ਪੰਜਾਬੀ ਗਾਇਕ ਹਰਬੀਰ ਸੋਹਲ ਨਸ਼ਾ ਤਸਕਰੀ ਦੇ ਮਾਮਲੇ ‘ਚ ਗ੍ਰਿਫਤਾਰ, ਪੁਲਿਸ ਨੇ ਹੈਰੋਇਨ ਸਣੇ ਕੀਤਾ ਗ੍ਰਿਫਤਾਰ

ਪੰਜਾਬੀ ਗਾਇਕ ਹਰਬੀਰ ਸੋਹਲ ਨੂੰ ਨਸ਼ਾ ਤਸਕਰੀ ਦੇ ਇੱਕ ਵੱਡੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ ਕਰੀਬ 5 ਕਿਲੋ ਹੈਰੋਇਨ ਅਤੇ 1.50 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਸ ਕਾਰਵਾਈ ਤੋਂ ਬਾਅਦ ਮਿਊਜ਼ਿਕ ਇੰਡਸਟਰੀ ਅਤੇ ਫੈਨਜ਼ ਵਿੱਚ ਚਰਚਾ ਦਾ ਮਾਹੌਲ ਬਣ ਗਿਆ ਹੈ।

By  Shaminder Kaur Kaler May 26th 2026 06:10 PM

ਪੰਜਾਬੀ ਗਾਇਕ ਹਰਬੀਰ ਸੋਹਲ ਨੂੰ ਨਸ਼ਾ ਤਸਕਰੀ ਦੇ ਇੱਕ ਵੱਡੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ ਕਰੀਬ 5 ਕਿਲੋ ਹੈਰੋਇਨ ਅਤੇ 1.50 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਸ ਕਾਰਵਾਈ ਤੋਂ ਬਾਅਦ ਮਿਊਜ਼ਿਕ ਇੰਡਸਟਰੀ ਅਤੇ ਫੈਨਜ਼ ਵਿੱਚ ਚਰਚਾ ਦਾ ਮਾਹੌਲ ਬਣ ਗਿਆ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਦੌਰਾਨ ਕੁਝ ਅਜਿਹੇ ਸਬੂਤ ਵੀ ਮਿਲੇ ਹਨ ਜੋ ਵਿਦੇਸ਼ਾਂ ਵਿੱਚ ਚੱਲ ਰਹੇ ਡਰੱਗ ਨੈੱਟਵਰਕ ਨਾਲ ਸੰਬੰਧ ਜੋੜ ਰਹੇ ਹਨ। ਸ਼ੁਰੂਆਤੀ ਜਾਂਚ ਵਿੱਚ ਆਸਟ੍ਰੇਲੀਆ ਅਤੇ ਕੈਨੇਡਾ ਨਾਲ ਜੁੜੀਆਂ ਕੜੀਆਂ ਸਾਹਮਣੇ ਆਉਣ ਦੀ ਗੱਲ ਕਹੀ ਜਾ ਰਹੀ ਹੈ।

ਜਾਂਚ ਏਜੰਸੀਆਂ ਹੁਣ ਇਸ ਗੱਲ ਦੀ ਪੜਤਾਲ ਕਰ ਰਹੀਆਂ ਹਨ ਕਿ ਇਹ ਨਸ਼ੀਲਾ ਸਮਾਨ ਕਿੱਥੋਂ ਲਿਆਂਦਾ ਗਿਆ ਅਤੇ ਇਸਦੇ ਪਿੱਛੇ ਹੋਰ ਕਿਹੜੇ ਲੋਕ ਸ਼ਾਮਲ ਹਨ। ਪੁਲਿਸ ਦਾ ਦਾਅਵਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।ਇਸ ਘਟਨਾ ਤੋਂ ਬਾਅਦ ਪੰਜਾਬ ਵਿੱਚ ਵੱਧ ਰਹੀ ਨਸ਼ਾ ਤਸਕਰੀ ਨੂੰ ਲੈ ਕੇ ਇੱਕ ਵਾਰ ਫਿਰ ਚਿੰਤਾ ਵਧ ਗਈ ਹੈ। ਲੋਕਾਂ ਵੱਲੋਂ ਵੀ ਇਸ ਮਾਮਲੇ ‘ਤੇ ਤਿੱਖੀਆਂ ਪ੍ਰਤੀਕ੍ਰਿਆਵਾਂ ਸਾਹਮਣੇ ਆ ਰਹੀਆਂ ਹਨ।

© Copyright Galactic Television & Communications Pvt. Ltd. 2026. All rights reserved.