ਨਿਸ਼ਾ ਬਾਨੋ ਦੀ ਮਾਂ ਦੀਆਂ ਅੰਤਿਮ ਰਸਮਾਂ ‘ਚ ਕਰਮਜੀਤ ਅਨਮੋਲ, ਬਲਕੌਰ ਸਿੱਧੂ ਸਣੇ ਕਈ ਹਸਤੀਆਂ ਪਹੁੰਚੀਆਂ
ਨਿਸ਼ਾ ਬਾਨੋ ਦੀ ਮਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ।ਜਿਸ ਤੋਂ ਬਾਅਦ ਅਦਾਕਾਰਾ ਦੀ ਮਾਂ ਦੀਆਂ ਅੰਤਿਮ ਰਸਮਾਂ ਹੋਈਆਂ। ਜਿਸ ‘ਚ ਕਰਮਜੀਤ ਅਨਮੋਲ, ਬਲਕੌਰ ਸਿੱਧੂ ਸਣੇ ਕਈ ਹਸਤੀਆਂ ਸ਼ਾਮਿਲ ਹੋਈਆਂ। ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਹੋਰ ਕਈ ਸਿਤਾਰੇ ਵੀ ਸ਼ਾਮਿਲ ਹੋਏ ਅਤੇ ਅਦਾਕਾਰਾ ਨੂੰ ਦਿਲਾਸਾ ਦਿੱਤਾ ਅਤੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ।
ਨਿਸ਼ਾ ਬਾਨੋ (Nisha Bano) ਦੀ ਮਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ।ਜਿਸ ਤੋਂ ਬਾਅਦ ਅਦਾਕਾਰਾ ਦੀ ਮਾਂ ਦੀਆਂ ਅੰਤਿਮ ਰਸਮਾਂ ਹੋਈਆਂ। ਜਿਸ ‘ਚ ਕਰਮਜੀਤ ਅਨਮੋਲ, ਬਲਕੌਰ ਸਿੱਧੂ ਸਣੇ ਕਈ ਹਸਤੀਆਂ ਸ਼ਾਮਿਲ ਹੋਈਆਂ। ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਹੋਰ ਕਈ ਸਿਤਾਰੇ ਵੀ ਸ਼ਾਮਿਲ ਹੋਏ ਅਤੇ ਅਦਾਕਾਰਾ ਨੂੰ ਦਿਲਾਸਾ ਦਿੱਤਾ ਅਤੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ।

ਦੱਸ ਦਈਏ ਕਿ ਬੀਤੇ ਦਿਨੀਂ ਅਦਾਕਾਰਾ ਨੇ ਆਪਣੀ ਮਾਂ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਮਾਂ ਦੇ ਦਿਹਾਂਤ ਦੀ ਖ਼ਬਰ ਸਾਂਝੀ ਕੀਤੀ ਸੀ। ਮਾਂ ਦੇ ਦਿਹਾਂਤ ਤੋਂ ਪਹਿਲਾਂ ਉਹ ਆਪਣੇ ਪਿਤਾ ਦੇ ਜਾਣ ਦਾ ਗਮ ਵੀ ਸਹਾਰ ਚੁੱਕੇ ਹਨ ਅਤੇ ਹੁਣ ਮਾਂ ਦੇ ਦਿਹਾਂਤ ਨੇ ਉਨ੍ਹਾਂ ਨੂੰ ਤੋੜ ਕੇ ਰੱਖ ਦਿੱਤਾ ਹੈ। ਨਿਸ਼ਾ ਬਾਨੋ ਨੇ ਕਈ ਦਰਦ ਆਪਣੇ ਪਿੰਡੇ ਤੇ ਹੰਡਾਏ ਹਨ । ਇਸ ਤੋਂ ਇਲਾਵਾ ਉਹ ਆਪਣੇ ਜਵਾਨ ਭਰਾ ਦੇ ਜਾਣ ਦਾ ਗਮ ਵੀ ਝੱਲ ਚੁੱਕੇ ਹਨ।

ਨਿਸ਼ਾ ਬਾਨੋ ਦਾ ਵਰਕ ਫ੍ਰੰਟ
ਨਿਸ਼ਾ ਬਾਨੋ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਪਰ ਉਨ੍ਹਾਂ ਦੇ ਵੱਲੋਂ ਨਿਭਾਏ ਗਏ ਸ਼ਾਂਤੀ ਦੇ ਕਿਰਦਾਰ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।