ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ‘ਚ ਸ਼ਾਮਿਲ ਹੋਣ ਦੀ ਰੇਸ਼ਮ ਸਿੰਘ ਅਨਮੋਲ ਨੇ ਕੀਤੀ ਅਪੀਲ

ਪੰਜਾਬ ਯੂਨੀਵਰਸਿਟੀ ਦਾ ਮੁੱਦਾ ਗਰਮਾਉਂਦਾ ਜਾ ਰਿਹਾ ਹੈ। ਵਿਦਿਆਰਥੀਆਂ ਦੇ ਨਾਲ ਨਾਲ ਆਮ ਲੋਕਾਂ ‘ਚ ਵੀ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਦੇ ਵੱਲੋਂ ਯੂਨੀਵਰਸਿਟੀ ‘ਚ ਮੋਰਚਾ ਚਲਾਇਆ ਜਾ ਰਿਹਾ ਹੈ। ਜਿਸ ‘ਚ ਪੰਜਾਬੀ ਗਾਇਕ ਤੇ ਅਦਾਕਾਰ ਵੀ ਸ਼ਾਮਿਲ ਹੋ ਰਹੇ ਹਨ ।

By  Shaminder Kaur Kaler November 7th 2025 05:45 PM

ਪੰਜਾਬ ਯੂਨੀਵਰਸਿਟੀ ਦੀ ਪ੍ਰਤੀਨਿਧਤਾ ਘਟਾਉਣ ਦੇ ਫੈਸਲੇ ਦੀ ਹਰ ਪਾਸੇ ਨਿਖੇਧੀ ਹੋ ਰਹੀ ਹੈ। ਹੁਣ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਵੀ ਪੰਜਾਬ ਯੂਨੀਵਰਸਿਟੀ ਬਚਾਓ  ਮੋਰਚਾ  ‘ਚ   ਸ਼ਾਮਿਲ ਹੋਣ ਦੇ ਲਈ ਪਹੁੰਚੇ ਹਨ । 10 ਨਵੰਬਰ ਨੂੰ ਯੂਨੀਵਰਸਿਟੀ ‘ਚ ਵੱਡਾ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ‘ਚ ਰੇਸ਼ਮ ਸਿੰਘ ਅਨਮੋਲ (Resham Singh Anmol) ਨੇ ਵੱਧ ਤੋਂ ਵੱਧ ਪੰਜਾਬੀ ਕਲਾਕਾਰਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜਾਗਦੀ ਜ਼ਮੀਰ ਵਾਲੇ ਇਸ ਧਰਨੇ ਪ੍ਰਦਰਸ਼ਨ ‘ਚ ਜ਼ਰੂਰ ਸ਼ਾਮਿਲ ਹੋਣ ।ਉਨ੍ਹਾਂ ਨੇ ਗਾਇਕਾਂ ਦੇ ਨਾਲ ਨਾਲ ਸਿਆਸੀ ਆਗੂਆਂ ਤੇ ਆਮ ਲੋਕਾਂ ਨੂੰ ਵੀ ਇਸ ਇੱਕਠ ‘ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।

 


ਹਰ ਸਮੇਂ ਪੰਜਾਬ ਦੇ ਨਾਲ ਖੜ੍ਹਦਾ ਹੈ ਰੇਸ਼ਮ ਸਿੰਘ ਅਨਮੋਲ 

ਰੇਸ਼ਮ ਸਿੰਘ ਅਨਮੋਲ ਪੰਜਾਬ ਦੇ ਔਖੇ ਸਮੇਂ ‘ਚ ਹਮੇਸ਼ਾ ਨਾਲ ਖੜ੍ਹਦਾ ਹੈ। ਭਾਵੇਂ ਪੰਜਾਬ ‘ਚ ਹੜ੍ਹ ਹੋਣ, ਕਿਸਾਨ ਅੰਦੋਲਨ ਹੋਵੇ ਜਾਂ ਹੋਰ ਕੋਈ ਮੁੱਦਾ ਹੋਵੇ । ਹਰ ਵੇਲੇ ਉਹ ਸੇਵਾ ਲਈ ਤਿਆਰ ਰਹਿੰਦੇ ਹਨ । ਪੰਜਾਬ ‘ਚ ਜਦੋਂ ਹੜ੍ਹ ਆਏ ਸਨ ਤਾਂ ਰੇਸ਼ਮ ਸਿੰਘ ਅਨਮੋਲ ਨੇ ਮੋਹਰੀ ਭੂਮਿਕਾ ਸੇਵਾ ‘ਚ ਨਿਭਾਈ ਅਤੇ ਬਜ਼ੁਰਗਾਂ ਤੇ ਆਮ ਲੋਕਾਂ ਦੇ ਹਾਲਾਤ ਵੇਖ ਕੇ ਉਹ ਕਈ ਵਾਰ ਭਾਵੁਕ ਵੀ ਹੋਏ ਸਨ। ਇਸ ਦੇ ਨਾਲ ਹੀ ਕਿਸਾਨ ਅੰਦੋਲਨ ‘ਚ ਵੀ ਉਨ੍ਹਾਂ ਨੇ ਵਧ ਚੜ੍ਹ ਕੇ ਭਾਗ ਲਿਆ ਸੀ ਅਤੇ ਕਿਸਾਨ ਅੰਦੋਲਨ ਨੂੰ ਸਮਰਿਪਤ ਕਈ ਗੀਤ ਵੀ ਕੱਢੇ ਸਨ । 


© Copyright Galactic Television & Communications Pvt. Ltd. 2026. All rights reserved.