ਪੰਜਾਬੀ ਸੰਗੀਤ ਜਗਤ ਤੋਂ ਦੁਖਦਾਇਕ ਖ਼ਬਰ, ਪ੍ਰਸਿੱਧ ਗੀਤਕਾਰ ਝਲਮਣ ਸਿੰਘ ਢੰਡਾ ਦਾ ਦਿਹਾਂਤ,ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਜਤਾਇਆ ਦੁੱਖ
ਪੰਜਾਬੀ ਸੰਗੀਤ ਜਗਤ ਤੋਂ ਇੱਕ ਤੋਂ ਬਾਅਦ ਇੱਕ ਬੁਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬੀ ਸੰਗੀਤ ਜਗਤ ਦੇ ਉੱਘੇ ਗੀਤਕਾਰ ਝਲਮਣ ਸਿੰਘ ਢੰਡਾ ਦਾ ਦਿਹਾਂਤ ਹੋ ਗਿਆ ਹੈ। ਇਸ ਬਾਰੇ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਜਾਣਕਾਰੀ ਦਿੱਤੀ ਹੈ।
ਪੰਜਾਬੀ ਸੰਗੀਤ ਜਗਤ ਤੋਂ ਇੱਕ ਤੋਂ ਬਾਅਦ ਇੱਕ ਬੁਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬੀ ਸੰਗੀਤ ਜਗਤ ਦੇ ਉੱਘੇ ਗੀਤਕਾਰ ਝਲਮਣ ਸਿੰਘ ਢੰਡਾ (Jhalman Singh Dhanda) ਦਾ ਦਿਹਾਂਤ ਹੋ ਗਿਆ ਹੈ। ਇਸ ਬਾਰੇ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਝਲਮਣ ਸਿੰਘ ਢੰਡਾ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ “ਸਾਡੇ ਬਹੁਤ ਹੀ ਸਤਿਕਾਰਯੋਗ ਤੇ ਬਹੁਤ ਗੁਣੀ ਤੇ ਬਹੁਤ ਵਧੀਆ ਇਨਸਾਨ ਪ੍ਰਸਿੱਧ ਗੀਤਕਾਰ ਸਰਦਾਰ ਝਲਮਣ ਸਿੰਘ ਢੰਡਾ ਜੀ ਸਾਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਵਧੀਅ ਜਿਨ੍ਹਾਂ ਦੇ ਮੈਂ ਬਹੁਤ ਗਾਣੇ ਗਾਏ ਤੇ ਆਪ ਸਭ ਨੇ ਸਾਨੂੰ ਪਿਆਰ ਵੀ ਬਹੁਤ ਦਿੱਤਾ …ਵਾਹਿਗੁਰੂ ਜੀ ਇਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ”।

ਸੁਖਸ਼ਿੰਦਰ ਸ਼ਿੰਦਾ ਦੇ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਅਫਸੋਸ ਜਤਾਇਆ ਜਾ ਰਿਹਾ ਹੈ। ਸੁਖਸ਼ਿੰਦਰ ਸ਼ਿੰਦਾ ਨੇ ਝਲਮਣ ਸਿੰਘ ਢੰਡਾ ਦੇ ਕਈ ਗੀਤ ਗਾਏ ਸਨ ਜੋ ਕਿ ਹਿੱਟ ਗੀਤਾਂ ਦੀ ਲਿਸਟ ‘ਚ ਸ਼ੁਮਾਰ ਨੇ । ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਨਿੰਮਾ ਲੁਹਾਰਕਾ ਨੇ ਵੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਸੀ । ਇਸ ਦੇ ਨਾਲ ਹੀ ਗਾਇਕ ਹਰਮਨ ਬਰਾੜ ਦੀ ਵੀ ਇੱਕ ਸੜਕ ਹਾਦਸੇ ‘ਚ ਮੌਤ ਹੋ ਗਈ ਸੀ। ਇਨ੍ਹਾਂ ਹਸਤੀਆਂ ਦੇ ਦਿਹਾਂਤ ਨੂੰ ਲੋਕ ਭੁੱਲ ਵੀ ਨਹੀਂ ਸਨ ਪਾਏ ਕਿ ਝਲਮਣ ਸਿੰਘ ਢੰਡਾ ਵੀ ਇਸ ਸੰਸਾਰ ਨੂੰ ਅਲਵਿਦਾ ਆਖ ਗਏ ।