ਦਿਲਜੀਤ ਦੋਸਾਂਝ ਦੀ ਫ਼ਿਲਮ ‘ਪੰਜਾਬ 95’ ‘ਸਤਲੁਜ’ ਟਾਈਟਲ ਹੇਠ ਰਿਲੀਜ਼, ਡਾਇਰੈਕਟਰ ਹਨੀ ਤ੍ਰੇਹਨ ਨੇ ਕਿਹਾ ‘ਫ਼ਿਲਮ ‘ਚ ਨਹੀਂ ਹੈ ਕੋਈ ਵੀ ਕੱਟ’

ਦਿਲਜੀਤ ਦੋਸਾਂਝ ਨੇ ਆਪਣੇ ਫੈਨਸ ਦੀ ਚਿਰਾਂ ਤੋਂ ਚਲੀ ਆ ਰਹੀ ਮੁਰਾਦ ਨੂੰ ਆਖਿਰਕਾਰ ਪੂਰਾ ਕਰ ਦਿੱਤਾ ਹੈ। ਜੀ ਹਾਂ ਦਿਲਜੀਤ ਦੋਸਾਂਝ ਦੀ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਅਧਾਰਤ ਇਸ ਫ਼ਿਲਮ ਨੂੰ ਜ਼ੀ ਫਾਈਟ ‘ਤੇ ‘ਸਤਲੁਜ’ ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ।ਇਸ ਫ਼ਿਲਮ ਦੇ ਡਾਇਰੈਕਟਰ ਹਨੀ ਤ੍ਰੇਹਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ “ਇਸ ਫ਼ਿਲਮ ਵਿੱਚ ਨਾ ਕੋਈ ਕੱਟ ਹੈ ਅਤੇ ਨਾ ਹੀ ਇਸ ਦੇ ਅਸਲ ਰੂਪ ਨਾਲ ਕੋਈ ਸਮਝੌਤਾ ਕੀਤਾ ਗਿਆ ਹੈ।” ਇਸ ਫ਼ਿਲਮ ਦਾ ਪਹਿਲਾ ਨਾਮ ‘ਪੰਜਾਬ 95’ ਸੀ ।

By  Shaminder Kaur Kaler July 4th 2026 10:16 AM

ਦਿਲਜੀਤ ਦੋਸਾਂਝ ਨੇ ਆਪਣੇ ਫੈਨਸ ਦੀ ਚਿਰਾਂ ਤੋਂ ਚਲੀ ਆ ਰਹੀ ਮੁਰਾਦ ਨੂੰ ਆਖਿਰਕਾਰ ਪੂਰਾ ਕਰ ਦਿੱਤਾ ਹੈ। ਜੀ ਹਾਂ ਦਿਲਜੀਤ ਦੋਸਾਂਝ ਦੀ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਅਧਾਰਤ ਇਸ ਫ਼ਿਲਮ ਨੂੰ ਜ਼ੀ ਫਾਈਟ ‘ਤੇ ‘ਸਤਲੁਜ’ ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ।ਇਸ ਫ਼ਿਲਮ ਦੇ ਡਾਇਰੈਕਟਰ ਹਨੀ ਤ੍ਰੇਹਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ “ਇਸ ਫ਼ਿਲਮ ਵਿੱਚ ਨਾ ਕੋਈ ਕੱਟ ਹੈ ਅਤੇ ਨਾ ਹੀ ਇਸ ਦੇ ਅਸਲ ਰੂਪ ਨਾਲ ਕੋਈ ਸਮਝੌਤਾ ਕੀਤਾ ਗਿਆ ਹੈ।” ਇਸ ਫ਼ਿਲਮ ਦਾ ਪਹਿਲਾ ਨਾਮ ‘ਪੰਜਾਬ 95’ ਸੀ ।

ਇਹ ਫ਼ਿਲਮ ਪਿਛਲੇ ਲੰਮੇ ਸਮੇਂ ਤੋਂ ਰੁਕੀ ਹੋਈ ਸੀ ।ਦਿਲਜੀਤ ਦੋਸਾਂਝ ਪਿਛਲੇ ਤਿੰਨ ਦਿਨਾਂ ਤੋਂ ਲਾਈਵ ਹੋ ਫੈਨਸ ਦੇ ਨਾਲ ਵੱਖ-ਵੱਖ ਤਰੀਕੇ ਦੇ ਨਾਲ ਕੋਈ ਵੱਡਾ ਸਰਪ੍ਰਾਈਜ਼ ਦੇਣ ਦੀ ਗੱਲ ਆਖ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਬੀਤੇ ਦਿਨ ਇਸ ਫ਼ਿਲਮ ਦੇ ਰਿਲੀਜ਼ ਦਾ ਐਲਾਨ ਕਰ ਦਿੱਤਾ ਸੀ ।ਇਸ ਤੋਂ ਪਹਿਲਾਂ ਬੀਤੇ ਸਾਲ ਫਰਵਰੀ ‘ਚ ਇਸ ਫ਼ਿਲਮ ਨੂੰ ਕੌਮਾਂਤਰੀ ਪੱਧਰ ‘ਤੇ ਰਿਲੀਜ਼ ਕਰਨ ਦਾ ਐਲਾਨ ਕੀਤਾ ਗਿਆ ਸੀ। ਫ਼ਿਲਮ ਦਾ ਟੀਜ਼ਰ ਵੀ ਜਾਰੀ ਕੀਤਾ ਗਿਆ ਸੀ ਪਰ ਮੁੜ ਤੋਂ ਇਸ ਫ਼ਿਲਮ ਦਾ ਰਿਲੀਜ਼ ਡੇਟ ਟਾਲ ਦਿੱਤੀ ਗਈ ਸੀ ।

ਇਸ ਫ਼ਿਲਮ ‘ਚ ਦਿਲਜੀਤ ਦੋਸਾਂਝ, ਅਰਜੁਨ ਰਾਮਪਾਲ, ਸੁਵਿੰਦਰ ਵਿੱਕੀ, ਜਗਜੀਤ ਸੰਧੂ, ਗੀਤਿਕਾ ਵਿਦਿਆ ਸਣੇ ਹੋਰ ਕਈ ਨੇ ਭੂਮਿਕਾਵਾਂ ਨਿਭਾਈਆਂ ਹਨ। ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ‘ਤੇ ਬਣੀ ਇਸ ਫ਼ਿਲਮ ‘ਚ ਦਿਲਜੀਤ ਦੋਸਾਂਝ ਨੇ ਜਸਵੰਤ ਸਿੰਘ ਖਾਲੜਾ ਦੀ ਭੂਮਿਕਾ ਨਿਭਾਈ ਹੈ। ਜਸਵੰਤ ਸਿੰਘ ਖਾਲੜਾ ਦਾ ਜਨਮ ੧੯੫੨ ‘ਚ ਹੋਇਆ ਸੀ ਅਤੇ ਉਹ ਅੰਮ੍ਰਿਤਸਰ ‘ਚ ਇੱਕ ਬੈਂਕ ਦੇ ਨਿਦੇਸ਼ਕ ਸਨ । ਉਹ ਮਜ਼ਲੂਮਾਂ ਦੀ ਆਵਾਜ਼ ਬਣੇ ਸਨ ਅਤੇ ਅੱਤਿਆਚਾਰਾਂ ਦੇ ਖਿਲਾਫ ਉਨ੍ਹਾਂ ਨੇ ਆਵਾਜ਼ ਚੁੱਕੀ ਸੀ। 

© Copyright Galactic Television & Communications Pvt. Ltd. 2026. All rights reserved.