ਪੰਜਾਬੀ ਗਾਇਕ ਜੌਰਡਨ ਸੰਧੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਸਰਕਾਰ ਨੇ ਸੁਰੱਖਿਆ ਲਈ ਵਾਪਸ
ਪੰਜਾਬ ‘ਚ ਕਾਨੂੰਨ ਵਿਵਸਥਾ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਜਿੱਥੇ ਪਰਮੀਸ਼ ਵਰਮਾ ਦੇ ਸਾਥੀ ਤੋਂ ਕਰੋੜਾਂ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ, ਉੱਥੇ ਹੀ ਹੁਣ ਪੰਜਾਬੀ ਗਾਇਕ ਜੌਰਡਨ ਸੰਧੂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ ।
ਪੰਜਾਬ ‘ਚ ਕਾਨੂੰਨ ਵਿਵਸਥਾ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਜਿੱਥੇ ਪਰਮੀਸ਼ ਵਰਮਾ ਦੇ ਸਾਥੀ ਤੋਂ ਕਰੋੜਾਂ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ, ਉੱਥੇ ਹੀ ਹੁਣ ਪੰਜਾਬੀ ਗਾਇਕ ਜੌਰਡਨ ਸੰਧੂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ ।ਇਸ ਦੇ ਨਾਲ ਹੀ ਘਰੋਂ ਬਾਹਰ ਨਿਕਲਣ ‘ਤੇ ਅੰਜਾਮ ਭੁਗਤਣ ਦੀ ਚਿਤਾਵਨੀ ਦਿੱਤੀ ਗਈ ਹੈ।ਗਾਇਕ ਨੂੰ ਫੋਨ ਕਾਲ ਦੇ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਧਮਕੀ ਦੇ ਬਾਵਜੂਦ ਪੰਜਾਬ ਸਰਕਾਰ ਦੇ ਵੱਲੋਂ ਗਾਇਕ ਦੀ ਸੁਰੱਖਿਆ ਨੂੰ ਵਾਪਸ ਲੈ ਲਿਆ ਗਿਆ ਹੈ।
_315e60d59889bb972588038c32858b40_1280X720.webp)
ਸਰਕਾਰ ਵੱਲੋਂ ਸੁਰੱਖਿਆ ਵਾਪਸ ਲਈ ਗਈ
ਜੌਰਡਨ ਸੰਧੂ ਨੂੰ ਧਮਕੀਆਂ ਮਿਲਣ ਦੇ ਬਾਵਜੂਦ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਬਿਕਰਮ ਮਜੀਠੀਆ ਨੇ ਸੁਰੱਖਿਆ ਵਾਪਸ ਲਏ ਜਾਣ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੋ ਵੀ ਕੋਈ ਅਕਾਲੀ ਆਗੂਆਂ ਨੂੰ ਮਿਲਦਾ ਹੈ । ਉਸ ਦੀ ਸੁਰੱਖਿਆ ਵਾਪਸ ਲਈ ਜਾ ਰਹੀ ਹੈ।ਦੱਸ ਦਈਏ ਕਿ ਕੁਝ ਦਿਨ ਪਹਿਲਾਂ ਜੌਰਡਨ ਸੰਧੂ ਨੇ ਮਜੀਠੀਆ ਦੇ ਨਾਂਅ ਦੀ ਬੋਲੀ ਪਾਈ ਸੀ । ਮਜੀਠੀਆ ਉਸ ਵਿਆਹ ‘ਚ ਸ਼ਿਰਕਤ ਕਰਨ ਗਏ ਸਨ ਜਿੱਥੇ ਜੌਰਡਨ ਸੰਧੂ ਪਰਫਾਰਮ ਕਰ ਰਿਹਾ ਸੀ।
29 ਮਈ 2022 ‘ਚ ਸਿੱਧੂ ਮੂਸੇਵਾਲਾ ਦਾ ਕਤਲ
ਇਸ ਤੋਂ ਪਹਿਲਾਂ ਗਾਇਕ ਸਿੱਧੂ ਮੂਸੇਵਾਲਾ ਦਾ ਵੀ ਮਈ 2022 ‘ਚ ਕਤਲ ਕਰ ਦਿੱਤਾ ਗਿਆ ਸੀ । ਸਰਕਾਰ ਨੇ ਕਤਲ ਤੋਂ ਕੁਝ ਦਿਨ ਪਹਿਲਾਂ ਹੀ ਗਾਇਕ ਦੀ ਸਿਕਓਰਿਟੀ ਵਾਪਸ ਲਈ ਸੀ। ਜਿਸ ਤੋਂ ਬਾਅਦ ਹੁਣ ਜੌਰਡਨ ਸੰਧੂ ਦੀ ਵੀ ਸੁਰੱਖਿਆ ਵਾਪਸ ਲੈ ਲਈ ਗਈ ਹੈ।