ਰਾਜ ਕੁੰਦਰਾ ਲੰਗਰ ਦੀ ਸੇਵਾ ਕਰਦੇ ਆਏ ਨਜ਼ਰ, ਵੀਡੀਓ ਆਇਆ ਸਾਹਮਣੇ
ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜੋੜ ਮੇਲ ਦਾ ਆਯੋਜਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਤੇ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ‘ਚ ਹਾਜ਼ਰੀ ਲਗਵਾਉਣ ਦੇ ਲਈ ਸੰਗਤਾਂ ਪਹੁੰਚ ਰਹੀਆਂ ਹਨ । ਅਜਿਹੇ ‘ਚ ਇਨ੍ਹਾਂ ਸੰਗਤਾਂ ਦੇ ਠਹਿਰਨ ਤੇ ਲੰਗਰ ਪਾਣੀ ਦਾ ਇੰਤਜ਼ਾਮ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਕੀਤਾ ਜਾ ਰਿਹਾ ਹੈ।
ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਜੋੜ ਮੇਲ ਦਾ ਆਯੋਜਨ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ਤੇ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ‘ਚ ਹਾਜ਼ਰੀ ਲਗਵਾਉਣ ਦੇ ਲਈ ਸੰਗਤਾਂ ਪਹੁੰਚ ਰਹੀਆਂ ਹਨ । ਅਜਿਹੇ ‘ਚ ਇਨ੍ਹਾਂ ਸੰਗਤਾਂ ਦੇ ਠਹਿਰਨ ਤੇ ਲੰਗਰ ਪਾਣੀ ਦਾ ਇੰਤਜ਼ਾਮ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਕੀਤਾ ਜਾ ਰਿਹਾ ਹੈ। ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਦੇ ਲਈ ਇਸ ਵਾਰ ਵੀ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂਆਂ ਦੇ ਗੁਰਦੁਆਰਾ ਸਾਹਿਬ ‘ਚ ਪਹੁੰਚਣ ਦੀਆਂ ਉਮੀਦਾਂ ਹਨ ।

ਰਾਜ ਕੁੰਦਰਾ ਵੀ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਦਿ ਗ੍ਰੇਟ ਪੰਜਾਬ ਰੌਬਰੀ’ ਫ਼ਿਲਮ ਦੀ ਸ਼ੂਟਿੰਗ ਪੰਜਾਬ ‘ਚ ਕਰ ਰਹੇ ਹਨ । ਜਿਸ ਦੌਰਾਨ ਉਹ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ‘ਚ ਲਗਾਏ ਗਏ ਲੰਗਰ ‘ਚ ਲੰਗਰ ਵਰਤਾਉਣ ਦੀ ਸੇਵਾ ਕੀਤੀ । ਜਿਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।
ਰਾਜ ਕੁੰਦਰਾ ਨੇ ਸਜਾਈ ਦਸਤਾਰ
ਰਾਜ ਕੁੰਦਰਾ ਨੇ ‘ਮਿਹਰ’ ਫ਼ਿਲਮ ‘ਚ ਕੰਮ ਕੀਤਾ ਹੈ ਇਸ ਫ਼ਿਲਮ ‘ਚ ਉਹ ਸਿੱਖ ਦੇ ਕਿਰਦਾਰ ‘ਚ ਨਜ਼ਰ ਆਏ ਸਨ । ਇਸ ਤੋਂ ਇਲਾਵਾ ਉਨ੍ਹਾਂ ਦੀ ਹੁਣ ਦੂਜੀ ਫ਼ਿਲਮ ਆ ਰਹੀ ਹੈ। ਇਸ ਫ਼ਿਲਮ ‘ਚ ਵੀ ਉਹ ਸਿੱਖ ਦੀ ਭੂਮਿਕਾ ‘ਚ ਦਿਖਾਈ ਦੇਣਗੇ । ਰਾਜ ਕੁੰਦਰਾ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਹੀ ਸਿਰ ਤੇ ਦਸਤਾਰ ਸਜਾਉਣਗੇ ।ਸੇਵਾ ਕਰਨ ਦੇ ਦੌਰਾਨ ਵੀ ਰਾਜ ਕੁੰਦਰਾ ਸਿੱਖੀ ਸਰੂਪ ‘ਚ ਨਜ਼ਰ ਆਏ । ਉਨ੍ਹਾਂ ਦੇ ਸੇਵਾ ਭਾਵ ਦੀ ਹਰ ਕੋਈ ਤਾਰੀਫ ਕਰ ਰਿਹਾ ਹੈ।