ਰਾਜ ਕੁੰਦਰਾ ਲੰਗਰ ਦੀ ਸੇਵਾ ਕਰਦੇ ਆਏ ਨਜ਼ਰ, ਸੋਸ਼ਲ ਮੀਡੀਆ ‘ਤੇ ਵੀਡੀਓ ਹੋਇਆ ਵਾਇਰਲ

ਰਾਜ ਕੁੰਦਰਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਹ ਲੰਗਰ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰਾਜ ਕੁੰਦਰਾ ਕੜੀ ਚੌਲ ਦਾ ਲੰਗਰ ਸੰਗਤਾਂ ਨੂੰ ਵਰਤਾ ਰਹੇ ਹਨ ।ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ।

By  Shaminder Kaur Kaler February 19th 2026 03:57 PM

ਰਾਜ ਕੁੰਦਰਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਹ ਲੰਗਰ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰਾਜ ਕੁੰਦਰਾ ਕੜੀ ਚੌਲ ਦਾ ਲੰਗਰ ਸੰਗਤਾਂ ਨੂੰ ਵਰਤਾ ਰਹੇ ਹਨ ।ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ “ਦੁਨੀਆ ਕਾ ਸ਼ੋਰ ਏਕ ਤਰਫ਼, ਔਰ ਯੇ ਸਕੂਨ ਏਕ ਤਰਫ਼। ਇਹ ਇਹ ਸਿਧਾਂਤ ਅਤੇ ਜੜ੍ਹਾਂ ਮੇਰੇ ਦਿਲ ਨੂੰ ਸਥਿਰ ਰੱਖਦੀਆਂ ਹਨ …ਧੰਨਵਾਦ”। ਰਾਜ ਕੁੰਦਰਾ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।

ਰਾਜ ਕੁੰਦਰਾ ਦਾ ਵਰਕ ਫ੍ਰੰਟ 

ਰਾਜ ਕੁੰਦਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਇੱਕ ਬਿਜਨੇਸਮੈਨ ਦੇ ਤੌਰ ‘ਤੇ ਜਾਣੇ ਜਾਂਦੇ ਹਨ ਅਤੇ ਜਲਦ ਹੀ ‘ਦਿ ਗ੍ਰੇਟ ਪੰਜਾਬ ਰੌਬਰੀ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਜਿਸ ਤਰ੍ਹਾਂ ਕਿ ਫ਼ਿਲਮ ਦੇ ਨਾਮ ਤੋਂ ਹੀ ਸਪੱਸ਼ਟ ਹੈ ਕਿ ਇਹ ਫ਼ਿਲਮ ਪੰਜਾਬ ‘ਚ ਹੋਈ ਕਿਸੇ ਡਕੈਤੀ ‘ਤੇ ਅਧਾਰਿਤ ਹੋ ਸਕਦੀ ਹੈ।ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਪਾਇਲ ਰਾਜਪੂਤ ਨਜ਼ਰ ਆਉਣਗੇ । ਇਸ ਤੋਂ ਪਹਿਲਾਂ ਉਹ ਫ਼ਿਲਮ ‘ਮਿਹਰ’ ‘ਚ  ਨਜ਼ਰ ਆਏ ਸਨ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਗੀਤਾ ਬਸਰਾ ਨਜ਼ਰ ਆਏ ਸਨ।

 

© Copyright Galactic Television & Communications Pvt. Ltd. 2026. All rights reserved.