ਸਰਗੁਨ ਮਹਿਤਾ ਨੇ ਪਤੀ ਨਾਲ ਹਿੰਦੀ ਗਾਣੇ ‘ਤੇ ਕੀਤਾ ਪਰਫਾਰਮ, ਵੀਡੀਓ ਕੀਤਾ ਸਾਂਝਾ
ਸਰਗੁਨ ਮਹਿਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਪਤੀ ਦੇ ਨਾਲ ਇੱਕ ਗੀਤ ‘ਤੇ ਪਰਫਾਰਮ ਕਰਦੀ ਹੋਈ ਨਜ਼ਰ ਆ ਰਹੀ ਹੈ।ਇਸ ਵੀਡੀਓ ‘ਚ ਸਰਗੁਨ ਮਹਿਤਾ ਦੇ ਮੰਮੀ ਵੀ ਨਜ਼ਰ ਆ ਰਹੇ ਹਨ ।
ਸਰਗੁਨ ਮਹਿਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਪਤੀ ਦੇ ਨਾਲ ਇੱਕ ਗੀਤ ‘ਤੇ ਪਰਫਾਰਮ ਕਰਦੀ ਹੋਈ ਨਜ਼ਰ ਆ ਰਹੀ ਹੈ।ਇਸ ਵੀਡੀਓ ‘ਚ ਸਰਗੁਨ ਮਹਿਤਾ ਦੇ ਮੰਮੀ ਵੀ ਨਜ਼ਰ ਆ ਰਹੇ ਹਨ । ਸਰਗੁਨ ਮਹਿਤਾ ਤੇ ਰਵੀ ਦੁਬੇ ਇਸ ਵੀਡੀਓ ‘ਚ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਦੋਵਾਂ ਦੇ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ। ਇਸ ਤੋਂ ਪਹਿਲਾਂ ਵੀ ਅਦਾਕਾਰਾ ਨੇ ਕਈ ਵੀਡੀਓ ਵੀ ਸਾਂਝੇ ਕੀਤੇ ਸਨ। ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਸੀ।

ਸਰਗੁਨ ਮਹਿਤਾ ਦਾ ਵਰਕ ਫ੍ਰੰਟ
ਸਰਗੁਨ ਮਹਿਤਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ। ਜਿਸ ‘ਚ ਕਿਸਮਤ, ਸੌਂਕਣ ਸੌਂਕਣੇ, ਮੋਹ, ਸੁਰਖੀ ਬਿੰਦੀ, ਲਹੌਰੀਏ, ਅੰਗਰੇਜ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਇਨ੍ਹਾਂ ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਕਿਰਦਾਰ ਹੋਣ, ਕਾਮੇਡੀ ਕਿਰਦਾਰ ਹੋਣ ਜਾਂ ਫਿਰ ਰੋਮਾਂਟਿਕ ਕਿਰਦਾਰ ਹੋਣ । ਹਰ ਤਰ੍ਹਾਂ ਦੇ ਕਿਰਦਾਰਾਂ ਨੂੰ ਉਨ੍ਹਾਂ ਨੇ ਬਾਖੂਬੀ ਨਿਭਾਇਆ ਹੈ।
_558b3a2c6e6aac2dba29b09594b12d05_1280X720.webp)
ਸਰਗੁਨ ਮਹਿਤਾ ਦੇ ਪਤੀ ਵੀ ਵਧੀਆ ਅਦਾਕਾਰ
ਸਰਗੁਨ ਮਹਿਤਾ ਦੇ ਪਤੀ ਰਵੀ ਦੁਬੇ ਵੀ ਵਧੀਆ ਅਦਾਕਾਰ ਹਨ । ਹੁਣ ਤੱਕ ਉਹ ਕਈ ਟੀਵੀ ਸੀਰੀਅਲ ‘ਚ ਕੰਮ ਕਰ ਚੁੱਕੇ ਹਨ ਅਤੇ ਜਲਦ ਹੀ ਉਹ ਰਣਬੀਰ ਕਪੂਰ ਦੇ ਨਾਲ ਕਿਸੇ ਪ੍ਰੋਜੈਕਟ ‘ਚ ਨਜ਼ਰ ਆਉਣ ਵਾਲੇ ਹਨ।