ਸਰਗੁਨ ਮਹਿਤਾ ਨੇ ਦਿਲਜੀਤ ਦੋਸਾਂਝ ਦੇ ਗੀਤ ‘ਤੇ ਬਿਖੇਰੇ ਆਪਣੀਆਂ ਅਦਾਵਾਂ ਦੇ ਜਲਵੇ, ਵੀਡੀਓ ਕੀਤਾ ਸਾਂਝਾ

ਸਰਗੁਨ ਮਹਿਤਾ ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਅਭਿਨੇਤਰੀਆਂ ਚੋਂ ਇੱਕ ਹਨ । ਉਹ ਆਪਣੇ ਪ੍ਰੋਜੈਕਟਸ ‘ਚ ਬਹੁਤ ਜ਼ਿਆਦਾ ਰੁੱਝੇ ਰਹਿੰਦੇ ਹਨ, ਪਰ ਉਹ ਆਪਣੀ ਮਸਤੀ ਦੇ ਲਈ ਸਮਾਂ ਕੱਢ ਹੀ ਲੈਂਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਦਿਲਜੀਤ ਦੋਸਾਂਝ ਦੇ ਗੀਤ ‘ਤੇ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰ ਰਹੇ ਹਨ ।

By  Shaminder Kaur Kaler March 28th 2026 10:21 AM

ਸਰਗੁਨ ਮਹਿਤਾ ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਅਭਿਨੇਤਰੀਆਂ ਚੋਂ ਇੱਕ ਹਨ । ਉਹ ਆਪਣੇ ਪ੍ਰੋਜੈਕਟਸ ‘ਚ ਬਹੁਤ ਜ਼ਿਆਦਾ ਰੁੱਝੇ ਰਹਿੰਦੇ ਹਨ, ਪਰ ਉਹ ਆਪਣੀ ਮਸਤੀ ਦੇ ਲਈ ਸਮਾਂ ਕੱਢ ਹੀ ਲੈਂਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਦਿਲਜੀਤ ਦੋਸਾਂਝ ਦੇ ਗੀਤ ‘ਤੇ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰ ਰਹੇ ਹਨ ।ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਸਰਗੁਨ ਮਹਿਤਾ ਨੇ ਲਿਖਿਆ ‘ਆ ਡਰਾਫਟਸ ਵੀ ਕਲੀਅਰ ਕਰਨੇ ਹੁੰਦੇ ਆ’ ।


ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ। ਫੈਨਸ ਨੇ ਹਾਰਟ ਅਤੇ ਫਾਇਰ ਵਾਲੇ ਇਮੋਜੀ ਪੋਸਟ ਕੀਤੇ ਹਨ । ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ “ਮੇਰੇ ਵਾਲਪੇਪਰ ‘ਚ ਵੀ ਤੁਸੀਂ ਹੋ ਅਤੇ ਮੇਰੀ ਇੰਸਟਾ ਪ੍ਰੋਫਾਈਲ ‘ਤੇ ਵੀ ਹੋ। ਬਸ ਇੱਕ ਰਿਪਲਾਈ ਚਾਹੀਦਾ ਹੈ”।ਇੱਕ ਹੋਰ ਨੇ ਲਿਖਿਆ “ਸੁਪਰ”। ਜਦੋਂਕਿ ਇੱਕ ਹੋਰ ਨੇ ਸਰਗੁਨ ਮਹਿਤਾ ਦੀ ਲੁੱਕ ਤੇ ਕਮੈਂਟ ਕਰਦੇ ਹੋਏ ਲਿਖਿਆ “ਲਵ ਜਾਨ ਲੁੱਕ ਹੀ ਅੱਗ” । ਇਸ ਤੋਂ ਇਲਾਵਾ ਫੈਨਸ ਨੇ ਹੋਰ ਵੀ ਕਈ ਕਮੈਂਟਸ ਕੀਤੇ ਹਨ । 


ਸਰਗੁਨ ਮਹਿਤਾ ਦਾ ਵਰਕ ਫ੍ਰੰਟ 

ਸਰਗੁਨ ਮਹਿਤਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਟੀਵੀ ਸ਼ੋਅ ‘ਕਰੋਲ ਬਾਗ’ ਦੇ ਨਾਲ ਕੀਤੀ ਸੀ । ਇਸ ਤੋਂ ਬਾਅਦ ਉਨ੍ਹਾਂ ਨੂੰ ਕਈ ਸ਼ੋਅ ‘ਚ ਕੰਮ ਕਰਨ ਦਾ ਮੌਕਾ ਮਿਲਿਆ ਹੈ ਅਤੇ ਸਰਗੁਨ ਕਈ ਬਾਲੀਵੁੱਡ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । 


© Copyright Galactic Television & Communications Pvt. Ltd. 2026. All rights reserved.