ਆਪਣੀ ਮਾਂ ਦੇ ਨਾਲ ਵੀਡੀਓ ਸਾਂਝਾ ਕਰਦੇ ਹੋਏ ਭਾਵੁਕ ਹੋਈ ਨਿਸ਼ਾ ਬਾਨੋ ਕਿਹਾ ‘ਤੇਰੇ ਬਿਨਾਂ ਅੰਦਰੋਂ ਖਾਲੀ ਹੋ ਗਈ ਮਾਂ’

ਨਿਸ਼ਾ ਬਾਨੋ ਜਿਨ੍ਹਾਂ ਦੀ ਮਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ।ਜਿਸ ਤੋਂ ਬਾਅਦ ਉਹ ਲਗਾਤਾਰ ਆਪਣੀ ਮਾਂ ਨੂੰ ਯਾਦ ਕਰ ਰਹੀ ਹੈ। ਹੁਣ ਅਦਾਕਾਰਾ ਨੇ ਆਪਣੀ ਮਾਂ ਦੇ ਨਾਲ ਇੱਕ ਪੁਰਾਣਾ ਵੀਡੀਓ ਸਾਂਝਾ ਕੀਤਾ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ ।

By  Shaminder Kaur Kaler March 23rd 2026 05:16 PM

ਨਿਸ਼ਾ ਬਾਨੋ (Nisha Bano) ਜਿਨ੍ਹਾਂ ਦੀ ਮਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ।ਜਿਸ ਤੋਂ ਬਾਅਦ ਉਹ ਲਗਾਤਾਰ ਆਪਣੀ ਮਾਂ ਨੂੰ ਯਾਦ ਕਰ ਰਹੀ ਹੈ। ਹੁਣ ਅਦਾਕਾਰਾ ਨੇ ਆਪਣੀ ਮਾਂ ਦੇ ਨਾਲ ਇੱਕ ਪੁਰਾਣਾ ਵੀਡੀਓ ਸਾਂਝਾ ਕੀਤਾ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਨਿਸ਼ਾ ਬਾਨੋ ਸੁੱਤੀ ਹੋਈ ਆਪਣੇ ਮਾਂ ਦੇ ਨਾਲ ਗੱਲਾਂ ਕਰ ਰਹੀ ਹੈ।


ਇਸ ਵੀਡੀਓ ‘ਚ ਦੋਵੇਂ ਜਣੀਆਂ ਹੱਸ ਰਹੀਆਂ ਨੇ । ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ “ਤੇਰੇ ਬਿਨਾਂ ਅੰਦਰੋਂ ਖਾਲੀ ਹੋ ਗਈ ਮਾਂ, ਸਭ ਕੁਝ ਨਾਲ ਹੀ ਲੈ ਗਈ ਮਾਂ”। ਨਿਸ਼ਾ ਬਾਨੋ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।ਨਿਸ਼ਾ ਬਾਨੋ ਆਪਣੀ ਮਾਂ ਦੀ ਮੌਤ ਤੋਂ ਪਹਿਲਾਂ ਪਿਤਾ ਦੇ ਜਾਣ ਦਾ ਗਮ ਵੀ ਸਹਾਰ ਚੁੱਕੀ ਹੈ ਅਤੇ ਮਾਂ ਦੀ ਮੌਤ ਤੋਂ ਬਾਅਦ ਅਦਾਕਾਰਾ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ। 


ਨਿਸ਼ਾ ਬਾਨੋ ਦਾ ਵਰਕ ਫ੍ਰੰਟ 

ਨਿਸ਼ਾ ਬਾਨੋ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਫ਼ਿਲਮਾਂ ਤੋਂ ਇਲਾਵਾ ਨਿਸ਼ਾ ਬਾਨੋ ਨੇ ਕਈ ਗੀਤ ਵੀ ਗਾਏ ਹਨ । 

© Copyright Galactic Television & Communications Pvt. Ltd. 2026. All rights reserved.