ਪੰਜਾਬੀ ਗਾਇਕ ਹਾਰਡੀ ਸੰਧੂ ਦੂਜੀ ਵਾਰ ਬਣਨ ਜਾ ਰਹੇ ਪਿਤਾ, ਪਤਨੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ
ਪੰਜਾਬੀ ਗਾਇਕ ਹਾਰਡੀ ਸੰਧੂ ਦੂਜੀ ਵਾਰ ਪਿਤਾ ਬਣਨ ਜਾ ਰਹੇ ਹਨ । ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਜ਼ੀਨਤ ਸਿੱਧੂ ਦੇ ਵੱਲੋਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ ।
ਪੰਜਾਬੀ ਗਾਇਕ ਹਾਰਡੀ ਸੰਧੂ (Harrdy Sandhu) ਦੂਜੀ ਵਾਰ ਪਿਤਾ ਬਣਨ ਜਾ ਰਹੇ ਹਨ । ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਜ਼ੀਨਤ ਸਿੱਧੂ ਦੇ ਵੱਲੋਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ । ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਦੀ ਪਤਨੀ ਨੀਲੇ ਰੰਗ ਦੇ ਗਾਊਨ ‘ਚ ਬੇਬੀ ਬੰਪ ਫਲਾਂਟ ਕਰਦੀ ਹੋਈ ਦਿਖਾਈ ਦੇ ਰਹੀ ਹੈ। ਜਿਉਂ ਹੀ ਗਾਇਕ ਨੇ ਇਸ ਜਾਣਕਾਰੀ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।
_fad5207164aa4fa1834787363dbae92c_1280X720.webp)
ਇਸ ਤੋਂ ਪਹਿਲਾਂ ਇੱਕ ਪੁੱਤ ਦੇ ਪਿਤਾ ਹਨ ਹਾਰਡੀ ਸੰਧੂ
ਇਸ ਤੋਂ ਪਹਿਲਾਂ ਗਾਇਕ ਹਾਰਡੀ ਸੰਧੂ ਦੇ ਘਰ ਪੁੱਤਰ ਦਾ ਜਨਮ ਹੋਇਆ ਸੀ । ਜੋ ਕਾਫੀ ਵੱਡਾ ਹੋ ਚੁੱਕਿਆ ਹੈ।ਇਹ ਜੋੜੀ ਦੂਜੀ ਵਾਰ ਮਾਪੇ ਬਣਨ ਜਾ ਰਹੀ ਹੈ । ਜਿਸ ਨੂੰ ਲੈ ਕੇ ਦੋਵੇਂ ਜਣੇ ਕਾਫੀ ਐਕਸਾਈਟਡ ਹਨ । ਹਾਰਡੀ ਸੰਧੂ ਦੀ ਪਤਨੀ ਜ਼ੀਨਤ ਸਿੱਧੂ ਉਨ੍ਹਾਂ ਦੇ ਨਾਲ ਗੀਤ ‘ਬੈਕਬੋਨ’ ‘ਚ ਵੀ ਨਜ਼ਰ ਆ ਚੁੱਕੀ ਹੈ। ਪਰ ਉਹ ਲਾਈਮਲਾਈਟ ਤੋਂ ਦੂਰ ਰਹਿਣਾ ਪਸੰਦ ਕਰਦੀ ਹੈ। ਹਾਰਡੀ ਸੰਧੂ ਵੀ ਅਜਿਹੇ ਬਹੁਤ ਘੱਟ ਮੌਕੇ ਹੁੰਦੇ ਹਨ ਕਿ ਆਪਣੇ ਪਰਿਵਾਰ ਦੇ ਬਾਰੇ ਕੋਈ ਜਾਣਕਾਰੀ ਸਾਂਝੀ ਕਰਨ ।
ਹਾਰਡੀ ਗਾਇਕੀ ‘ਚ ਆਉਣ ਤੋਂ ਪਹਿਲਾਂ ਬਣਨਾ ਚਾਹੁੰਦੇ ਸਨ ਕ੍ਰਿਕਟਰ
ਹਾਰਡੀ ਸੰਧੂ ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਕ੍ਰਿਕਟਰ ਬਣਨਾ ਚਾਹੁੰਦੇ ਸਨ, ਪਰ ਕ੍ਰਿਕਟ ਖੇਡਣ ਦੌਰਾਨ ਉਨ੍ਹਾਂ ਨੂੰ ਗੰਭੀਰ ਸੱਟ ਲੱਗ ਗਈ ਸੀ । ਜਿਸ ਤੋਂ ਬਾਅਦ ਪਰਿਵਾਰ ਨੇ ਉਨ੍ਹਾਂ ਨੂੰ ਖੇਡਾਂ ਦਾ ਖੇਤਰ ਚੁਣਨ ਦੀ ਥਾਂ ਕਿਸੇ ਹੋਰ ਫੀਲਡ ‘ਚ ਕੰਮ ਕਰਨ ਦੀ ਸਲਾਹ ਦਿੱਤੀ ਸੀ । ਜਿਸ ਤੋਂ ਬਾਅਦ ਹਾਰਡੀ ਸੰਧੂ ਨੇ ਕ੍ਰਿਕਟ ਦੀ ਬਜਾਏ ਗਾਇਕੀ ਦੇ ਖੇਤਰ ਨੂੰ ਚੁਣਿਆ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਬਿਜਲੀ-ਬਿਜਲੀ, ਕਯਾ ਬਾਤ ਏ, ਬੈਕਬੋਨ, ਨਾ ਗੋਰੀਏ ਸਣੇ ਕਈ ਹਿੱਟ ਗੀਤ ਦਿੱਤੇ ਹਨ ।