ਸਚਿਨ ਆਹੂਜਾ ਨੇ ਮਨਾਈ ਵੈਡਿੰਗ ਐਨੀਵਰਸਰੀ, ਪਾਰਟੀ ‘ਚ ਪਹੁੰਚੇ ਕਈ ਸਿਤਾਰੇ
ਸਚਿਨ ਆਹੂਜਾ ਨੇ ਆਪਣੀ ਵੈਡਿੰਗ ਐਨੀਵਰਸਰੀ ਮਨਾਈ। ਇਸ ਮੌਕੇ ‘ਤੇ ਉਨ੍ਹਾਂ ਦੇ ਵੱਲੋਂ ਇੱਕ ਪਾਰਟੀ ਰੱਖੀ ਗਈ ।ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ । ਸਚਿਨ ਆਹੂਜਾ ਨੇ ਆਪਣੀ ਵੈਡਿੰਗ ਐਨੀਵਰਸਰੀ ‘ਤੇ ਆਪਣੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ ।
ਸਚਿਨ ਆਹੂਜਾ ਨੇ ਆਪਣੀ ਵੈਡਿੰਗ ਐਨੀਵਰਸਰੀ ਮਨਾਈ। ਇਸ ਮੌਕੇ ‘ਤੇ ਉਨ੍ਹਾਂ ਦੇ ਵੱਲੋਂ ਇੱਕ ਪਾਰਟੀ ਰੱਖੀ ਗਈ ।ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ । ਸਚਿਨ ਆਹੂਜਾ ਨੇ ਆਪਣੀ ਵੈਡਿੰਗ ਐਨੀਵਰਸਰੀ ‘ਤੇ ਆਪਣੀਆਂ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਜਿਨ੍ਹਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਉਹ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ।ਸਚਿਨ ਆਹੂਜਾ ਨੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ।

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪਾਰਟੀ ‘ਚ ਮਾਸਟਰ ਸਲੀਮ ਤੇ ਉਨ੍ਹਾਂ ਦੇ ਭਰਾ ਪੇਜੀ ਸ਼ਾਹ ਕੋਟੀ ਨੇ ਆਪਣੀ ਪਰਫਾਰਮੈਂਸ ਦੇ ਨਾਲ ਸਮਾਂ ਬੰਨਿਆ ।ਸੋਸ਼ਲ ਮੀਡੀਆ ਤੇ ਇਹ ਤਸਵੀਰਾਂ ਤੇ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਹੇ ਹਨ । ਜਿਉਂ ਹੀ ਸਚਿਨ ਆਹੂਜਾ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਜੋੜੀ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ।
ਸਚਿਨ ਆਹੂਜਾ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ
ਸਚਿਨ ਆਹੂਜਾ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਨੇ ਕਈ ਨਵੇਂ ਗਾਇਕਾਂ ਨੂੰ ਇੰਡਸਟਰੀ ‘ਚ ਲਿਆਉਣ ‘ਚ ਯੋਗਦਾਨ ਦਿੱਤਾ ਹੈ।ਉਹਨਾਂ ਦੇ ਪਿਤਾ ਚਰਨਜੀਤ ਆਹੂਜਾ ਪੰਜਾਬੀ ਸੰਗੀਤ ਜਗਤ ਦੇ ਸੰਗੀਤ ਸਮਰਾਟ ਰਹਿ ਚੁੱਕੇ ਹਨ ਅਤੇ ਉਨ੍ਹਾਂ ਨੇ ਕਈ ਵੱਡੇ ਗਾਇਕਾਂ ਨੂੰ ਇੰਡਸਟਰੀ ‘ਚ ਲਿਆਂਦਾ ਸੀ