ਯੋਗਰਾਜ ਸਿੰਘ ਦੇ ਖਿਲਾਫ ਮਹਿਲਾ ਕਮਿਸ਼ਨ ਦਾ ਸੋ ਮੋੋਟੋ ਨੋਟਿਸ ਜਾਰੀ
ਯੋਗਰਾਜ ਸਿੰਘ ਦੀ ਵੈਬ ਸੀਰੀਜ਼ ‘ਲੂਖਾ’ ਦੇ ਵਾਇਰਲ ਵੀਡੀਓ ‘ਤੇ ਵਿਵਾਦ ਵੱਧਦਾ ਜਾ ਰਿਹਾ ਹੈ।ਚੰਡੀਗੜ੍ਹ ‘ਚ ਦੋ ਵਕੀਲਾਂ ਵੱਲੋਂ ਐਫਆਈਆਰ ਦਰਜ ਕਰਨ ਦੀ ਮੰਗ ਤੋਂ ਬਾਅਦ ਇਸ ਮਾਮਲੇ ‘ਚ ਹੁਣ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਵੱਲੋਂ ਯੋਗਰਾਜ ਸਿੰਘ ਦੇ ਖਿਲਾਫ ਸੋ ਮੋਟੋ ਨੋਟਿਸ ਜਾਰੀ ਕਰਦੇ ਹੋਏ ਇਸ ਮਾਮਲੇ ‘ਚ ਕਾਰਵਾਈ ਦੀ ਗੱਲ ਆਖੀ ਗਈ ਹੈ ।

ਯੋਗਰਾਜ ਸਿੰਘ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ ਅਤੇ ਉਨ੍ਹਾਂ ਦੀ ਨਿਖੇਧੀ ਕੀਤੀ ਜਾ ਰਹੀ ਹੈ। ਯੋਗਰਾਜ ਸਿੰਘ ਇਸ ਵੈੱਬ ਸੀਰੀਜ਼ ਨੂੰ ਲੈ ਕੇ ਚਰਚਾ ‘ਚ ਹਨ ਅਤੇ ਇਸ ਸੀਰੀਜ਼ ਦਾ ਇਹ ਇਤਰਾਜ਼ਯੋਗ ਕਲਿੱਪ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।

ਪੰਜਾਬੀ ਫ਼ਿਲਮ ਅਦਾਕਾਰ ਯੋਗਰਾਜ ਸਿੰਘ ਖਿਲਾਫ ਵੈੱਬ ਸੀਰੀਜ਼ ਵਿੱਚ ਔਰਤਾਂ ਬਾਰੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੋ-ਮੋਟੋ ਨੋਟਿਸ ਜਾਰੀ ਕੀਤਾ ਗਿਆ ਹੈ।ਕਮਿਸ਼ਨ ਦੀ ਚੇਅਰਪਰਸਨ ਨੇ ਵਾਇਰਲ ਵੀਡੀਓ ਦਾ ਸਖ਼ਤ ਨੋਟਿਸ ਲੈਂਦਿਆਂ ਇਸਨੂੰ ਔਰਤਾਂ ਦੀ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲਾ ਕਰਾਰ ਦਿੱਤਾ ਹੈ।

ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਸੀਨੀਅਰ ਪੁਲਿਸ ਅਫ਼ਸਰ ਨੂੰ ਸੌਂਪੀ ਹੈ ਅਤੇ ਯੋਗਰਾਜ ਸਿੰਘ ਖਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।