ਗਾਇਕ Manj Musik ਦਾ ਲੰਡਨ ‘ਚ ਹੋਇਆ ਭਿਆਨਕ ਐਕਸੀਡੈਂਟ, ਫੈਨਸ ਦੀ ਚਿੰਤਾ ਵਧੀ
ਪੰਜਾਬੀ ਇੰਡਸਟਰੀ ਤੋਂ ਬਹੁਤ ਹੀ ਪ੍ਰੇਸ਼ਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਪੰਜਾਬੀ ਇੰਡਸਟਰੀ ਦੇ ਗਾਇਕ ਮੰਜ ਮੂਸਿਕ ਦਾ ਲੰਡਨ ‘ਚ ਭਿਆਨਕ ਐਕਸੀਡੈਂਟ ਹੋ ਗਿਆ ਹੈ।ਹਾਦਸੇ ‘ਚ ਜ਼ਖਮੀ ਹੋਏ ਗਾਇਕ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਪੰਜਾਬੀ ਇੰਡਸਟਰੀ ਤੋਂ ਬਹੁਤ ਹੀ ਪ੍ਰੇਸ਼ਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਪੰਜਾਬੀ ਇੰਡਸਟਰੀ ਦੇ ਗਾਇਕ ਮੰਜ ਮੂਸਿਕ ( Manj Musik )ਦਾ ਲੰਡਨ ‘ਚ ਭਿਆਨਕ ਐਕਸੀਡੈਂਟ ਹੋ ਗਿਆ ਹੈ।ਹਾਦਸੇ ‘ਚ ਜ਼ਖਮੀ ਹੋਏ ਗਾਇਕ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੇ ਹਾਲ ਹੀ ‘ਚ ਮੁੰਬਈ ‘ਚ ਹੋਣ ਵਾਲੇ ਇੱਕ ਅਵਾਰਡ ਸਮਾਰੋਹ ‘ਚ ਸ਼ਿਰਕਤ ਕਰਨੀ ਸੀ ।

ਪਰ ਇਸ ਹਾਦਸੇ ਦੇ ਕਾਰਨ ਉਨ੍ਹਾਂ ਦਾ ਭਾਰਤ ਦਾ ਦੌਰਾ ਰੱਦ ਹੋ ਗਿਆ ਹੈ। ਹਾਦਸੇ ‘ਚ ਜ਼ਖਮੀ ਗਾਇਕ ਨੂੰ ਕਿੰਨੀਆਂ ਕੁ ਗੰਭੀਰ ਸੱਟਾਂ ਲੱਗੀਆਂ ਹਨ ਇਸ ਬਾਰੇ ਹਾਲੇ ਤੱਕ ਕੁਝ ਵੀ ਪਤਾ ਨਹੀਂ ਚੱਲ ਸਕਿਆ ਹੈ। ਪਰ ਹਾਦਸੇ ਦੀ ਖਬਰ ਮਿਲਦਿਆਂ ਹੀ ਉਨ੍ਹਾਂ ਦੇ ਫੈਨਸ ‘ਚ ਚਿੰਤਾ ਪਾਈ ਜਾ ਰਹੀ ਹੈ ਤੇ ਫੈਨਸ ਉਨ੍ਹਾਂ ਦੀ ਸਿਹਤਯਾਬੀ ਦੇ ਲਈ ਦੁਆਵਾਂ ਕਰ ਰਹੇ ਹਨ। ਹਾਲਾਂਕਿ ਹਾਦਸੇ ਬਾਰੇ ਵਿਸਥਾਰਕ ਜਾਣਕਾਰੀ ਹਾਲੇ ਸਾਹਮਣੇ ਨਹੀਂ ਆਈ, ਪਰ ਰਿਪੋਰਟਾਂ ਮੁਤਾਬਕ ਇਹ ਘਟਨਾ ਲੰਡਨ ਵਿੱਚ ਵਾਪਰੀ। ਉਨ੍ਹਾਂ ਦੀ ਟੀਮ ਜਾਂ ਪਰਿਵਾਰ ਵੱਲੋਂ ਅਧਿਕਾਰਕ ਬਿਆਨ ਦੀ ਉਡੀਕ ਕੀਤੀ ਜਾ ਰਹੀ ਹੈ।

ਗਾਇਕ ਦਾ ਵਰਕ ਫ੍ਰੰਟ
ਗਾਇਕ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ।ਉਨ੍ਹਾਂ ਨੇ ਦੋ ਹਜ਼ਾਰ ਦੇ ਦਹਾਕੇ ਦੀ ਸ਼ੁਰੂਆਤ ‘ਚ ਆਪਣੇ ਭਰਾ ਅਤੇ ਸੁਰਜੀਤ ਸਿੰਘ ਦੇ ਨਾਲ ਰਲ ਕੇ ਇਸ ਬੈਂਡ ਦੀ ਸ਼ੁਰੂਆਤ ਕੀਤੀ ਸੀ।ਆਪਣੇ ਕਰੀਅਰ ਦੇ ਸ਼ੁਰੂਆਤੀ ਦੌਰ ‘ਚ ਉਹ ਸਥਾਨਕ ਗੁਰਦੁਆਰਿਆਂ ‘ਚ ਪਰਫਾਰਮ ਕਰਦੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਗਾਉਣਾ ਸ਼ੁਰੂ ਕੀਤਾ ।