ਨੀਰੂ ਬਾਜਵਾ ਬੱਚਿਆਂ ਦੇ ਨਾਲ ਮਸਤੀ ਕਰਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਪੰਜਾਬੀ ਅਦਾਕਾਰਾ ਨੀਰੂ ਬਾਜਵਾ (Neeru Bajwa) ਇੱਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। ਇਸ ਵਾਰ ਉਹ ਬੱਚਿਆਂ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਵਾਇਰਲ ਹੋ ਰਹੀ ਵੀਡੀਓ ‘ਚ ਨੀਰੂ ਬਾਜਵਾ ਬੱਚਿਆਂ ਨਾਲ ਖੇਡਦੀ, ਹੱਸਦੀ ਤੇ ਖੁਸ਼ਗਵਾਰ ਪਲ ਸਾਂਝੇ ਕਰਦੀ ਦਿਖਾਈ ਦੇ ਰਹੀ ਹੈ, ਜਿਸ ਨੂੰ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਨੀਰੂ ਬਾਜਵਾ ਆਪਣੀ ਆਉਣ ਵਾਲੀ ਪੰਜਾਬੀ ਫਿਲਮ ਝਾੳੳਕ ਨੂੰ ਲੈ ਕੇ ਵੀ ਚਰਚਾ ‘ਚ ਹੈ, ਜੋ ਕਿ ੮ ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੇ ਗੀਤ ਪਹਿਲਾਂ ਹੀ ਦਰਸ਼ਕਾਂ ਦੇ ਸਾਹਮਣੇ ਆ ਰਹੇ ਹਨ ਅਤੇ ਇਹ ਫਿਲਮ ਬੱਚਿਆਂ ਦੇ ਆਲੇ ਦੁਆਲੇ ਘੁੰਮਦੀ ਹੈ।

ਫਿਲਮ ‘ਜਵਾਕ’ ਦੀ ਕਹਾਣੀ ਬੱਚਿਆਂ ਦੇ ਮਨ, ਉਹਨਾਂ ਦੀ ਸੋਚ ਅਤੇ ਉਹਨਾਂ ਦੀ ਦੁਨੀਆ ਨੂੰ ਦਰਸਾਉਂਦੀ ਹੈ। ਇਹ ਫਿਲਮ ਦਰਸ਼ਕਾਂ ਨੂੰ ਇਕ ਖਾਸ ਸੰਦੇਸ਼ ਦੇਣ ਦੇ ਨਾਲ ਨਾਲ ਮਨੋਰੰਜਨ ਵੀ ਕਰੇਗੀ। ਨੀਰੂ ਬਾਜਵਾ ਦੀ ਵਾਇਰਲ ਵੀਡੀਓ ਵੀ ਇਸ ਗੱਲ ਨੂੰ ਦਰਸਾਉਂਦੀ ਹੈ ਕਿ ਉਹ ਬੱਚਿਆਂ ਨਾਲ ਕਿੰਨਾ ਖਾਸ ਜੋੜ ਰੱਖਦੀ ਹੈ, ਜੋ ਫਿਲਮ ਦੇ ਵਿਸ਼ੇ ਨਾਲ ਵੀ ਮਿਲਦਾ ਹੈ।
ਨੀਰੂ ਬਾਜਵਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀਆਂ ਤਿੰਨ ਧੀਆਂ ਹਨ । ਜਿਨ੍ਹਾਂ ਦੇ ਨਾਲ ਉਹ ਅਕਸਰ ਮਸਤੀ ਕਰਦੀ ਹੋਈ ਨਜ਼ਰ ਆਉਂਦੀ ਹੈ। ਉਨ੍ਹਾਂ ਦੇ ਪਤੀ ਹੈਰੀ ਜਵੰਦਾ ਵੀ ਉਨ੍ਹਾਂ ਨੂੰ ਪੂਰਾ ਸਪੋਟ ਕਰਦੇ ਹਨ।