ਰਵਿੰਦਰ ਗਰੇਵਾਲ ਪੈਰਾ ਗਲਾਈਡਿੰਗ ਕਰਦੇ ਹੋਏ ਆਏ ਨਜ਼ਰ, ਵੀਡੀਓ ਕੀਤਾ ਸਾਂਝਾ
ਰਵਿੰਦਰ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਪਹਾੜੀ ਵਾਦੀਆਂ ‘ਚ ਪੈਰਾ ਗਲਾਈਡਿੰਗ ਕਰਦੇ ਹੋਏ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।
ਰਵਿੰਦਰ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਪਹਾੜੀ ਵਾਦੀਆਂ ‘ਚ ਪੈਰਾ ਗਲਾਈਡਿੰਗ ਕਰਦੇ ਹੋਏ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। ਰਵਿੰਦਰ ਗਰੇਵਾਲ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਪੈਰਾ ਗਲਾਈਡਿੰਗ ਕਰਨ ਤੋਂ ਪਹਿਲਾਂ ਅਤੇ ਬਾਅਦ ਉੱਪਰ ਚੜ੍ਹਨ ਤੋਂ ਬਾਅਦ ਆਪਣੇ ਪੈਰਾ ਗਲਾਈਡਿੰਗ ਦੇ ਸ਼ੌਂਕ ਬਾਰੇ ਦੱਸ ਰਹੇ ਹਨ ।

ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ।
_fdf235f8c6b890aed835f65becff8a61_1280X720.webp)
ਰਵਿੰਦਰ ਗਰੇਵਾਲ ਦਾ ਵਰਕ ਫ੍ਰੰਟ
ਰਵਿੰਦਰ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਗੀਤਾਂ ਦੇ ਨਾਲ-ਨਾਲ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਹੈ।
ਰਵਿੰਦਰ ਗਰੇਵਾਲ ਦਾ ਇੱਕ ਪੁੁੱਤਰ ਵੀ ਹੈ ਜਿਸ ਦੇ ਨਾਲ ਕੁਝ ਮਹੀਨੇ ਪਹਿਲਾਂ ਹੀ ਉਨ੍ਹਾਂ ਨੇ ਤਸਵੀਰਾਂ ਸ਼ੇਅਰ ਕੀਤੀਆਂ ਸਨ। ਇਸ ਤੋਂ ਇਲਾਵਾ ਉਨ੍ਹਾਂ ਦੀ ਇੱਕ ਧੀ ਵੀ ਹੈ । ਜਿਸ ਦਾ ਵਿਆਹ ਹਿੰਮਤ ਸੰਧੂ ਦੇ ਨਾਲ ਬੀਤੇ ਸਾਲ ਹੋਇਆ ਸੀ ।