ਰੇਸ਼ਮ ਸਿੰਘ ਅਨਮੋਲ ਬਣੇ ਬੇਸਹਾਰਾ ਬੱਚਿਆਂ ਲਈ ਮਸੀਹਾ, ਬੱਚਿਆਂ ਦੇ ਲਈ ਕੀਤੀ ਖ਼ਾਸ ਅਪੀਲ

ਰੇਸ਼ਮ ਸਿੰਘ ਅਨਮੋਲ ਦੀਨ ਦੁਖੀਆਂ ਦੀ ਮਦਦ ਦੇ ਲਈ ਹਮੇਸ਼ਾ ਅੱਗੇ ਆਉਂਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਹਨਾਂ ਦੇ ਨਾਲ ਦੋ ਬੱਚੇ ਵੀ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦੀ ਮਾਂ ਵੀ ਨਜ਼ਰ ਆ ਰਹੀ ਹੈ।

By  Shaminder Kaur Kaler April 22nd 2026 10:30 AM

ਰੇਸ਼ਮ ਸਿੰਘ ਅਨਮੋਲ (Resham Singh Anmol) ਦੀਨ ਦੁਖੀਆਂ ਦੀ ਮਦਦ ਦੇ ਲਈ ਹਮੇਸ਼ਾ ਅੱਗੇ ਆਉਂਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਹਨਾਂ ਦੇ ਨਾਲ ਦੋ ਬੱਚੇ ਵੀ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦੀ ਮਾਂ ਵੀ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਰੇਸ਼ਮ ਸਿੰਘ ਅਨਮੋਲ ਕਹਿ ਰਹੇ ਹਨ ਕਿ ਇਨ੍ਹਾਂ ਬੱਚਿਆਂ ਦੇ ਮਾਪਿਆਂ ਦਾ ਦਿਹਾਂਤ ਹੋ ਗਿਆ ਹੈ ਅਤੇ ਇਨ੍ਹਾਂ ਦੋਵਾਂ ਦੇ ਮਾਪੇ ਵੀ ਇਸ ਦੁਨੀਆ ‘ਤੇ ਨਹੀਂ ਰਹੇ ਹਨ ।


ਇਨ੍ਹਾਂ ਬੱਚਿਆਂ ਨੂੰ ਅਸੀਂ ਆਪਣੇ ਘਰ ਰੱਖਿਆ ਹੋਇਆ ਹੈ ਅਤੇ ਦੁਨੀਆ ‘ਤੇ ਅਜਿਹੇ ਬਹੁਤ ਸਾਰੇ ਲੋਕ ਹਨ ਜਿਨ੍ਹਾਂ ਦੇ ਘਰ ਬੱਚੇ ਨਹੀਂ ਹਨ ਅਤੇ ਜੇ ਕੋਈ ਵੀ ਇਨ੍ਹਾਂ ਬੱਚਿਆਂ ਨੂੰ ਗੋਦ ਲੈਣਾ ਚਾਹੁੰਦਾ ਹੈ ਤਾਂ ਲੈ ਸਕਦਾ ਹੈ। ਰੇਸ਼ਮ ਸਿੰਘ ਅਨਮੋਲ ਨੇ ਇੱਕ ਸੰਪਰਕ ਨੰਬਰ ਵੀ ਸਾਂਝਾ ਕੀਤਾ ਹੈ ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ “ਮਨਕੀਰਤ ਅਤੇ ਜਸਨੀਤ ਕੌਰ ਨੂੰ ਗੋਦ ਲੈਣ ਲਈ ਕਿਰਪਾ ਕਰਕੇ ਕਾਲ ਕਰੋ: 919306149361” ਰੇਸ਼ਮ ਸਿੰਘ ਅਨਮੋਲ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । 


ਰੇਸ਼ਮ ਸਿੰਘ ਅਨਮੋਲ ਸਮਾਜ ਸੇਵਾ ਲਈ ਵੀ ਮਸ਼ਹੂਰ 

ਰੇਸ਼ਮ ਸਿੰਘ ਅਨਮੋਲ ਸਮਾਜ ਸੇਵਾ ਦੇ ਲਈ ਵੀ ਜਾਣੇ ਜਾਂਦੇ ਹਨ।ਉਨ੍ਹਾਂ ਨੇ ਬੀਤੇ ਸਾਲ ਪੰਜਾਬ ‘ਚ ਆਏ ਹੜ੍ਹਾਂ ਦੇ ਦੌਰਾਨ ਵੀ ਦਿਲ ਖੋਲ੍ਹ ਕੇ ਲੋਕਾਂ ਦੀ ਸੇਵਾ ਕੀਤਾ ਸੀ । ਇਸ ਦੌਰਾਨ ਉਹ ਘਰ ਘਰ ‘ਚ ਜਾ ਕੇ ਲੋਕਾਂ ਨੂੰ ਲੰਗਰ ਤੇ ਰਸਦ ਪਹੁੰਚਾਉਂਦੇ ਹੋਏ ਨਜ਼ਰ ਆਏ ਸਨ। ਇਸ ਦੌਰਾਨ ਉਹ ਲੋਕਾਂ ਦੀ ਹਾਲਤ ਵੇਖ ਕੇ ਰੋ ਵੀ ਪਏ ਸਨ। ਜਿਸ ਦੇ ਕਈ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋਏ ਸਨ। 

© Copyright Galactic Television & Communications Pvt. Ltd. 2026. All rights reserved.