ਸਰਗੁਨ ਮਹਿਤਾ ਤੇ ਐਮੀ ਵਿਰਕ ਦੀ ਫ਼ਿਲਮ ‘ਅਰਜਨਟੀਨਾ’ ਦੀ ਸ਼ੂਟਿੰਗ ਸ਼ੁਰੂ, ਸੈੱਟ ਤੋਂ ਤਸਵੀਰਾਂ ਆਈਆਂ ਸਾਹਮਣੇ

ਸਰਗੁਨ ਮਹਿਤਾ ਤੇ ਐਮੀ ਵਿਰਕ ਦੀ ਫ਼ਿਲਮ ‘ਅਰਜਨਟੀਨਾ’ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਫ਼ਿਲਮ ਦੇ ਸੈੱਟ ਤੋਂ ਫ਼ਿਲਮ ਦੀ ਸ਼ੂਟਿੰਗ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸਰਗੁਨ ਮਹਿਤਾ, ਐਮੀ ਵਿਰਕ, ਨਿਰਮਲ ਰਿਸ਼ੀ ਤੇ ਹੋਰ ਕਲਾਕਾਰ ਨਜ਼ਰ ਆ ਰਹੇ ਹਨ।

By  Shaminder Kaur Kaler May 8th 2026 05:30 PM

 ਸਰਗੁਨ ਮਹਿਤਾ (Sargun Mehta) ਤੇ ਐਮੀ ਵਿਰਕ ਦੀ ਫ਼ਿਲਮ ‘ਅਰਜਨਟੀਨਾ’ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਫ਼ਿਲਮ ਦੇ ਸੈੱਟ ਤੋਂ ਫ਼ਿਲਮ ਦੀ ਸ਼ੂਟਿੰਗ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸਰਗੁਨ ਮਹਿਤਾ, ਐਮੀ ਵਿਰਕ, ਨਿਰਮਲ ਰਿਸ਼ੀ ਤੇ ਹੋਰ ਕਲਾਕਾਰ ਨਜ਼ਰ ਆ ਰਹੇ ਹਨ। ਇਸ ਫ਼ਿਲਮ ਨੂੰ ਲੈ ਕੇ ਫੈਨਸ ਵੀ ਐਕਸਾਈਟਡ ਹਨ ਅਤੇ ਬੇਸਬਰੀ ਦੇ ਨਾਲ ਇਸ ਫ਼ਿਲਮ ਦੀ ਉਡੀਕ ਕਰ ਰਹੇ ਹਨ।


ਫ਼ਿਲਮ ‘ਚ ਐਮੀ ਵਿਰਕ ਤੇ ਸਰਗੁਨ ਮਹਿਤਾ ਮੁੱਖ ਕਿਰਦਾਰ ‘ਚ ਦਿਖਾਈ ਦੇਣਗੇ । ਫ਼ਿਲਮ ਦੇ ਨਾਮ ਤੋਂ ਲੱਗ ਰਿਹਾ ਹੈ ਕਿ ਫ਼ਿਲਮ ਦੀ ਕਹਾਣੀ ‘ਅਰਜਨ’ ਯਾਨੀ ਕਿ ਐਮੀ ਵਿਰਕ  ਅਤੇ ‘ਟੀਨਾ’ ਯਾਨੀ ਕਿ ਸਰਗੁਨ ਮਹਿਤਾ ਦੇ ਆਲੇ ਦੁਆਲੇ ਘੁੰਮਦੀ ਹੈ। ਫ਼ਿਲਹਾਲ ਇਸ ਫ਼ਿਲਮ ਦੇ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਸੌਂਕਣ ਸੌਂਕਣੇ, ਕਿਸਮਤ ਅਤੇ ਹੋਰ ਕਈ ਸੁਪਰਹਿੱਟ ਫ਼ਿਲਮਾਂ ਤੋਂ ਬਾਅਦ ਇਹ ਜੋੜੀ ਇੱਕਠਿਆਂ ਮੁੜ ਤੋਂ ਧਮਾਲ ਮਚਾਉਣ ਦੇ ਲਈ ਤਿਆਰ ਹੈ। 


ਸਰਗੁਨ ਮਹਿਤਾ ਦਾ ਵਰਕ ਫ੍ਰੰਟ 

ਸਰਗੁਨ ਮਹਿਤਾ ਤੇ ਐਮੀ ਵਿਰਕ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਦੋਵਾਂ ਨੇ ਕਈ ਪ੍ਰੋਜੈਕਟਸ ‘ਚ ਇੱਕਠਿਆਂ ਕੰਮ ਕੀਤਾ ਹੈ ।ਦੋਵਾਂ ਦੀ ਜੋੜੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।ਸਰਗੁਨ ਮਹਿਤਾ ਕਈ ਗੀਤਾਂ ‘ਚ ਬਤੌਰ ਮਾਡਲ ਵੀ ਨਜ਼ਰ ਆ ਚੁੱਕੀ ਹੈ। ਦੱਸ ਦਈਏ ਕਿ ਐਮੀ ਵਿਰਕ ਨੇ ਬਤੌਰ ਗਾਇਕ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਦੇ ਵੱਲੋਂ ਸਰਾਹਿਆ ਗਿਆ। 


© Copyright Galactic Television & Communications Pvt. Ltd. 2026. All rights reserved.