ਪੰਜਾਬੀ ਅਦਾਕਾਰ ਮਾਨਵ ਵਿੱਜ ਪਤਨੀ ਦੇ ਨਾਲ ਇਸ ਤਰ੍ਹਾਂ ਮਸਤੀ ਕਰਦੇ ਆਏ ਨਜ਼ਰ
ਪੰਜਾਬੀ ਅਤੇ ਬਾਲੀਵੁੱਡ ਫ਼ਿਲਮਾਂ ‘ਚ ਸਰਗਰਮ ਮਾਨਵ ਵਿੱਜ ਨੇ ਆਪਣੀ ਪਤਨੀ ਦੇ ਨਾਲ ਕੁਆਲਿਟੀ ਟਾਈਮ ਬਿਤਾ ਰਹੇ ਹਨ । ਉਨ੍ਹਾਂ ਨੇ ਆਪਣੀ ਪਤਨੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਅਦਾਕਾਰ ਆਪਣੀ ਪਤਨੀ ਨੂੰ ਪਿੱਠ ‘ਤੇ ਚੁੱਕ ਕੇ ਲਿਜਾਂਦੇ ਹੋਏ ਨਜ਼ਰ ਆ ਰਹੇ ਹਨ ।
ਪੰਜਾਬੀ ਅਤੇ ਬਾਲੀਵੁੱਡ ਫ਼ਿਲਮਾਂ ‘ਚ ਸਰਗਰਮ ਮਾਨਵ ਵਿੱਜ ਨੇ ਆਪਣੀ ਪਤਨੀ ਦੇ ਨਾਲ ਕੁਆਲਿਟੀ ਟਾਈਮ ਬਿਤਾ ਰਹੇ ਹਨ । ਉਨ੍ਹਾਂ ਨੇ ਆਪਣੀ ਪਤਨੀ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਅਦਾਕਾਰ ਆਪਣੀ ਪਤਨੀ ਨੂੰ ਪਿੱਠ ‘ਤੇ ਚੁੱਕ ਕੇ ਲਿਜਾਂਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ਤੇ ਇਸ ਵੀਡੀਓ ਨੂੰ ਮਾਨਵ ਵਿੱਜ ਨੇ ਸਾਂਝਾ ਕਰਦੇ ਹੋਏ ਪਤਨੀ ਦੇ ਲਈ ਲਿਖਿਆ “ਕੋਕੋ ਤੂੰ ਕਿਉਂ ਟੈਂਨਸ਼ਨ ਲੈਂਦੀ…ਆਪਣੇ ਤਾਂ ਫੇਰੇ ਵੀ ਸਾਂਤਾ ਨੇ ਕਰਵਾਏ ਸੀ। ਤੇਰੇ ਪਖੰਡ ਤਾਂ ਸਹਿਣੇ ਪੈਣੇ” ।ਇਸ ਦੇ ਨਾਲ ਹੀ ਉਨ੍ਹਾਂ ਨੇ ਕ੍ਰਿਸਮਸ ਦੀ ਵਧਾਈ ਵੀ ਫੈਨਸ ਨੂੰ ਦਿੱਤੀ।

ਮਾਨਵ ਵਿੱਜ ਦਾ ਵਰਕ ਫ੍ਰੰਟ
ਮਾਨਵ ਵਿੱਜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਤੇ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ 2002 ‘ਚ ਸ਼ਹੀਦ ਭਗਤ ਸਿੰਘ ‘ਤੇ ਬਣੀ ਫ਼ਿਲਮ ਸ਼ਹੀਦ-ਏ-ਆਜ਼ਮ ਤੋਂ ਕੀਤੀ ਸੀ । ਇਸ ਫ਼ਿਲਮ ‘ਚ ਉਨ੍ਹਾਂ ਨੇ ਸੁਖਦੇਵ ਦਾ ਕਿਰਦਾਰ ਨਿਭਾਇਆ ਸੀ ।
ਹਾਲ ਹੀ ‘ਚ ਉਹ ਫ਼ਿਲਮ ‘ਮਾਂ ਜਾਏ’ ਦੇ ਨਾਲ ਚਰਚਾ ‘ਚ ਆਏ ਸਨ । ਇਸ ਫ਼ਿਲਮ ‘ਚ ਉਹ ਜਿੰਮੀ ਸ਼ੇਰਗਿੱਲ ਦੇ ਭਰਾ ਬਣੇ ਸਨ । ਇਸ ਤੋਂ ਇਲਾਵਾ ਉਨ੍ਹਾਂ ਨੇ ਨਾਮ ਸ਼ਬਾਨਾ, ਫਿਲੌਰੀ, ਇੰਦੂ ਸਰਕਾਰ, ਅੰਧਾਧੁੰਨ, ਉੜਤਾ ਪੰਜਾਬ, ਰੇਸ ੩, ਭਾਰਤ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਪਸੰਦ ਕੀਤਾ ਗਿਆ ਹੈ। ਉਨ੍ਹਾਂ ਦੀ ਪਤਨੀ ਮਿਹਰ ਵਿੱਜ ਵੀ ਪੰਜਾਬੀ ਇੰਡਸਟਰੀ ‘ਚ ਸਰਗਰਮ ਹੈ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ।