ਸਤਿੰਦਰ ਸਰਤਾਜ ਮੈਲਬੋਰਨ ਦੀਆਂ ਗਲੀਆਂ ‘ਚ ਘੁੰਮਦੇ ਆਏ ਨਜ਼ਰ, ਲੋਕ ਕਲਾਕਾਰ ਦੀ ਕੀਤੀ ਹੌਸਲਾ ਅਫਜ਼ਾਈ

ਗਾਇਕ ਸਤਿੰਦਰ ਸਰਤਾਜ ਨੇ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਮੈਲਬੋਰਨ ਦੀਆਂ ਸੜਕਾਂ ‘ਤੇ ਘੁੰਮਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਮੈਲਬੋਰਨ ‘ਚ ਹੋਣ ਵਾਲੇ ਸ਼ੋਅ ਦੇ ਬਾਰੇ ਵੀ ਜਾਣਕਾਰੀ ਦਿੱਤੀ ਹੈ।

By  Shaminder Kaur Kaler May 14th 2026 06:30 PM

ਗਾਇਕ ਸਤਿੰਦਰ ਸਰਤਾਜ ਨੇ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਮੈਲਬੋਰਨ ਦੀਆਂ ਸੜਕਾਂ ‘ਤੇ ਘੁੰਮਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਮੈਲਬੋਰਨ ‘ਚ ਹੋਣ ਵਾਲੇ ਸ਼ੋਅ ਦੇ ਬਾਰੇ ਵੀ ਜਾਣਕਾਰੀ ਦਿੱਤੀ ਹੈ।

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਉੱਥੋਂ ਦੇ ਕਲਾਕਾਰ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਉਸ ਨੂੰ ਕੁਝ ਦੇ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਗਾਇਕ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । 

ਸਤਿੰਦਰ ਸਰਤਾਜ ਦਾ ਵਰਕ ਫ੍ਰੰਟ 

ਸਤਿੰਦਰ ਸਰਤਾਜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ ।

ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਵੀ ਕੀਤੀ ਅਤੇ ਬਲੈਕ ਪ੍ਰਿੰਸ ਵਰਗੀਆਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ । ਉਹ ਵਧੀਆ ਗਾਇਕੀ ਦੇ ਨਾਲ ਨਾਲ ਵਧੀਆ ਲੇਖਣੀ ਦੇ ਮਾਲਕ ਵੀ ਹਨ। ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕੀਤ ਹੈ। ਜਿਸ ‘ਚ ਸ਼ਾਇਰ, ਇੱਕੋਮਿੱਕੇ, ਕਲੀ ਜੋਟਾ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ ਹੈ। 

© Copyright Galactic Television & Communications Pvt. Ltd. 2026. All rights reserved.