ਨਿਸ਼ਾ ਬਾਨੋ ਨਵੀਂ ਫ਼ਿਲਮ ‘ਟੂਣਾ’ ਦਾ ਕੀਤਾ ਐਲਾਨ, ਫ਼ਿਲਮ ਦੀ ਸ਼ੂਟਿੰਗ ਸ਼ੁਰੂ
ਨਿਸ਼ਾ ਬਾਨੋ ਤੇ ਪੁਖਰਾਜ ਭੱਲਾ ਜਲਦ ਹੀ ਨਵੀਂ ਫ਼ਿਲਮ ‘ਟੂਣਾ’ ਲੈ ਕੇ ਆ ਰਹੇ ਹਨ । ਇਸ ਫ਼ਿਲਮ ਦਾ ਪੋਸਟਰ ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਫ਼ਿਲਮ ‘ਚ ਹੌਬੀ ਧਾਲੀਵਾਲ ਸਣੇ ਹੋਰ ਕਈ ਕਲਾਕਾਰ ਵੀ ਨਜ਼ਰ ਆਉਣਗੇ ।
ਨਿਸ਼ਾ ਬਾਨੋ ਤੇ ਪੁਖਰਾਜ ਭੱਲਾ ਜਲਦ ਹੀ ਨਵੀਂ ਫ਼ਿਲਮ ‘ਟੂਣਾ’ ਲੈ ਕੇ ਆ ਰਹੇ ਹਨ । ਇਸ ਫ਼ਿਲਮ ਦਾ ਪੋਸਟਰ ਨਿਸ਼ਾ ਬਾਨੋ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਫ਼ਿਲਮ ‘ਚ ਹੌਬੀ ਧਾਲੀਵਾਲ ਸਣੇ ਹੋਰ ਕਈ ਕਲਾਕਾਰ ਵੀ ਨਜ਼ਰ ਆਉਣਗੇ । ਜਿਸ ‘ਚ ਰੁਪਿੰਦਰ ਰੂਪੀ,ਹਨੀ ਸ਼ੇਰਗਿੱਲ ਸਣੇ ਕਈ ਕਲਾਕਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ।
_a52607bb3956c9284ab89a772c9c915b_1280X720.webp)
ਫ਼ਿਲਮ ਦਾ ਦਰਸ਼ਕਾਂ ਨੂੰ ਬੇਸਬਰੀ ਦੇ ਨਾਲ ਇੰਤਜ਼ਾਰ ਹੈ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਨਿਸ਼ਾ ਬਾਨੋ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਇਨ੍ਹਾਂ ਫ਼ਿਲਮਾਂ ‘ਚ ਉਨ੍ਹਾਂ ਦੇ ਕਿਰਦਾਰ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।
ਨਿਸ਼ਾ ਬਾਨੋ ਦਾ ਵਰਕ ਫ੍ਰੰਟ
ਨਿਸ਼ਾ ਬਾਨੋ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਉਹ ਇੱਕ ਵਧੀਆ ਅਦਾਕਾਰਾ ਹੋਣ ਦੇ ਨਾਲ ਨਾਲ ਵਧੀਆ ਗਾਇਕਾ ਵੀ ਹਨ । ਉਨ੍ਹਾਂ ਦੀ ਆਵਾਜ਼ ‘ਚ ਕਈ ਗੀਤ ਵੀ ਰਿਲੀਜ਼ ਹੋ ਚੁੱਕੇ ਹਨ।