ਸੁਰਜੀਤ ਖ਼ਾਨ ਦੇ ਪੁੱਤਰ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ

ਸੁਰਜੀਤ ਖ਼ਾਨ ਦੇ ਪੁੱਤਰ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਰਜੀਤ ਖ਼ਾਨ ਦਾ ਪੁੱਤਰ ਕਈ ਸੈਲੀਬ੍ਰੇਟੀਜ਼ ਦੇ ਨਾਲ ਨਜ਼ਰ ਆ ਰਿਹਾ ਹੈ। ਇਸ ਤੋਂ ਇਲਾਵਾ ਕਈ ਤਸਵੀਰਾਂ ‘ਚ ਸੁਰਜੀਤ ਖ਼ਾਨ ਆਪਣੇ ਮਹਿਮਾਨਾਂ ਦੇ ਨਾਲ ਮੁਲਾਕਾਤ ਕਰਦੇ ਹੋਏ ਨਜ਼ਰ ਆ ਰਹੇ ਹਨ ।

By  Shaminder Kaur Kaler April 1st 2026 06:00 PM

ਸੁਰਜੀਤ ਖ਼ਾਨ (Surjit khan)ਦੇ ਪੁੱਤਰ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਰਜੀਤ ਖ਼ਾਨ ਦਾ ਪੁੱਤਰ ਕਈ ਸੈਲੀਬ੍ਰੇਟੀਜ਼ ਦੇ ਨਾਲ ਨਜ਼ਰ ਆ ਰਿਹਾ ਹੈ। ਇਸ ਤੋਂ ਇਲਾਵਾ ਕਈ ਤਸਵੀਰਾਂ ‘ਚ ਸੁਰਜੀਤ ਖ਼ਾਨ ਆਪਣੇ ਮਹਿਮਾਨਾਂ ਦੇ ਨਾਲ ਮੁਲਾਕਾਤ ਕਰਦੇ ਹੋਏ ਨਜ਼ਰ ਆ ਰਹੇ ਹਨ । ਉਨ੍ਹਾਂ ਦਾ ਪਰਿਵਾਰ ਕਾਫੀ ਖੁਸ਼ ਨਜ਼ਰ ਆ ਰਿਹਾ ਹੈ।


ਸੋਸ਼ਲ ਮੀਡੀਆ ‘ਤੇ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ । ਦੱਸ ਦਈਏ ਕਿ ਇਸ ਵਿਆਹ ‘ਚ ਹਰਿਆਣਾ ਦੇ ਸੀਐੱਮ ਨਾਇਬ ਸਿੰਘ ਸੈਣੀ ਨੇ ਵੀ ਸ਼ਿਰਕਤ ਕੀਤੀ ਸੀ ।ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਕਈ ਵੱਡੇ ਸਿਤਾਰੇ ਜਿਸ ‘ਚ ਮੁਹੰਮਦ ਸਦੀਕ, ਰਣਜੀਤ ਕੌਰ, ਜੀਤ ਜਗਜੀਤ, ਹਰਜੀਤ ਹਰਮਨ, ਹਰਦੀਪ ਗਿੱਲ ਸਣੇ ਕਈ ਸਿਤਾਰੇ ਸ਼ਾਮਿਲ ਹੋਏ ਸਨ।  


ਸੁਰਜੀਤ ਖ਼ਾਨ ਦਾ ਵਰਕ ਫ੍ਰੰਟ

ਸੁਰਜੀਤ ਖ਼ਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਲਗਾਤਾਰ ਉਹ ਇੰਡਸਟਰੀ ‘ਚ ਸਰਗਰਮ ਹਨ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਗੀਤਾਂ ‘ਚ ਜੁੱਤੀ ਚੂੰ ਚੂੰ ਕਰਦੀ ਆ, ਹੁਸਨ, ਏਰੀਆ, ਜੱਟਾਂ ਦੇ ਪੁੱਤ ਮਾੜੇ ਨਹੀਂ ਹੁੰਦੇ, ਆਜਾ ਤੈਨੂੰ ਸਾਹਾਂ ਦੇ ਟਾਂਕੇ ‘ਚ ਪਰੋ ਲਵਾਂ, ਛੱਲਾ ਸਣੇ ਕਈ ਹਿੱਟ ਗੀਤ ਗਾ ਚੁੱਕੇ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਹਿੱਟ ਗੀਤ ਗਾਏ ਹਨ ।

© Copyright Galactic Television & Communications Pvt. Ltd. 2026. All rights reserved.