ਪਰਗਟ ਭਾਗੂ ਤੇ ਹਰਭਜਨ ਮਾਨ ਨੇ ਆਪਣੀ ਗਾਇਕੀ ਨਾਲ ਬੰਨਿਆ ਸਮਾਂ, ਵੀਡੀਓ ਆਇਆ ਸਾਹਮਣੇ

ਪਰਗਟ ਭਾਗੂ ਤੇ ਹਰਭਜਨ ਮਾਨ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ‘ਚ ਦੋਵੇਂ ਗਾਇਕ ਗਾਉਂਦੇ ਹੋਏ ਨਜ਼ਰ ਆ ਰਹੇ ਹਨ । ਪਰਗਟ ਭਾਗੂ ਹਰਭਜਨ ਮਾਨ ਦਾ ਪ੍ਰਸਿੱਧ ਗਾਣਾ ‘ਜੱਗ ਜਿਓਂਦਿਆਂ ਦੇ ਮੇਲੇ’ ਗਾ ਕੇ ਸੁਣਾਉਂਦੇ ਹੋਏ ਨਜ਼ਰ ਆ ਰਹੇ ਹਨ ।ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਨਜ਼ਰ ਆ ਰਹੇ ਹਨ ।

By  Shaminder Kaur Kaler March 25th 2026 03:22 PM

ਪਰਗਟ ਭਾਗੂ ਤੇ ਹਰਭਜਨ ਮਾਨ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ‘ਚ ਦੋਵੇਂ ਗਾਇਕ ਗਾਉਂਦੇ ਹੋਏ ਨਜ਼ਰ ਆ ਰਹੇ ਹਨ । ਪਰਗਟ ਭਾਗੂ ਹਰਭਜਨ ਮਾਨ ਦਾ ਪ੍ਰਸਿੱਧ ਗਾਣਾ ‘ਜੱਗ ਜਿਓਂਦਿਆਂ ਦੇ ਮੇਲੇ’ ਗਾ ਕੇ ਸੁਣਾਉਂਦੇ ਹੋਏ ਨਜ਼ਰ ਆ ਰਹੇ ਹਨ ।ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਨਜ਼ਰ ਆ ਰਹੇ ਹਨ । 

ਪਰਗਟ ਸਿੰਘ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਨੇ ਅਤੇ ਪਿਛਲੇ ਕਈ ਸਾਲਾਂ ਤੱਕ ਉਨ੍ਹਾਂ ਨੇ ਪੰਜਾਬੀ ਇੰਡਸਟਰੀ ‘ਤੇ ਰਾਜ ਕੀਤਾ ਹੈ।ਜਦੋਂਕਿ ਹਰਭਜਨ ਮਾਨ ਵੀ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਚੋਂ ਇੱਕ ਹਨ । ਉਹ ਵੀ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਤੇ ਰਾਜ ਕਰਦੇ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ। 

ਹਰਭਜਨ ਮਾਨ ਨੇ ਫ਼ਿਲਮਾਂ ‘ਚ ਵੀ ਸਰਗਰਮ 

ਗੀਤਾਂ ਦੇ ਨਾਲ-ਨਾਲ ਹਰਭਜਨ ਮਾਨ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਨੱਬੇ ਦੇ ਦਹਾਕੇ ‘ਚ ਉਨ੍ਹਾਂ ਨੇ ਕਈ ਫ਼ਿਲਮਾਂ ਕੀਤੀਆਂ ਹਨ ।ਜਲਦ ਹੀ ਹਰਭਜਨ ਮਾਨ ਆਪਣੇ ਪੁੱਤਰ ਦੇ ਨਾਲ ਫ਼ਿਲਮ ‘ਚ ਨਜ਼ਰ ਆਉਣਗੇ । ਜਿਸ ਦਾ ਇੱਕ ਪੋਸਟਰ ਵੀ ਗਾਇਕ ਨੇ ਬੀਤੇ ਦਿਨੀਂ ਸਾਂਝਾ ਕੀਤਾ ਸੀ । ‘ਇਹ ਦਿਨ ਰੋਜ਼ ਨਹੀਂ ਆਉਣੇ’ ਦੇ ਨਾਲ ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਹੋਰ ਵੀ ਕਈ ਕਲਾਕਾਰ ਵੀ ਦਿਖਾਈ ਦੇਣਗੇ । 

© Copyright Galactic Television & Communications Pvt. Ltd. 2026. All rights reserved.