ਸਰਗੁਨ ਮਹਿਤਾ ਨੇ ਵਿਆਹ ਸਮਾਰੋਹ ‘ਚ ਕੀਤੀ ਸ਼ਿਰਕਤ, ਵਿਆਹ ਸਮਾਗਮ ਦੌਰਾਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
ਸਰਗੁਨ ਮਹਿਤਾ ਇਨ੍ਹੀਂ ਦਿਨੀਂ ਆਪਣੇ ਕਿਸੇ ਰਿਸ਼ਤੇਦਾਰ ਦੇ ਵਿਆਹ ‘ਚ ਰੁੱਝੀ ਹੋਈ ਹੈ। ਜਿਸ ਤੋਂ ਬਾਅਦ ਉਸ ਨੇ ਵਿਆਹ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣੇ ਪਤੀ ਤੇ ਮਾਂ ਦੇ ਨਾਲ ਨਜ਼ਰ ਆ ਰਹੀ ਹੈ।
ਸਰਗੁਨ ਮਹਿਤਾ (Sargun Mehta) ਇਨ੍ਹੀਂ ਦਿਨੀਂ ਆਪਣੇ ਕਿਸੇ ਰਿਸ਼ਤੇਦਾਰ ਦੇ ਵਿਆਹ ‘ਚ ਰੁੱਝੀ ਹੋਈ ਹੈ। ਜਿਸ ਤੋਂ ਬਾਅਦ ਉਸ ਨੇ ਵਿਆਹ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣੇ ਪਤੀ ਤੇ ਮਾਂ ਦੇ ਨਾਲ ਨਜ਼ਰ ਆ ਰਹੀ ਹੈ। ਇਸ ਵਿਆਹ ਸਮਾਰੋਹ ‘ਚ ਸਰਗੁਨ ਮਹਿਤਾ ਨੇ ਨੱਚ ਗਾ ਕੇ ਖੂਬ ਰੌਣਕਾਂ ਲਗਾਈਆਂ ।

ਅਦਾਕਾਰਾ ਨੇ ਇਸ ਮੌਕੇ ਪੀਲੇ ਰੰਗ ਦਾ ਸ਼ਰਾਰਾ ਸੂਟ ਪਾਇਆ ਹੋਇਆ ਸੀ ਜਦੋਂ ਉਸਦੇ ਪਤੀ ਰਵੀ ਦੁਬੇ ਵੀ ਰਿਵਾਇਤੀ ਡਰੈੱਸ ‘ਚ ਨਜ਼ਰ ਆਏ । ਇਸ ਮੌਕੇ ਅਦਾਕਾਰਾ ਨੇ ਲਿਖਿਆ ‘ਵੈਡਿੰਗ ਖਤਮ ਹੋ ਗਈ, ਪਰ ਹੁਣ ਪੋਸਟਾਂ ਪਾਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ’ । ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ।

ਸਰਗੁਨ ਮਹਿਤਾ ਦਾ ਵਰਕ ਫ੍ਰੰਟ
ਸਰਗੁਨ ਮਹਿਤਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸੀਰੀਅਲ ‘ਕਰੋਲ ਬਾਗ’ ਦੇ ਨਾਲ ਕੀਤੀ ਸੀ । ਇਸ ਤੋਂ ਬਾਅਦ ਉਨ੍ਹਾਂ ਨੇ ਹੋਰ ਕਈ ਸ਼ੋਅ ‘ਚ ਕੰਮ ਕੀਤਾ ।

ਪਰ ਉਹ ਚਰਚਾ ‘ਚ ਉਦੋਂ ਆਏ ਜਦੋਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦਾ ਰੁਖ ਕੀਤਾ ਅਤੇ ਕਈ ਪੰਜਾਬੀ ਫ਼ਿਲਮਾਂ ‘ਚ ਅਦਾਕਾਰੀ ਕੀਤੀ । ਉਨ੍ਹਾਂ ਦੇ ਪਤੀ ਰਵੀ ਦੁਬੇ ਵੀ ਇੰਡਸਟਰੀ ਦੇ ਮਸ਼ਹੂਰ ਅਦਾਕਾਰਾਂ ਚੋਂ ਇੱਕ ਹਨ । ਉਨ੍ਹਾਂ ਨੇ ਕਈ ਪ੍ਰਸਿੱਧ ਟੀਵੀ ਸ਼ੋਅ ‘ਚ ਕੰਮ ਕੀਤਾ ਹੈ।