੈ ਕੇ ਹੁਣ ਤੱਕ ਦੀਆਂ ਤਸਵੀਰਾਂ ਹਨ । ਇਨ੍ਹਾਂ ਤਸਵੀਰਾਂ ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।ਦੱਸ ਦਈਏ ਕਿ ਅਨਾਇਆ ਨੀਰੂ ਬਾਜਵਾ ਦੀ ਸਭ ਤੋਂ ਵੱਡੀ ਧੀ ਹੈ ਅਤੇ ਇਸ ਤੋਂ ਬਾਅਦ ਉਨ੍ਹਾਂ ਦੀਆਂ ਦੋ ਧੀਆਂ ਹੋਰ ਹੋਈਆਂ ਹਨ । ਜਿਨ੍ਹਾਂ ਦੇ ਨਾਲ ਵੀ ਅਕਸਰ ਅਦਾਕਾਰਾ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਸੋਸ਼ਲ ਮੀਡੀਆ ਤੇ ਅਦਾਕਾਰਾ ਨੇ ਜਿਉਂ ਹੀ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਫੈਨਸ ਦੇ ਨਾਲ-ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਇਨ੍ਹਾਂ ਤਸਵੀਰਾਂ ਤੇ ਰਿਐਕਸ਼ਨ ਦਿੱਤੇ ।

 

ਨੀਰੂ ਬਾਜਵਾ ਦਾ ਵਰਕ ਫ੍ਰੰਟ 

ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਉਨ੍ਹਾਂ ਦੀ ਕੁਝ ਸਮਾਂ ਪਹਿਲਾਂ ਆਈ ਫ਼ਿਲਮ ‘ਕਲੀ ਜੋਟਾ’ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

ਇਸ ਤੋਂ ਇਲਾਵਾ ਹੋਰ ਵੀ ਕਈ ਪ੍ਰੋਜੈਕਟ ਤੇ ਅਦਾਕਾਰਾ ਕੰਮ ਕਰ ਰਹੀ ਹੈ। ਜਲਦ ਹੀ ਉਹ ਆਪਣੀ ਵੱਖਰੀ ਤਰ੍ਹਾਂ ਦੀ ਫ਼ਿਲਮ ‘ਜਵਾਕ’ ਦੇ ਨਾਲ ਵੀ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਦਿਖਾਈ ਦੇਵੇਗੀ। ਸੋਸ਼ਲ ਮੀਡੀਆ ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ।

© Copyright Galactic Television & Communications Pvt. Ltd. 2026. All rights reserved.