ਰਵਿੰਦਰ ਗਰੇਵਾਲ ਨੇ ਆਪਣੇ ਪੁੱਤਰ ਦੇ ਜਨਮ ਦਿਨ ਤੇ ਸਾਂਝੀਆਂ ਕੀਤੀਆਂ ਤਸਵੀਰਾਂ, ਪੁੱਤ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਰਵਿੰਦਰ ਗਰੇਵਾਲ ਦੇ ਪੁੱਤਰ ਅਨਹਦਵੀਰ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਤੇ ਗਾਇਕ ਨੇ ਆਪਣੇ ਪੁੱਤਰ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਹੈਪੀ ਬਰਥਡੇ ਪੁੱਤਰ ਅਨਹਦਵੀਰ ਗਰੇਵਾਲ’।

By  Shaminder Kaur Kaler November 28th 2025 03:41 PM

ਰਵਿੰਦਰ ਗਰੇਵਾਲ (Ravinder Grewal) ਦੇ ਪੁੱਤਰ ਅਨਹਦਵੀਰ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਤੇ ਗਾਇਕ ਨੇ ਆਪਣੇ ਪੁੱਤਰ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਹੈਪੀ ਬਰਥਡੇ ਪੁੱਤਰ ਅਨਹਦਵੀਰ ਗਰੇਵਾਲ’। ਰਵਿੰਦਰ ਗਰੇਵਾਲ ਦੇ ਵੱਲੋਂ ਸਾਂਝੀਆਂ ਕੀਤੀਆ ਗਈਆਂ ਇਨ੍ਹਾਂ ਤਸਵੀਰਾਂ ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਅਨਹਦਵੀਰ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ ।


ਰਵਿੰਦਰ ਗਰੇਵਾਲ ਦਾ ਵਰਕ ਫ੍ਰੰਟ

ਰਵਿੰਦਰ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਹਾਲ ਹੀ ‘ਚ ਉਨ੍ਹਾਂ ਦਾ ਨਵਾਂ ਗੀਤ ਟੇਢੀ ਪੱਗ-੨ ਰਿਲੀਜ਼ ਹੋਇਆ ਹੈ, ਜੋ ਕਿ ਸਰੋਤਿਆਂ ਨੂੰ ਬਹੁਤ ਜ਼ਿਆਦਾ ਪਸੰਦ ਆਇਆ ਸੀ।

ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੀ ਕਈ ਹਿੱਟ ਗੀਤ ਗਾਏ ਹਨ । ਜਿਸ ‘ਚ ਐਂਵੇ ਈ ਰੌਲਾ ਪੋੈ ਗਿਆ, ਅਸੀਂ ਰੱਖ ਲਏ ਕਬੂਤਰ ਹਾਣ ਦੀਏ ਸਣੇ ਯਾਦਗਾਰ ਗੀਤ ਇੰਡਸਟਰੀ ਨੂੰ ਉਨ੍ਹਾਂ ਨੇ ਦਿੱਤੇ ਹਨ । ਗਾਇਕ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਹਾਲ ਹੀ ‘ਚ ਆਪਣੀ ਧੀ ਦਾ ਵਿਆਹ ਗਾਇਕ ਹਿੰਮਤ ਸੰਧੂ ਦੇ ਨਾਲ ਕੀਤਾ ਹੈ।

© Copyright Galactic Television & Communications Pvt. Ltd. 2026. All rights reserved.