ਲਾਈਵ ਸ਼ੋਅ ਦੇ ਦੌਰਾਨ ਆਰ ਨੇਤ ਆਪਣੀ ਮਾਂ ਦੇ ਨਾਲ ਆਏ ਨਜ਼ਰ, ਵੀਡੀਓ ਕੀਤਾ ਸਾਂਝਾ

ਗਾਇਕ ਆਰ ਨੇਤ ਨੇ ਆਪਣੀ ਮਾਂ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਹ ਆਪਣੀ ਮਾਂ ਦੇ ਨਾਲ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਆਰ ਨੇਤ ਮਾਂ ‘ਤੇ ਗੀਤ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

By  Shaminder Kaur Kaler March 5th 2026 06:00 PM

ਗਾਇਕ ਆਰ ਨੇਤ (R Nait) ਨੇ ਆਪਣੀ ਮਾਂ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਹ ਆਪਣੀ ਮਾਂ ਦੇ ਨਾਲ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਆਰ ਨੇਤ ਮਾਂ ‘ਤੇ ਗੀਤ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।


ਆਰ ਨੇਤ ਅਕਸਰ ਆਪਣੀ ਮਾਂ ਦੇ ਨਾਲ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ । ਕੁਝ ਸਮਾਂ ਪਹਿਲਾਂ ਉਹਨਾਂ ਨੇ ਆਪਣੇ ਪਿਤਾ ਜੀ ਦੇ ਨਾਲ ਵੀ ਵੀਡੀਓ ਸ਼ੇਅਰ ਕੀਤਾ ਸੀ । ਆਰ ਨੇਤ ਨੇ ‘ਮਾਂ’ ਤੇ ਗੀਤ ਵੀ ਗਾਇਆ ਸੀ । ਜਿਸ ‘ਚ ਉਨ੍ਹਾਂ ਦੀ ਮਾਂ ਫੀਚਰਿੰਗ ‘ਚ ਨਜ਼ਰ ਆਏ ਸਨ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਜਿਸ ਤੋਂ ਬਾਅਦ ਹੁਣ ਮੀਰਾਂ ਨਾਂਅ ਦੀ ਕੁੜੀ ਦੇ ਨਾਲ ਵੀ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ ।


ਮੀਰਾ ਨੂੰ ਉਹ ਆਰ ਨੇਤ ਆਪਣੇ ਲਈ ਲੱਕੀ ਮੰਨਦੇ ਹਨ ਅਤੇ ਹਮੇਸ਼ਾ ਹੀ ਉਸ ਦੇ ਨਾਲ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ। ਮੀਰਾ ਦੇ ਇਨ੍ਹਾਂ ਵੀਡੀਓਜ਼ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਆਰ ਨੇਤ ਦੇ ਮੀਰਾ ਪ੍ਰਤੀ ਪਿਆਰ ਦਾ ਸਤਿਕਾਰ ਕਰਦੇ ਹਨ। 

© Copyright Galactic Television & Communications Pvt. Ltd. 2026. All rights reserved.