ਕਪਿਲ ਸ਼ਰਮਾ ਦੇ ਘਰ ਦੇ ਬਾਹਰ ਫਾਈਰਿੰਗ ਦੀਆਂ ਖ਼ਬਰਾਂ, ਪੁਲਿਸ ਨੇ ਫਾਈਰਿੰਗ ਦੀ ਘਟਨਾ ਤੋਂ ਕੀਤਾ ਇਨਕਾਰ
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਘਟਨਾ ਨਾਲ ਜੁੜੇ ਹਰ ਪੱਖ ਦੀ ਬਰੀਕੀ ਨਾਲ ਜਾਂਚ ਹੋ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਫਾਈਰਿੰਗ ਦੀ ਕੋਈ ਘਟਨਾ ਨਹੀਂ ਹੋਈ ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਾਈਰਿੰਗ ਦੀ ਕੋਈ ਘਟਨਾ ਨਹੀਂ ਹੋਈ ।
ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ (Kapil Sharma) ਦੇ ਘਰ ਦੇ ਬਾਹਰ ਫਾਈਰਿੰਗ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਫੈਨਸ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਸੋਸ਼ਲ ਮੀਡੀਆ ‘ਤੇ ਇਸ ਘਟਨਾ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਹੋ ਰਹੀਆਂ ਹਨ।

ਇਹ ਵੀ ਕਿਹਾ ਜਾ ਰਿਹਾ ਹੈ ਕਿ ਘਟਨਾ ਨਾਲ ਜੁੜੇ ਹਰ ਪੱਖ ਦੀ ਬਰੀਕੀ ਨਾਲ ਜਾਂਚ ਹੋ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਫਾਈਰਿੰਗ ਦੀ ਕੋਈ ਘਟਨਾ ਨਹੀਂ ਹੋਈ ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫਾਈਰਿੰਗ ਦੀ ਕੋਈ ਘਟਨਾ ਨਹੀਂ ਹੋਈ । ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਇਸ ਮਾਮਲੇ ‘ਤੇ ਇੱਕ ਟਵੀਟ ਕੀਤਾ ਹੈ ਤੇ ਲਿਖਿਆ ਕਿ “ਕੁਝ ਗੈਰ-ਜ਼ਿੰਮੇਵਾਰ ਵਿਅਕਤੀ ਅੰਮ੍ਰਿਤਸਰ ਵਿੱਚ ਕਪਿਲ ਸ਼ਰਮਾ ਦੇ ਘਰ ਦੇ ਬਾਹਰ ਹੋਈ ਕਥਿਤ ਗੋਲੀਬਾਰੀ ਦੀ ਘਟਨਾ ਬਾਰੇ ਅਫਵਾਹਾਂ ਫੈਲਾ ਰਹੇ ਹਨ।ਤੱਥਾਂ ਨੂੰ ਸਪੱਸ਼ਟ ਕਰਨ ਅਤੇ ਗਲਤ ਜਾਣਕਾਰੀ ਨੂੰ ਦੂਰ ਕਰਨ ਲਈ ਇੱਕ ਅਧਿਕਾਰਤ ਵੀਡੀਓ ਬਿਆਨ ਜਾਰੀ ਕੀਤਾ ਜਾ ਰਿਹਾ ਹੈ। ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਅਫਵਾਹਾਂ 'ਤੇ ਧਿਆਨ ਨਾ ਦੇਣ ਅਤੇ ਸਿਰਫ਼ ਅਧਿਕਾਰਤ ਸਰੋਤਾਂ ਤੋਂ ਪ੍ਰਮਾਣਿਤ ਜਾਣਕਾਰੀ 'ਤੇ ਭਰੋਸਾ ਕਰਨ”। ਇਸਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ ਵੀ ਕੀਤੀ ਹੈ।

ਕਪਿਲ ਸ਼ਰਮਾ ਨੇ ਆਪਣੇ ਸ਼ੋਅ Kapil Sharma Show ਰਾਹੀਂ ਦੇਸ਼ ਅਤੇ ਵਿਦੇਸ਼ ਵਿੱਚ ਵੱਡੀ ਪਹਿਚਾਣ ਬਣਾਈ ਹੈ ਅਤੇ ਉਹ ਲੱਖਾਂ ਲੋਕਾਂ ਦੇ ਚਹੇਤੇ ਸਿਤਾਰੇ ਹਨ।