ਰਣਜੀਤ ਬਾਵਾ ਦਾ ਨਵਾਂ ਗੀਤ ‘ਹਾਈਪ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ
ਰਣਜੀਤ ਬਾਵਾ ਦਾ ਨਵਾਂ ਗੀਤ ‘ਹਾਈਪ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਬੰਟੀ ਬੈਂਸ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦੇਸੀ ਕਰਿਊ ਨੇ ਦਿੱਤਾ ਹੈ। ਇਸ ਗੀਤ ‘ਚ ‘ਚ ਉਨ੍ਹਾਂ ਨੇ ਜੱਟ ਦੀ ਚੜ੍ਹਾਈ ਬਾਰੇ ਗੱਲ ਕੀਤੀ ਹੈ। ਇਸ ਜੱਟ ਦੀ ਹਾਈਪ ਏਨੀਂ ਕੁ ਹੈ ਕਿ ਜਿੱਥੇ ਵੀ ਇਹ ਖੜ੍ਹ ਜਾਂਦਾ ਹੈ ਉੱਤੇ ਮੇਲੇ ਲੱਗ ਜਾਂਦੇ ਨੇ ।
ਰਣਜੀਤ ਬਾਵਾ (Ranjit Bawa) ਦਾ ਨਵਾਂ ਗੀਤ ‘ਹਾਈਪ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਬੰਟੀ ਬੈਂਸ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦੇਸੀ ਕਰਿਊ ਨੇ ਦਿੱਤਾ ਹੈ। ਇਸ ਗੀਤ ‘ਚ ‘ਚ ਉਨ੍ਹਾਂ ਨੇ ਜੱਟ ਦੀ ਚੜ੍ਹਾਈ ਬਾਰੇ ਗੱਲ ਕੀਤੀ ਹੈ। ਇਸ ਜੱਟ ਦੀ ਹਾਈਪ ਏਨੀਂ ਕੁ ਹੈ ਕਿ ਜਿੱਥੇ ਵੀ ਇਹ ਖੜ੍ਹ ਜਾਂਦਾ ਹੈ ਉੱਤੇ ਮੇਲੇ ਲੱਗ ਜਾਂਦੇ ਨੇ । ਗੀਤ ‘ਚ ਕੁਲ ਮਿਲਾ ਕੇ ਜੱਟ ਦੀ ਚੜਤ ਬਾਰੇ ਗੱਲ ਕੀਤੀ ਗਈ ਹੈ। ਇਸ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਫੈਨਸ ਨੂੰ ਇਹ ਗੀਤ ਕਾਫੀ ਪਸੰਦ ਆ ਰਿਹਾ ਹੈ।

ਰਣਜੀਤ ਬਾਵਾ ਦਾ ਵਰਕ ਫ੍ਰੰਟ
ਰਣਜੀਤ ਬਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਗਾਇਕੀ ਦੇ ਖੇਤਰ ‘ਚ ਆਉਣ ਦੇ ਲਈ ਉਨ੍ਹਾਂ ਦੇ ਗੁਰੁ ਯਾਨੀ ਕਿ ਉਨ੍ਹਾਂ ਸਕੂਲ ਪ੍ਰਿੰਸੀਪਲ ਹੀ ਸਨ ਜਿਨ੍ਹਾਂ ਨੇ ਉਨ੍ਹਾਂ ਵਿਚਲੇ ਗਾਇਕੀ ਦੇ ਹੁਨਰ ਨੂੰ ਪਛਾਣਿਆ ਅਤੇ ਗਾਇਕੀ ਦੇ ਖੇਤਰ ‘ਚ ਕਰੀਅਰ ਬਨਾਉਣ ਦੇ ਲਈ ਪ੍ਰੇਰਿਆ ।

ਉਨ੍ਹਾਂ ਨੇ ਗਾਇਕੀ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਹੈ। ਹੁਣ ਤੱਕ ਉਨ੍ਹਾਂ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋਈਆਂ ਹਨ। ਜਿਨ੍ਹਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।