ਸਰਗੁਨ ਮਹਿਤਾ ਅਤੇ ਐਮੀ ਵਿਰਕ ‘ਅਰਜਨ ਟੀਨਾ’ ਦੇ ਸੈੱਟ ‘ਤੇ ਕਰ ਰਹੇ ਖੂਬ ਮਸਤੀ, ਵੀਡੀਓ ਆਇਆ ਸਾਹਮਣੇ

ਸਰਗੁਨ ਮਹਿਤਾ ਤੇ ਐਮੀ ਵਿਰਕ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਐਮੀ ਵਿਰਕ ਤੇ ਸਰਗੁਨ ਮਹਿਤਾ ‘ਅਰਜਨ ਟੀਨਾ’ ਦੇ ਸੈੱਟ ‘ਤੇ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ।

By  Shaminder Kaur Kaler May 18th 2026 01:34 PM

ਸਰਗੁਨ ਮਹਿਤਾ (Sargun Mehta) ਤੇ ਐਮੀ ਵਿਰਕ (Ammy Virk) ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਐਮੀ ਵਿਰਕ ਤੇ ਸਰਗੁਨ ਮਹਿਤਾ ‘ਅਰਜਨ ਟੀਨਾ’ ਦੇ ਸੈੱਟ ‘ਤੇ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਸਰਗੁਨ ਮਹਿਤਾ ਵੀਡੀਓ ‘ਚ ਐਮੀ ਵਿਰਕ ਨੂੰ ਛੇੜਦੀ ਹੋਈ ਨਜ਼ਰ ਆ ਰਹੀ ਹੈ ਅਤੇ ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।


ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਮਨੀ ਸੰਧੂ ਤੇ ਸੁੱਖੇ  ਦੇ ਗੀਤ ‘ਵੰਗਾਂ’ ਤੇ ਝੂਮਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਦੋਵਾਂ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।


ਅਰਜਨ ਟੀਨਾ ਸਤੰਬਰ ‘ਚ ਹੋਵੇਗੀ ਰਿਲੀਜ਼ 

ਅਰਜਨ ਟੀਨਾ ਫ਼ਿਲਮ  ਸਤੰਬਰ ‘ਚ ਰਿਲੀਜ਼ ਹੋਣ ਜਾ ਰਹੀ ਹੈ। ਦੋਵਾਂ ਦੀ ਇਸ ਫ਼ਿਲਮ ਨੂੰ ਲੈ ਕੇ ਫੈਨਸ ਵੀ ਐਕਸਾਈਟਡ ਹਨ। ਇਸ ਤੋਂ ਪਹਿਲਾਂ ਇਹ ਜੋੜੀ ਇੱਕਠਿਆਂ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ। ਜਿਸ ‘ਚ ਕਿਸਮਤ, ਸੌਂਕਣ ਸੌਂਕਣੇ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ।

ਸਰਗੁਨ ਮਹਿਤਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ‘ਕਰੋਲ ਬਾਗ’ ਸੀਰੀਅਲ ਦੇ ਨਾਲ ਕੀਤੀ ਸੀ । ਇਸ ਤੋਂ ਬਾਅਦ ਉਨ੍ਹੑਾਂ ਨੂੰ ਫ਼ਿਲਮਾਂ ‘ਚ ਕੰਮ ਕਰਨ ਦਾ ਮੌਕਾ ਮਿਲਿਆ ਅਤੇ ਉਨ੍ਹਾਂ ਨੇ ਕਈ ਵੱਡੇ ਪੰਜਾਬੀ ਗਾਇਕਾਂ ਦੇ ਨਾਲ ਫ਼ਿਲਮਾਂ ‘ਚ ਕੰਮ ਕੀਤਾ ।


© Copyright Galactic Television & Communications Pvt. Ltd. 2026. All rights reserved.